25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜ਼ਿਲਾ ਪੱਧਰੀ ਸਕੂਲੀ ਖੇਡਾਂ ਵਿਚ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਕੋਟਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ

ਬੀਜਾ, 24 ਅਗਸਤ (ਕਸ਼ਮੀਰਾ ਸਿੰਘ ਬਗਲੀ)-ਜ਼ਿਲਾ ਪੱਧਰੀ ਸਕੂਲੀ ਖੇਡਾਂ ਵਿਚ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਅੰਡਰ-19 ਫੁੱਟਬਾਲ ਟੀਮ ਨੇ ਖੰਨਾ ਜੋਨ ਪੱਧਰ ’ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।

Ad Position 21
No active advertisement
ਫੁੱਟਬਾਲ ਦੀ ਜੇਤੂ ਟੀਮ ਦੀ ਇੱਕ ਯਾਦਗਾਰ ਤਸਵੀਰ ਵਿਚ ਖੁਸ਼ੀ ਦੇ ਪਲ ਦੌਰਾਨ ਵਿਦਿਆਰਥੀ। ਤਸਵੀਰ : ਕਸ਼ਮੀਰਾ ਸਿੰਘ ਬਗਲੀ 25-08-2026
ਬੀਜਾ, 24 ਅਗਸਤ (ਕਸ਼ਮੀਰਾ ਸਿੰਘ ਬਗਲੀ)-ਜ਼ਿਲਾ ਪੱਧਰੀ ਸਕੂਲੀ ਖੇਡਾਂ ਵਿਚ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਅੰਡਰ-19 ਫੁੱਟਬਾਲ ਟੀਮ ਨੇ ਖੰਨਾ ਜੋਨ ਪੱਧਰ ’ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਸਕੂਲ ਦੇ ਛੇ ਵਿਦਿਆਰਥੀਆਂ ਦੀ ਚੋਣ ਜ਼ਿਲ੍ਹਾ ਲੁਧਿਆਣਾ ਪੱਧਰ ’ਤੇ ਖੰਨਾ ਜ਼ੋਨਲ ਦੀ ਟੀਮ ਦੀ ਨੁਮਾਇੰਦਗੀ ਕਰਨ ਲਈ ਹੋਈ। ਜ਼ਿਲ੍ਹਾ ਲੁਧਿਆਣਾ ਪੱਧਰ ’ਤੇ ਹੋਏ ਮੁਕਾਬਲਿਆਂ ਦੌਰਾਨ ਖੰਨਾ ਜ਼ੋਨਲ ਦੀ ਟੀਮ ਨੇ ਵਿਰੋਧੀ ਟੀਮਾਂ ਨੂੰ ਸਖ਼ਤ ਟੱਕਰ ਦਿੱਤੀ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਾ ਬੇਹੱਦ ਰੋਮਾਂਚਕ ਅਤੇ ਸਖ਼ਤ ਰਿਹਾ, ਜਿਸ ਵਿੱਚ ਖੰਨਾ ਜ਼ੋਨਲ ਦੀ ਟੀਮ ਨੇ ਸ਼ਾਨਦਾਰ ਖੇਡ ਭਾਵਨਾ ਅਤੇ ਮਿਹਨਤ ਦਾ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਆਪਣੇ ਨਾਮ ਕੀਤਾ। ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ, ਖੇਡ ਪ੍ਰਤੀ ਸਮਰਪਣ ਅਤੇ ਆਪਣੀ ਟੀਮ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਨੇ ਫੁੱਟਬਾਲ ਟੀਮ ਨੂੰ ਤਿਆਰ ਕਰਨ ਅਤੇ ਵਿਦਿਆਰਥੀਆਂ ਨੂੰ ਲਗਾਤਾਰ ਗਾਈਡ ਕਰਨ ਵਾਲੇ ਕੋਚਗੁਰਵਿੰਦਰ ਸਿੰਘ, ਭੁਪਿੰਦਰ ਸਿੰਘ ਅਤੇ ਸ਼ੁਭਮ ਕੁਮਾਰ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਚਾਂ ਵਲੋਂ ਵਿਦਿਆਰਥੀਆਂ ਨੂੰ ਤਕਨੀਕੀ ਪੱਖੋਂ ਤਿਆਰ ਕਰਨ ਦੇ ਨਾਲ-ਨਾਲ ਟੀਮ ਵਰਕ, ਅਨੁਸ਼ਾਸਨ ਅਤੇ ਖੇਡ ਭਾਵਨਾ ਲਈ ਵੀ ਪ੍ਰੇਰਿਤ ਕੀਤਾ ਗਿਆ। ਇਹ ਟੂਰਨਾਮੈਂਟ ਕਨਵੀਨਰ ਗੁਰਜੰਟ ਸਿੰਘ ਕੋਟਲਾ ਦੀ ਰਹਿਨੁਮਾਈ ਹੇਠ ਚੱਲ ਰਿਹਾ ਹੈ। ਪ੍ਰਿੰਸੀਪਲ ਕਾਹਲੋਂ ਨੇ ਦੱਸਿਆ ਕਿ ਖੰਨਾ ਜ਼ੋਨਲ ਦੀ ਨੁਮਾਇੰਦਗੀ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੀ ਹੁਣ ਸਟੇਟ ਪੱਧਰੀ ਟੀਮ ਲਈ ਚੋਣ ਹੋਵੇਗੀ। ਇਸ ਨੂੰ ਸਕੂਲ ਲਈ ਇੱਕ ਹੋਰ ਮਹੱਤਵਪੂਰਨ ਉਪਲਬਧੀ ਦੱਸਦਿਆਂ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਪ੍ਰਤਿਭਾ ਨਾਲ ਇਹ ਸਾਬਤ ਕੀਤਾ ਹੈ ਕਿ ਜੇਕਰ ਨੌਜਵਾਨਾਂ ਨੂੰ ਸਹੀ ਮਾਰਗਦਰਸ਼ਨ ਅਤੇ ਮੌਕੇ ਮਿਲਣ ਤਾਂ ਉਹ ਖੇਡਾਂ ਦੇ ਖੇਤਰ ਵਿਚ ਉੱਚ ਪੱਧਰ ਤੱਕ ਪਹੁੰਚ ਸਕਦੇ ਹਨ। ਇਨ੍ਹਾਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਵਿਚ ਵਿਸ਼ੇਸ਼ ਤੌਰ ’ਤੇ ਖੁਸ਼ੀ ਦਾ ਮਾਹੌਲ ਰਿਹਾ। ਸਕੂਲ ਦੀ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਤਾੜੀਆਂ ਵਜਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਦੇ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾਕਟਰ ਗੁਰਮੋਹਨ ਸਿੰਘ ਵਾਲੀਆ ਨੇ ਵੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਨ੍ਹਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਣਾ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਘੁਡਾਣੀ ਖੁਰਦ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਦਪਿੰਦਰ ਹੁੱਡਾ ਦਾ ਪੁਤਲਾ ਫ਼ੂਕਿਆ
Ad Position 24