22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਤਨੀ ਦੀ ਸ਼ਿਕਾਇਤ ’ਤੇ ਪਤੀ ਖਿਲਾਫ਼ ਮਾਮਲਾ ਦਰਜ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)- ਥਾਣਾ ਸਿਟੀ 2 ਦੀ ਪੁਲਿਸ ਨੇ ਇੱਕ ਪਤੀ ਵਿਰੁੱਧ ਆਪਣੀ ਪਤਨੀ ਨੂੰ ਦਾਜ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ ਤੇ ਪਤਨੀ ਦੇ ਆਪਣੀ ਸੱਤ ਸਾਲ ਦੀ ਨਾਬਾਲਗ ਧੀ ਨਾਲ ਕੁੱਟਮਾਰ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸਤਵੀਰ ਸਿੰਘ ਅਮਲੋਹ ਰੋਡ, ਖੰਨਾ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 23-08-2026
ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)- ਥਾਣਾ ਸਿਟੀ 2 ਦੀ ਪੁਲਿਸ ਨੇ ਇੱਕ ਪਤੀ ਵਿਰੁੱਧ ਆਪਣੀ ਪਤਨੀ ਨੂੰ ਦਾਜ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ ਤੇ ਪਤਨੀ ਦੇ ਆਪਣੀ ਸੱਤ ਸਾਲ ਦੀ ਨਾਬਾਲਗ ਧੀ ਨਾਲ ਕੁੱਟਮਾਰ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸਤਵੀਰ ਸਿੰਘ ਅਮਲੋਹ ਰੋਡ, ਖੰਨਾ ਵਜੋਂ ਹੋਈ ਹੈ। ਪੁਲਿਸ ਨੇ ਵੱਖ ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕੋਲ ਦਰਜ ਕਰਵਾਈ ਰਿਪੋਰਟ ਰਾਹੀ ਮੁਲਜ਼ਮ ਦੀ ਪਤਨੀ ਚਾਂਦਨੀ ਦੇ ਬਿਆਨਾਂ ਅਨੁਸਾਰ ਉਸਦਾ ਪਤੀ ਉਸਨੂੰ ਦਾਜ ਲਈ ਤੰਗ ਕਰਦਾ ਆ ਰਿਹਾ ਸੀ। ਦਾਜ ਕਰਕੇ ਹੀ ਉਹ ਉਸ ਨਾਲ ਕੁੱਟਮਾਰ ਕਰਦਾ ਰਿਹਾ। ਸ਼ਿਕਾਇਤਕਰਤਾ ਦੇ ਅਨੁਸਾਰ ਮੁਲਜ਼ਮ ਨੇ ਉਸ ਦੀ ਸੱਤ ਸਾਲ ਦੀ ਨਾਬਾਲਗ ਧੀ, ਏਕਨੂਰ ਨਾਲ ਵੀ ਕੁੱਟਮਾਰ ਕੀਤੀ। ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਤੇ ਮੁਲਜ਼ਮ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ —ਮਾਮਲਾ ਰੇਲਵੇ ਫਾਟਕ ਦਾ ਰਸਤਾ ਖੁੱਲ੍ਹਵਾਉਣ ਦਾ— ਪ੍ਰਸ਼ਾਸਨ ਦੇ ਵਿਸ਼ਵਾਸ ਨਾਲ ਬੱਦੋਵਾਲ (ਲੁਧਿ:) ਫਾਟਕ ਏ-11 ’ਤੇ ਨਿਰੰਤਰ... ਅਗਲੀ ਖ਼ਬਰ ਚੰਨੀ ਵਲੋਂ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਸੰਤੋਸ਼ ਦੇ ਪੰਜਾਬ ਦੌਰੇ ਦੇ ਸੰਬੰਧੀ ਮੀਟਿੰਗ
Ad Position 24