ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਦੇ ਵਿਦਿਆਰਥੀਆਂ ਵਲੋਂ ਨਿਸ਼ਕਾਮ ਸੇਵਾ ਆਸ਼ਰਮ ਦਾ ਦੌਰਾ
ਡੇਹਲੋਂ, 23 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ‘ਤੇ ਪੈਰਾਗੌਨ ਇੰਟਰਨੈਸ਼ਨਲ ਸਕੂਲ, ਨੰਗਲ ਵਲੋਂ ਨਿਸ਼ਕਾਮ ਸੇਵਾ ਆਸ਼ਰਮ ਲੁਧਿਆਣਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਦਇਆ, ਹਮਦਰਦੀ ਅਤੇ ਬਜ਼ੁਰਗਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ।
ਡ
ਡੀ. ਪੀ. ਐੱਸ. ਖੰਨਾ ਵਿਖੇ ਯੋਗ ਕਰਦੇ ਵਿਦਿਆਰਥੀ। ਤਸਵੀਰ : ਸੋਨੀ ਗਿੱਲ
24-08-2026
ਡੇਹਲੋਂ, 23 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ‘ਤੇ ਪੈਰਾਗੌਨ ਇੰਟਰਨੈਸ਼ਨਲ ਸਕੂਲ, ਨੰਗਲ ਵਲੋਂ ਨਿਸ਼ਕਾਮ ਸੇਵਾ ਆਸ਼ਰਮ ਲੁਧਿਆਣਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਦਇਆ, ਹਮਦਰਦੀ ਅਤੇ ਬਜ਼ੁਰਗਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ। ਸਕੂਲ ਚੇਅਰਪਰਸਨ ਸੁਮਨ ਸੋਫਤ ਅਤੇ ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਗ੍ਰੇਡ ਦਸਵੀਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇੱਕ ਵਫ਼ਦ ਨੇ ਆਸ਼ਰਮ ਦਾ ਦੌਰਾ ਕੀਤਾ। ਦੌਰੇ ਦੌਰਾਨ ਵਿਦਿਆਰਥੀਆਂ ਨੇ ਆਸ਼ਰਮ ਦੇ ਬਜ਼ੁਰਗਾਂ ਨਾਲ ਕੀਮਤੀ ਸਮਾਂ ਬਿਤਾਇਆ ਅਤੇ ਉਨ੍ਹਾਂ ਨਾਲ ਪਿਆਰ ਭਰੀਆਂ ਗੱਲਾਂ ਸਾਂਝੀਆਂ ਕੀਤੀਆਂ। ਇਹ ਦੌਰਾ ਵਿਦਿਆਰਥੀਆਂ ਲਈ ਸਿੱਖਿਆਦਾਇਕ ਸਾਬਤ ਹੋਇਆ, ਜਿਸ ਨਾਲ ਉਨ੍ਹਾਂ ਨੇ ਬਜ਼ੁਰਗਾਂ ਦਾ ਸਤਿਕਾਰ ਕਰਨ, ਉਨ੍ਹਾਂ ਪ੍ਰਤੀ ਕ੍ਰਿਤਜਤਾ ਪ੍ਰਗਟ ਕਰਨ ਅਤੇ ਉਨ੍ਹਾਂ ਨੂੰ ਪਿਆਰ, ਦੇਖਭਾਲ ਅਤੇ ਸਾਥ ਦੇਣ ਦੀ ਮਹੱਤਤਾ ਨੂੰ ਨੇੜਿਉਂ ਸਮਝਿਆ। ਸਕੂਲ ਚੇਅਰਪਰਸਨ ਸੁਮਨ ਸੋਫਤ ਨੇ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ, ਜ਼ਿੰਮੇਵਾਰ ਅਤੇ ਦਿਆਲੂ ਇਨਸਾਨ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਮੇਸ਼ਾ ਬਜ਼ੁਰਗਾਂ ਦੀ ਕਦਰ ਅਤੇ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬਜ਼ੁਰਗ ਸਮਾਜ ਦੇ ਤਜਰਬੇ ਅਤੇ ਸਿਆਣਪ ਦੇ ਖ਼ਜ਼ਾਨੇ ਹੁੰਦੇ ਹਨ। ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਨੇ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬਾਂ ਅਤੇ ਕਲਾਸ-ਰੂਮਾਂ ਤੱਕ ਸੀਮਤ ਨਹੀਂ ਹੈ। ਸਗੋਂ ਅਸਲ ਸਿੱਖਿਆ ਹਮਦਰਦੀ, ਦਇਆ ਅਤੇ ਮਜ਼ਬੂਤ ਨੈਤਿਕ ਚਰਿੱਤਰ ਦੇ ਵਿਕਾਸ ਵਿਚ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦਾ ਹਮੇਸ਼ਾ ਸਤਿਕਾਰ, ਸਨੇਹ ਅਤੇ ਦੇਖਭਾਲ ਕਰਨੀ ਚਾਹੀਦੀ ਹੈ, ਜਿਨ੍ਹਾਂ ਨੇ ਸਾਡੇ ਪਰਿਵਾਰਾਂ ਅਤੇ ਸਮਾਜ ਲਈ ਅਮੁੱਲ ਯੋਗਦਾਨ ਦਿੱਤਾ ਹੈ।