ਪਿੰਡ ਖੁਦਾਈ ਚੱਕ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਨੀਂਹ ਰੱਖੀ
ਭੂੰਦੜੀ, 22 ਅਗਸਤ (ਕੁਲਦੀਪ ਸਿੰਘ ਮਾਨ)-ਪਿੰਡ ਖੁਦਾਈ ਚੱਕ ਵਿਖੇ ਪ੍ਰਵਾਸੀ ਭਾਰਤੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਵ. ਸੰਤ ਬਾਬਾ ਪ੍ਰੇਮ ਸਿੰਘ ਦੀ ਯਾਦ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ।
ਭੂੰਦੜੀ, 22 ਅਗਸਤ (ਕੁਲਦੀਪ ਸਿੰਘ ਮਾਨ)-ਪਿੰਡ ਖੁਦਾਈ ਚੱਕ ਵਿਖੇ ਪ੍ਰਵਾਸੀ ਭਾਰਤੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਵ. ਸੰਤ ਬਾਬਾ ਪ੍ਰੇਮ ਸਿੰਘ ਦੀ ਯਾਦ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਗ੍ਰੰਥੀ ਭਾਈ ਜਸਵੰਤ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਨੀਂਹ ਰੱਖਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸੰਗਤਾਂ ਨੇ ਗੁਰੂ ਘਰ ਦੀ ਸੇਵਾ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੰਕਲਪ ਲਿਆ। ਮੁੱਖ ਗ੍ਰੰਥੀ ਭਾਈ ਜਸਵੰਤ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਗੁਰ-ਸ਼ਬਦ ਨਾਲ ਜੋੜਨ ਦੀ ਅਥਾਹ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਸੇਵਾ ਕਰਨਾ ਸਭ ਤੋਂ ਉੱਤਮ ਸੇਵਾਵਾਂ ਵਿੱਚੋਂ ਇੱਕ ਹੈ ਅਤੇ ਸੰਗਤਾਂ ਨੂੰ ਆਪਣੀ ਸਮਰੱਥਾ ਅਨੁਸਾਰ ਧਾਰਮਿਕ ਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰਮਤਿ ਨਾਲ ਜੁੜਨ ਅਤੇ ਸਮਾਜ ਦੀ ਭਲਾਈ ਲਈ ਆਪਣਾ ਯੋਗ ਦਾਨ ਪਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸੰਗਤਾਂ ਨੇ ਗੁਰੂ ਘਰ ਦੀ ਨਵੀਂ ਇਮਾਰਤ ਦੀ ਸੇਵਾ ਵਿੱਚ ਵੱਧ ਤੋਂ ਵੱਧ ਸਹਿ ਯੋਗ ਦੇਣ ਦਾ ਭਰੋਸਾ ਦਿੱਤਾ।