24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸਮਰਥਨ ਮਿਲਣ ਲੱਗਾ-ਵਿਧਾਇਕ ਇਯਾਲੀ

ਪਾਇਲ, 23 ਅਗਸਤ (ਨਿਜ਼ਾਮਪੁਰ, ਰਜਿੰਦਰ ਸਿੰਘ)-ਭਾਰਤ ਦੀ ਅਜ਼ਾਦੀ ਦੀ ਲੜਾਈ ਤੋਂ ਪਹਿਲਾਂ ਤੇ ਬਾਦ ਵਿਚ ਕੇਂਦਰ ਤੇ ਰਾਜ ਸਰਕਾਰ ਖਿਲਾਫ ਚੱਲੇ ਪ੍ਰਮੁੱਖ ਅੰਦੋਲਨਾਂ ਵਿਚ ਪੰਜਾਬ ਦੇ ਮਾਲਵਾ ਖੇਤਰ ਦੇ ਸੂਰਬੀਰਾਂ ਅਤੇ ਜਥੇਬੰਦੀਆਂ ਨੇ ਮੋਹਰੀ ਰੋਲ ਨਿਭਾਇਆ ਹੈ ਤੇ ਕੇਂਦਰ ਤੇ ਸੂਬਾ ਸਰਕਾਰ ਦੀ ਹਰ ਧੱਕੇਸ਼ਾਹੀ ਖਿਲਾਫ ਸੰਘਰਸ ਕਰਕੇ ਝੁਕਣ ਲਈ ਮਜ਼ਬੂਰ ਕੀਤਾ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਮਾਲਵੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਧ ਰਹੇ ਗ੍ਰਾਫ ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਆਪਣੇ ਸਮਰਥਕਾਂ ਸਮੇਤ ਗੱਲ਼ਬਾਤ ਕਰਦੇ ਹੋਏ। ਅਜੀਤ ਤਸਵੀਰ 24-08-2026
ਪਾਇਲ, 23 ਅਗਸਤ (ਨਿਜ਼ਾਮਪੁਰ, ਰਜਿੰਦਰ ਸਿੰਘ)-ਭਾਰਤ ਦੀ ਅਜ਼ਾਦੀ ਦੀ ਲੜਾਈ ਤੋਂ ਪਹਿਲਾਂ ਤੇ ਬਾਦ ਵਿਚ ਕੇਂਦਰ ਤੇ ਰਾਜ ਸਰਕਾਰ ਖਿਲਾਫ ਚੱਲੇ ਪ੍ਰਮੁੱਖ ਅੰਦੋਲਨਾਂ ਵਿਚ ਪੰਜਾਬ ਦੇ ਮਾਲਵਾ ਖੇਤਰ ਦੇ ਸੂਰਬੀਰਾਂ ਅਤੇ ਜਥੇਬੰਦੀਆਂ ਨੇ ਮੋਹਰੀ ਰੋਲ ਨਿਭਾਇਆ ਹੈ ਤੇ ਕੇਂਦਰ ਤੇ ਸੂਬਾ ਸਰਕਾਰ ਦੀ ਹਰ ਧੱਕੇਸ਼ਾਹੀ ਖਿਲਾਫ ਸੰਘਰਸ ਕਰਕੇ ਝੁਕਣ ਲਈ ਮਜ਼ਬੂਰ ਕੀਤਾ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਮਾਲਵੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਧ ਰਹੇ ਗ੍ਰਾਫ ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਜਾਦੀ ਦੀ ਪ੍ਰਾਪਤੀ ਦੌਰਾਨ ਸ਼ਹੀਦ ਊਧਮ ਸਿੰਘ ਸੁਨਾਮ, ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਸੂਰਮਿਆਂ ਨੇ ਮਾਲਵੇ ਦੀ ਧਰਤੀ ਤੇ ਜਨਮ ਲੈ ਕੇ ਛੋਟੀ ਉਮਰ ਵਿਚ ਸ਼ਹਾਦਤ ਦਿੱਤੀ ਤੇ ਪਿਛਲੇ ਸਮੇਂ ਵਿਚ ਕੇਂਦਰ ਸਰਕਾਰ ਖਿਲਾਫ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਵਿਚ ਮਾਲਵੇ ਦੇ ਜਝਾਰੂ ਸੂਰਬੀਰਾਂ ਤੇ ਜਥੇਬੰਦੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ । ਉਨ੍ਹਾਂ ਕਿਹਾ ਕਿ ਜਿਥੇ ਅਕਾਲੀ ਦਲ ਵਾਰਿਸ ਨੂੰ ਮਾਝੇ ਤੇ ਦੋਆਬੇ ਵਿਚੋ ਪਹਿਲਾਂ ਹੀ ਭਰਵਾਂ ਸਮਰਥਨ ਪ੍ਰਾਪਤ ਸੀ ਤੇ ਹੁਣ ਮਾਲਵਾ ਦੇ ਜਝਾਰੂ ਤੇ ਸੰਘਰਸ਼ੀ ਲੋਕ ਵੀ ਅਕਾਲੀ ਦਲ ਵਾਰਿਸ ਪੰਜਾਬ ਦੇ ਸਮਾਗਮਾਂ ਵਿਚ ਭਾਰੀ ਗਿਣਤੀ ਵਿਚ ਸ਼ਿਰਕਤ ਕਰ ਰਹੇ ਹਨ ਤੇ ਪੰਥਕ ਸਿਧਾਤਾਂ ਤੇ ਪਹਿਰਾ ਦੇਣ ਵਾਲੀ ਖੇਤਰੀ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ ਮੋਰਚੇ ਵੱਲੋ ਦਿੱਤੇ ਬੰਦ ਨੂੰ ਹਰ ਵਰਗ ਵੱਲੋ ਸਹਿਯੋਗ ਮਿਲਣਾ ਇਸ ਗੱਲ਼ ਦਾ ਸਬੂਤ ਹੈ ਕਿ ਪੰਜਾਬ ਦਾ ਸਮੁੱਚਾ ਭਾਈਚਾਰਾ ਸਜਾ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਚਾਹੁੰਦਾ ਹੈ ਤੇ ਕੇਂਦਰ ਤੇ ਸੂਬਾ ਸਰਕਾਰ ਨੂੰ ਇਸਤੇ ਸੰਜੀਦਗੀ ਨਾਲ ਵਿਚਾਰ ਕਰਕੇ ਬੰਦੀ ਸਿੰਘ ਤਰੁੰਤ ਰਿਹਾਈ ਕਰਨੇ ਚਾਹੀਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਸੁਖਵੀਰ ਸਿੰਘ, ਬਲਤੇਜ ਸਿੰਘ, ਹਰਚੰਦ ਸਿੰਘ, ਦਰਸਨ ਸਿੰਘ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ 28 ਨੂੰ ਜ਼ਿਲ੍ਹਾ ਹੈਡਕੁਆਰਟਰਾਂ ਤੇ ਭਲਾਈ ਮੰਤਰੀ, ਸਕੱਤਰ ਭਲਾਈ ਵਿਭਾਗ, ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਦੇ ਪੁਤਲੇ ਫੂਕੇ... ਅਗਲੀ ਖ਼ਬਰ ਪੰਜਾਬ ਦੇ ਮਿਨਿਸਟੀਰੀਅਲ ਕਾਮਿਆਂ ਨੇ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ 26 ਅਗਸਤ ਤੱਕ ਵਧਾਈ
Ad Position 24