22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਇਯਾਲੀ ਦੀ ਅਗਵਾਈ ਹੇਠ ਪੂਰੇ ਮਾਲਵਾ ਖੇਤਰ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਹੋਰ ਮਜ਼ਬੂਤ ਹੋਈ- ਹਾਂਸ, ਭੁਮਾਲ

ਸਿੱਧਵਾਂ ਬੇਟ, 22 ਅਗਸਤ (ਜਸਵੰਤ ਸਿੰਘ ਸਲੇਮਪੁਰੀ) ਜਦੋਂ ਤੋਂ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਮਾਲਵਾ ਜ਼ੋਨ ਦੀ ਜਿੰਮੇਵਾਰੀ ਸੌਂਪੀ ਗਈ ਹੈ। ਉਸ ਦਿਨ ਤੋਂ ਪਾਰਟੀ ਪੂਰੇ ਮਾਲਵਾ ਖੇਤਰ ਵਿਚ ਆਸ ਨਾਲੋਂ ਕਿਤੇ ਵੱਧ ਮਜ਼ਬੂਤ ਹੋਈ ਹੈ।

Ad Position 21
No active advertisement
ਅਜੀਤ ਡੈਸਕ 23-08-2026
ਸਿੱਧਵਾਂ ਬੇਟ, 22 ਅਗਸਤ (ਜਸਵੰਤ ਸਿੰਘ ਸਲੇਮਪੁਰੀ) ਜਦੋਂ ਤੋਂ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਮਾਲਵਾ ਜ਼ੋਨ ਦੀ ਜਿੰਮੇਵਾਰੀ ਸੌਂਪੀ ਗਈ ਹੈ। ਉਸ ਦਿਨ ਤੋਂ ਪਾਰਟੀ ਪੂਰੇ ਮਾਲਵਾ ਖੇਤਰ ਵਿਚ ਆਸ ਨਾਲੋਂ ਕਿਤੇ ਵੱਧ ਮਜ਼ਬੂਤ ਹੋਈ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਜ਼ੋਨ ਪੁੜੈਣ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਅਤੇ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ ਨੇ ਕਰਦੇ ਹੋਏ ਆਖਿਆ ਕਿ ਵਾਰਿਸ ਪੰਜਾਬ ਦੇ ਦੀ ਮਜ਼ਬੂਤੀ ਨੂੰ ਵੇਖਕੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕ ਤਰ੍ਹਾਂ ਨਾਲ ਹੱਥਾਂ ਪੈਰਾਂ ਦੀ ਪਈ ਹੋਈ ਹੈ, ਕਿਉਂਕਿ ਨਿੱਤ ਦਿਨ ਮਾਲਵੇ ਵਿਚੋਂ ਵੱਖ-ਵੱਖ ਪਾਰਟੀਆਂ ਦੇ ਸਾਬਕਾ ਵਿਧਾਇਕ ਅਤੇ ਹੋਰ ਸੀਨੀਅਰ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਣਾਲੀ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਉਕਤ ਆਗੂਆਂ ਨੇ ਆਖਿਆ ਕਿ ਜਿਸ ਤਰ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਦੇਸ਼ਾਂ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਆਮ ਆਦਮੀ ਪਾਰਟੀ ਨੂੰ ਸਮੱਰਥਨ ਦਿੰਦਾ ਵਿਖਾਈ ਦਿੰਦਾ ਸੀ, ਹੁਣ ਉਸੇ ਤਰ੍ਹਾਂ ਹੁਣ ਪ੍ਰਵਾਸੀ ਵੀਰ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਸਮੱਰਥਨ ਦੇਣ ਦੀ ਗੱਲ ਕਰਦੇ ਹੋਏ 2027 ਵਿਚ ਇਸ ਪਾਰਟੀ ਦੀ ਸਰਕਾਰ ਵੇਖਣਾ ਚਾਹੁੰਦੇ ਹਨ। ਉਨਾਂ ਪਿਛਲੇ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਪਾਰਟੀ ਦੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦੇ ਹੋਏ ਆਖਿਆ ਕਿ ਸਰਕਾਰਾਂ ਇਕ ਚੁਣੇ ਹੋਏ ਨੁਮਾਇੰਦੇ ਨੂੰ ਇਸ ਤਰ੍ਹਾਂ ਜੇਲ੍ਹ ਵਿਚ ਬੰਦ ਕਰਕੇ ਲੋਕਾਂ ਦੇ ਹੱਕਾਂ ’ਤੇ ਡਾਕਾ ਨਹੀਂ ਮਾਰ ਸਕਦੀਆਂ, ਕਿਉਂਕਿ ਲੱਖਾਂ ਵੋਟਰਾਂ ਨੇ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਲੀਡ ਨਾਲ ਜਿਤਾ ਕੇ ਸੰਸਦ ਵਿਚ ਭੇਜਿਆ ਸੀ, ਪਰ ਸਰਕਾਰ ਅਜੇ ਵੀ ਜਾਣਬੁੱਝ ਕੇ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ। ਉਨਾਂ ਸੂਬਾ ਸਰਕਾਰ ’ਤੇ ਵੀ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਵਿਚ ਅੜਿੱਕਾ ਡਾਹੁਣ ਦੇ ਇਲਜਾਮ ਲਗਾਏ।
Ad Position 22
No active advertisement
ਪਿਛਲੀ ਖ਼ਬਰ ਸੈਂਟਰ ਪੱਧਰੀ ਖੇਡਾਂ ਦਾ ਭੂੰਦੜੀ ਗਰਾਊਂਡ ਵਿਚ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਔਰਤਾਂ ਨੇ ਤੀਆਂ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
Ad Position 24