240 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
ਮਾਛੀਵਾੜਾ ਸਾਹਿਬ, 23 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 240 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਡੀ.
ਮਾਛੀਵਾੜਾ ਸਾਹਿਬ, 23 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 240 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਡੀ. ਐੱਸ. ਪੀ. ਪ੍ਰਿਤਪਾਲ ਸਿੰਘ ਅਤੇ ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਰਨੈਲ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਉਨ੍ਹਾਂ ਇੱਕ ਵਿਅਕਤੀ ਨੂੰ ਜਾਂਚ ਲਈ ਰੋਕਿਆ ਜਿਸ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਉਰਫ਼ ਮੋਨਾ ਵਾਸੀ ਮਾਛੀਵਾੜਾ ਦੱਸਿਆ। ਤਲਾਸ਼ੀ ਦੌਰਾਨ ਉਸ ਕੋਲੋਂ 240 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵਲੋਂ ਗ੍ਰਿਫ਼ਤਾਰ ਕਰ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀ. ਐੱਸ. ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮੋਨਾ ਖ਼ਿਲਾਫ਼ 2017 ਤੋਂ ਲੈ ਕੇ ਹੁਣ ਤੱਕ ਪਹਿਲਾਂ ਵੀ 5 ਅਪਰਾਧਿਕ ਮਾਮਲੇ ਦਰਜ ਹਨ।