31 ਨੂੰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਖੰਨਾ ਪਹੁੰਚਣ ’ਤੇ ਕੀਤਾ ਜਾਵੇਗਾ ਭਰਵਾਂ ਸੁਆਗਤ
ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਨਗਰ ਕੀਰਤਨ 31 ਅਗਸਤ ਨੂੰ ਖੰਨਾ ਵਿਖੇ ਪਹੁੰਚੇਗਾ। ਇਹ ਮੀਰੀ ਪੀਰੀ ਖਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ( ਬਠਿੰਡਾ) ਸਮੇਤ ਵੱਖ-ਵੱਖ ਨਗਰਾਂ ਅਤੇ ਪਿੰਡਾਂ ਵਿੱਚੋਂ ਹੁੰਦਾ ਹੋਇਆ ਖੰਨਾ ਪਹੁੰਚੇਗਾ ਜਿੱਥੇ ਸਮੂਹ ਗੁਰਦੁਆਰਾ ਪ੍ਰਬੰਧਕ ਅਤੇ ਧਾਰਮਿਕ ਜੱਥੇਬੰਦੀਆਂ ਵਲੋਂ ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸੁਆਗਤ ਕੀਤਾ ਜਾਵੇਗਾ।
ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਨਗਰ ਕੀਰਤਨ 31 ਅਗਸਤ ਨੂੰ ਖੰਨਾ ਵਿਖੇ ਪਹੁੰਚੇਗਾ। ਇਹ ਮੀਰੀ ਪੀਰੀ ਖਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ( ਬਠਿੰਡਾ) ਸਮੇਤ ਵੱਖ-ਵੱਖ ਨਗਰਾਂ ਅਤੇ ਪਿੰਡਾਂ ਵਿੱਚੋਂ ਹੁੰਦਾ ਹੋਇਆ ਖੰਨਾ ਪਹੁੰਚੇਗਾ ਜਿੱਥੇ ਸਮੂਹ ਗੁਰਦੁਆਰਾ ਪ੍ਰਬੰਧਕ ਅਤੇ ਧਾਰਮਿਕ ਜੱਥੇਬੰਦੀਆਂ ਵਲੋਂ ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸੁਆਗਤ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਲੈ ਕੇ ਸ਼ਹਿਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਜੀ. ਟੀ. ਰੋਡ, ਖੰਨਾ ਵਿਖੇ ਹੋਈ। ਮੀਟਿੰਗ ਦੀ ਅਗਵਾਈ ਦਵਿੰਦਰ ਸਿੰਘ ਖੱਟੜਾ, ਮੈਂਬਰ ਐਸ. ਜੀ. ਪੀ. ਸੀ, ਜੱਥੇਦਾਰ ਹਰਪਾਲ ਸਿੰਘ ਜੱਲ੍ਹਾ ਮੈਂਬਰ ਐਸ. ਜੀ. ਪੀ. ਸੀ ਨੇ ਕੀਤੀ। ਇਸ ਦੌਰਾਨ ਮਾਰਚ ਦੇ ਖੰਨਾ ਪਹੁੰਚਣ ਮੌਕੇ ਸੰਗਤ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਸਵਾਗਤੀ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਵਤੇਜ ਸਿੰਘ ਖੱਟੜਾ ਸੀਨੀਅਰ ਅਕਾਲੀ ਆਗੂ, ਯਾਦਵਿੰਦਰ ਸਿੰਘ ਯਾਦੂ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਇੰਚਾਰਜ਼ ਖੰਨਾ ਅਤੇ ਭਾਈ ਪਰਮਜੀਤ ਸਿੰਘ ਪ੍ਰਚਾਰਕ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਕੇ ਅਤੇ ਜੈਕਾਰਿਆਂ ਨਾਲ ਮਾਰਚ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਸੰਗਤ ਨੂੰ ਮੀਰੀ-ਪੀਰੀ ਖਾਲਸਾ ਮਾਰਚ ਦੇ ਸਵਾਗਤ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਅਵਤਾਰ ਸਿੰਘ ਦਰਸ਼ਨ ਸਿੰਘ ਗਿੱਲ, ਕੈਂਥ ਸੈਕਟਰੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਖੰਨਾ, ਰਵਿੰਦਰ ਸਿੰਘ ਬੱਬਲੂ, ਜਤਿੰਦਰ ਸਿੰਘ ਇਕੋਲਾਹਾ ਜਿਲਾ ਪ੍ਰੀਸ਼ਦ ਮੈਂਬਰ, ਅਮਰਜੀਤ ਸਿੰਘ ਖੱਟੜਾ, ਖੁਸ਼ਦੇਵ ਸਿੰਘ ਖੰਨਾ ਖੁਰਦ, ਜਗਦੀਸ਼ ਸਿੰਘ ਦੀਸ਼ਾ, ਰਣਜੀਤ ਸਿੰਘ ਕੈਸ਼ੀਅਰ, ਭਾਈ ਗੁਰਪ੍ਰੀਤ ਸਿੰਘ ਰੁਪਾਲੋਂ ਕਥਾਵਾਚਕ, ਗੁਰਿੰਦਰ ਸਿੰਘ ਲਾਡੀ, ਡਾ. ਜਸਪਾਲ ਸਿੰਘ, ਜਗਦੀਪ ਸਿੰਘ ਮਿੱਕੀ, ਅਮਨਪ੍ਰੀਤ ਸਿੰਘ ਮੈਨੇਜਰ, ਬਾਬਾ ਬਹਾਦਰ ਸਿੰਘ ਆਦਿ ਹਾਜ਼ਰ ਸਨ।