24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਦਸਤਾਰ ਮੁਕਾਬਲੇ ’ਚ 42 ਸਕੂਲਾਂ ਦੇ 1030 ਬੱਚਿਆਂ ਤੇ ਨੌਜਵਾਨਾਂ ਨੇ ਲਿਆ ਭਾਗ

ਸਾਹਨੇਵਾਲ, 24 ਅਗਸਤ (ਹਨੀ ਚਾਠਲੀ)-ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਲੋਂ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਅਤੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨੌਜਵਾਨ ਪੀੜ੍ਹੀ ਨੂੰ ਦਸਤਾਰ ਅਤੇ ਸਿੱਖੀ ਸਰੂਪ ਨਾਲ ਜੋੜਨ ਦੇ ਉਦੇਸ਼ ਨਾਲ ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ, ਨੰਦਪੁਰ (ਸਾਹਨੇਵਾਲ) ਵਿਖੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 42 ਸਕੂਲਾਂ ਚੋਂ ਆਏ ਲਗਭਗ 1030 ਬੱਚਿਆਂ ਤੋਂ ਇਲਾਵਾ ਨੌਜਵਾਨਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਗੁਰਦੁਆਰਾ ਸ੍ਰੀ, ਰੇਰੂ ਸਾਹਿਬ ਪਾਤਸ਼ਾਹੀ ਦਸਵੀਂ, ਨੰਦਪੁਰ (ਸਾਹਨੇਵਾਲ) ਵਿਖੇ ਕਰਵਾਏ ਗਏ ਸੁੰਦਰ ਦਸਤਾਰ ਮੁਕਾਬਲੇ ਦੌਰਾਨ ਬੱਚਿਆਂ ਦੇ ਨਾਲ ਬਲਜੀਤ ਸਿੰਘ ਹਰਾ, ਹਰਪਾਲ ਸਿੰਘ ਜੱਲ੍ਹਾ, ਸਿਮਰਨਜੀਤ ਸਿੰਘ ਢਿੱਲੋਂ ਤੇ ਹੋਰ। ਤਸਵੀਰ : ਹਨੀ ਚਾਠਲੀ 25-08-2026
ਸਾਹਨੇਵਾਲ, 24 ਅਗਸਤ (ਹਨੀ ਚਾਠਲੀ)-ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਲੋਂ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਅਤੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨੌਜਵਾਨ ਪੀੜ੍ਹੀ ਨੂੰ ਦਸਤਾਰ ਅਤੇ ਸਿੱਖੀ ਸਰੂਪ ਨਾਲ ਜੋੜਨ ਦੇ ਉਦੇਸ਼ ਨਾਲ ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ, ਨੰਦਪੁਰ (ਸਾਹਨੇਵਾਲ) ਵਿਖੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 42 ਸਕੂਲਾਂ ਚੋਂ ਆਏ ਲਗਭਗ 1030 ਬੱਚਿਆਂ ਤੋਂ ਇਲਾਵਾ ਨੌਜਵਾਨਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ। ਇਹ ਮੁਕਾਬਲੇ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਦੀ ਦੇਖ ਰੇਖ ਹੇਠ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਲਕਾ ਦੋਰਾਹਾ, ਲੁਧਿਆਣਾ ਦੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਦੇ ਸਹਿਯੋਗ ਨਾਲ ‘ਕੇਸ ਪਿਆਰ ਮੁਹਿੰਮ’ ਤਹਿਤ ਕਰਵਾਏ ਗਏ। ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਹਰਾ ਨੇ ਦੱਸਿਆ ਕਿ ਮੁਕਾਬਲੇ ਦੋ ਉਮਰ ਵਰਗਾਂ ਵਿਚ ਕਰਵਾਏ ਗਏ। ਜੂਨੀਅਰ ਵਰਗ ਵਿਚ 13 ਸਾਲ ਤੱਕ ਦੇ ਬੱਚਿਆਂ ਅਤੇ ਸੀਨੀਅਰ ਵਰਗ ਵਿਚ 14 ਤੋਂ 20 ਸਾਲ ਤੱਕ ਦੇ ਨੌਜਵਾਨਾਂ ਨੇ ਸੁੰਦਰ ਦਸਤਾਰ ਸਜਾਉਣ ਦੀ ਕਲਾ ਦਾ ਪ੍ਰਦਰਸ਼ਨ ਕੀਤਾ। ਜੂਨੀਅਰ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਨੂੰ 4100 ਰੁਪਏ, ਦੂਜੇ ਸਥਾਨ ਲਈ 3100 ਰੁਪਏ ਅਤੇ ਤੀਜੇ ਸਥਾਨ ਲਈ 2100 ਰੁਪਏ ਦੇ ਇਨਾਮ ਦਿੱਤੇ ਗਏ। ਇਸੇ ਤਰ੍ਹਾਂ ਸੀਨੀਅਰ ਵਰਗ ਵਿਚ ਪਹਿਲੇ ਸਥਾਨ ਲਈ 5100 ਰੁਪਏ, ਦੂਜੇ ਲਈ 4100 ਰੁਪਏ ਅਤੇ ਤੀਜੇ ਸਥਾਨ ਲਈ 3100 ਰੁਪਏ ਦੇ ਨਕਦ ਇਨਾਮ ਦਿੱਤੇ ਗਏ। ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਅਤੇ ਨੌਜਵਾਨਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਮੁਕਾਬਲਿਆਂ ਨੂੰ ਸਫਲ ਬਣਾਉਣ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਜਥੇਦਾਰ ਚਰਨ ਸਿੰਘ ਆਲਮਗੀਰ, ਜਥੇਦਾਰ ਦਵਿੰਦਰ ਸਿੰਘ ਖੱਟੜਾ, ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਸਾਹਿਬ ਦੇ ਮੈਨੇਜਰ ਹਰਦੀਪ ਸਿੰਘ ਗਿੱਲ ਚੋਗਾਵਾਂ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਕੁਲਦੀਪ ਸਿੰਘ ਆਲਮਗੀਰ ਅਤੇ ਗੁਰਦੁਆਰਾ ਕਟਾਣਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਪਾਤਸ਼ਾਹੀ ਦਸਵੀਂ ਦੇ ਕਥਾਵਾਚਕ ਭਾਈ ਸਤਨਾਮ ਸਿੰਘ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸੀਨੀਅਰ ਅਕਾਲੀ ਆਗੂ ਸਿਮਰਨਜੀਤ ਸਿੰਘ ਢਿੱਲੋਂ, ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਅਤੇ ਸੇਵਾਮੁਕਤ ਡੀ. ਐੱਸ. ਪੀ. ਰਸ਼ਪਾਲ ਸਿੰਘ ਹਰਾ ਸਮੇਤ ਹੋਰ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚਿਆਂ ਅਤੇ ਨੌਜਵਾਨਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਪ੍ਰਧਾਨ ਬਲਜੀਤ ਸਿੰਘ ਹਰਾ ਨੇ ਕਿਹਾ ਕਿ ਅਜਿਹੇ ਦਸਤਾਰ ਮੁਕਾਬਲੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ, ਕੇਸਾਂ ਅਤੇ ਦਸਤਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸਿੱਖੀ ਸਰੂਪ ਨੂੰ ਅਪਣਾਉਣ ਅਤੇ ਦਸਤਾਰ ਦੀ ਮਹੱਤਤਾ ਨੂੰ ਸਮਝਣ ਦਾ ਸੱਦਾ ਦਿੱਤਾ। ਮੁਕਾਬਲਿਆਂ ਦੌਰਾਨ ਸੰਗਤ ਲਈ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਮਨਪ੍ਰੀਤ ਸਿੰਘ ਮੰਗਾ, ਹੁਸ਼ਿਆਰ ਸਿੰਘ ਹਰਾ, ਸਵਰਨ ਸਿੰਘ ਕਲਸੀ, ਕੁਲਦੀਪ ਸਿੰਘ ਦੀਪਾ, ਅਵਤਾਰ ਸਿੰਘ ਕੈਂਥ ਸਮੇਤ ਇਲਾਕੇ ਭਰ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਦੀਆਂ ਨਾਕਾਮੀਆਂ ਤੋਂ ਪੰਜਾਬ ਵਾਸੀ ਦੁਖੀ - ਚੇਅਰਮੈਨ ਜੁਲਮਗੜ੍ਹ ਅਗਲੀ ਖ਼ਬਰ ਪਿਛਲੇ ਢਾਈ ਸਾਲ ਤੋਂ ਬੰਦ ਪਏ ਟੋਲ ਪਲਾਜ਼ੇ ਦੇ ਨਾਕੇ ਕਾਰਨ ਰਾਹਗੀਰ ਹੁੰਦੇ ਨੇ ਪ੍ਰੇਸ਼ਾਨ, ਪ੍ਰਸ਼ਾਸਨ ਨਹੀਂ ਕਰ ਰਿਹਾ ਗੌਰ
Ad Position 24