17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਚੋਣ ਸਰਗਰਮੀਆਂ ਨੂੰ ਮੁੱਖ ਰੱਖਦਿਆਂ ਲੱਖਾ ਪਾਇਲ ਵਲੋਂ ਪਿੰਡ ਲਸਾੜਾ ’ਚ ਮੀਟਿੰਗ * ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ: ਜ਼ੁਲਮਗੜ੍ਹ

ਮਲੌਦ, 24 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਵਿਧਾਨ ਸਭਾ ਹਲਕਾ ਪਾਇਲ ਦੀ ਕਾਂਗਰਸੀ ਇੰਚਾਰਜ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਪਿੰਡ ਲਸਾੜਾ ਵਿਖੇ ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਪ੍ਰਗਟ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਲੱਖਾ ਪਾਇਲ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਿੰਡ-ਪਿੰਡ ਜਾ ਕੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਕੇ ਕਾਂਗਰਸ ਪਾਰਟੀ ਦੇ ਹੱਕ ਵਿਚ ਭੁਗਤਣ ਲਈ ਲਾਮਬਧ ਕਰ ਰਹੇ ਹਾਂ।

Ad Position 21
No active advertisement
ਅਜੀਤ ਡੈਸਕ 18-08-2026
ਮਲੌਦ, 24 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਵਿਧਾਨ ਸਭਾ ਹਲਕਾ ਪਾਇਲ ਦੀ ਕਾਂਗਰਸੀ ਇੰਚਾਰਜ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਪਿੰਡ ਲਸਾੜਾ ਵਿਖੇ ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਪ੍ਰਗਟ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਲੱਖਾ ਪਾਇਲ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਿੰਡ-ਪਿੰਡ ਜਾ ਕੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਕੇ ਕਾਂਗਰਸ ਪਾਰਟੀ ਦੇ ਹੱਕ ਵਿਚ ਭੁਗਤਣ ਲਈ ਲਾਮਬਧ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇੱਕ ਦੇਸ਼ ਦੀ ਅਜਿਹੀ ਪਾਰਟੀ ਹੈ ਜੋ ਸਾਰੇ ਹੀ ਵਰਗਾਂ ਤੇ ਧਰਮਾਂ ਦੇ ਲੋਕਾਂ ਨੂੰ ਇੱਕ ਮਾਲਾ ਵਿਚ ਪਰੋਕੇ ਹਮੇਸ਼ਾ ਵਿਕਾਸ ਦੀ ਹਾਮੀ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਦੀ ਭੱਠੀ ਵਿਚ ਦਿਨੋ ਦਿਨ ਝੋਕ ਰਹੀ ਹੈ ਕਿਉਂਕਿ ਖੰਡ ਦੇ ਭਾਅ ਅਸਮਾਨ ਛੂਹ ਰਹੇ ਹਨ ਅਤੇ ਪੰਜਾਬ ਸਰਕਾਰ ਕਰਜੇ ਦੇ ਭਾਰ ਹੇਠਾਂ ਸੂਬੇ ਨੂੰ ਦੱਬ ਰਹੀ ਹੈ। ਇਸ ਸਮੇਂ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਉਪ ਚੇਅਰਮੈਨ ਗੁਰਦੀਪ ਸਿੰਘ ਜੁਲਮਗੜ ਨੇ ਕਿਹਾ ਕਿ ਅੱਜ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲਾਰਿਆਂ ਤੋਂ ਲੋਕ ਇਨੇ ਕੁ ਤੰਗ ਹੋ ਚੁੱਕੇ ਹਨ ਕਿ ਆਉਣ ਵਾਲੀਆਂ ਚੋਣਾਂ ਦੇ ਵਿਚ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਜਾਪ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਗੁਰੀ, ਰੁਪਿੰਦਰ ਸਿੰਘ ਬਿੰਦੂ, ਬਲਵਿੰਦਰ ਸਿੰਘ, ਪ੍ਰਗਟ ਸਿੰਘ ਪ੍ਰਧਾਨ, ਸਾਬਕਾ ਸਰਪੰਚ ਹਨੀ, ਸਾਬਕਾ ਸਰਪੰਚ ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਫੌਜੀ, ਅਮਨਦੀਪ ਸਿੰਘ, ਸੁਖਜੀਤ ਸਿੰਘ, ਭਗਵੰਤ ਸਿੰਘ, ਗੋਲਡੀ ਪ੍ਰਧਾਨ, ਬਲਜਿੰਦਰ ਸਿੰਘ ਕਰਮਜੀਤ ਸਿੰਘ ਗਿਆਨੀ ਕਬੱਡੀ ਖਿਡਾਰੀ, ਗੁਰਜੀਤ ਸਿੰਘ ਗੋਪੀ ਸੋਮਲਖੇੜੀ, ਸੁਖਜੀਤ ਸਿੰਘ ਸੁੱਖਾ ਸਾਬਕਾ ਸਰਪੰਚ ਜਰਗੜੀ, ਕੁਲਦੀਪ ਸਿੰਘ ਮਾਂਗਟ ਸਾਬਕਾ ਸਰਪੰਚ, ਮਨਜੀਤ ਸਿੰਘ ਮੰਨਾ ਜੁਲਮਗੜ, ਬਲਕਾਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੰਜਾਬ ਦੇ ਵਿਚ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਸਰਕਾਰ ਬਣਨਾ ਤੈਅ- ਮਨਪ੍ਰੀਤ ਇ... ਅਗਲੀ ਖ਼ਬਰ ਕਲੱਸਟਰ ਭੂੰਦੜੀ ਦੀਆਂ ਖੇਡਾਂ ਖੱਟੀਆਂ-ਮਿੱਠੀਆਂ ਯਾਦਾਂ ਛੱਡਦੀਆਂ ਸਮਾਪਤ
Ad Position 24