55 ਗ੍ਰਾਮ ਹੈਰੋਇਨ ਨਾਲ ਔਰਤ ਸਮੇਤ 2 ਕਾਬੂ
ਮਾਛੀਵਾੜਾ ਸਾਹਿਬ, 24 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ ਦੋ ਅਲੱਗ-ਅਲੱਗ ਮਾਮਲਿਆਂ ਵਿਚ 55 ਗ੍ਰਾਮ ਹੈਰੋਇਨ ਨਾਲ ਔਰਤ ਸਮੇਤ 2 ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਚਰਨਜੀਤ ਸਿੰਘ ਨੇ ਦੇਰ ਸ਼ਾਮ 6.
ਮਾਛੀਵਾੜਾ ਸਾਹਿਬ, 24 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ ਦੋ ਅਲੱਗ-ਅਲੱਗ ਮਾਮਲਿਆਂ ਵਿਚ 55 ਗ੍ਰਾਮ ਹੈਰੋਇਨ ਨਾਲ ਔਰਤ ਸਮੇਤ 2 ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਚਰਨਜੀਤ ਸਿੰਘ ਨੇ ਦੇਰ ਸ਼ਾਮ 6.30 ਵਜੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਬ-ਇੰਸਪੈਕਟਰ ਪਰਸ਼ੋਤਮ ਲਾਲ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਤਾਂ ਪਿੰਡ ਅਢਿਆਣਾ ਵਲੋਂ ਇੱਕ ਕਾਰ ਆਉਂਦੀ ਦਿਖਾਈ ਦਿੱਤੀ ਜਿਸ ਦਾ ਚਾਲਕ ਸ਼ੱਕੀ ਹਾਲਤ ਵਿਚ ਮੁੜਨ ਲੱਗਾ ਪਰ ਉਸ ਨੂੰ ਕਾਬੂ ਕੀਤਾ ਗਿਆ ਤਾਂ ਕਾਰ ਚਾਲਕ ਦੀ ਪਹਿਚਾਣ ਹਰਦੀਪ ਸਿੰਘ ਉਰਫ਼ ਗੁੱਲੂ ਵਾਸੀ ਮਾਛੀਵਾੜਾ ਵਜੋਂ ਹੋਈ ਤੇ ਇਸ ਕੋਲੋਂ ਤਲਾਸ਼ੀ ਦੌਰਾਨ 35 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮੁਖੀ ਨੇ ਦੱਸਿਆ ਕਿ ਹਰਦੀਪ ਸਿੰਘ ਖ਼ਿਲਾਫ਼ ਪਹਿਲਾਂ 7 ਅਪਰਾਧਿਕ ਮਾਮਲੇ ਦਰਜ ਹਨ ਜੋ ਕਿ ਜ਼ਮਾਨਤ ‘ਤੇ ਆਇਆ ਹੈ ਅਤੇ ਬਾਹਰ ਆ ਕੇ ਮੁੜ ਨਸ਼ੇ ਵੇਚਣ ਲੱਗਾ। ਦੂਸਰੇ ਮਾਮਲੇ ਵਿਚ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਵਲੋਂ ਪਿੰਡ ਹਿਯਾਤਪੁਰ ਨੇੜੇ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਤਾਂ ਇੱਕ ਔਰਤ ਨੂੰ ਸ਼ੱਕ ਦੇ ਅਧਾਰ ‘ਤੇ ਜਾਂਚ ਲਈ ਰੋਕਿਆ ਜਿਸ ਨੇ ਆਪਣਾ ਨਾਮ ਬਲਜਿੰਦਰ ਕੌਰ ਵਾਸੀ ਕੋਟਾਲਾ ਬੇਟ ਦੱਸਿਆ। ਤਲਾਸ਼ੀ ਦੌਰਾਨ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਨੂੰ ਗ੍ਰਿਫ਼ਤਾਰ ਕਰ ਮਾਮਲਾ ਦਰਜ ਕਰ ਲਿਆ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਬਲਜਿੰਦਰ ਕੌਰ ਖ਼ਿਲਾਫ਼ ਵੀ 2 ਅਪਰਾਧਿਕ ਮਾਮਲੇ ਦਰਜ ਹਨ।