17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੰਤ ਕਿਰਪਾਲ ਸਿੰਘ ਸਕੂਲ ਨੀਲੋਂ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਪਾਵਰਲਿਫਟਿੰਗ ਮੁਕਾਬਲਿਆਂ ਵਿਚ ਮਾਰੀਆਂ ਮਲਾਂ

ਸਮਰਾਲਾ, 24 ਅਗਸਤ (ਗੋਪਾਲ ਸੋਫਤ)-ਸੰਤ ਕਿਰਪਾਲ ਸਿੰਘ ਪਬਲਿਕ ਸਕੂਲ, ਨੀਲੋਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰੀ ਪਾਵਰ ਲਿਫਟਿੰਗ ਮੁਕਾਬਲਿਆਂ ਵਿਚ ਓਵਰ ਆਲ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦੇਖ-ਰੇਖ ਹੇਠ ਸਕੂਲ ਆਫ਼ ਐਮੀਨੈਂਸ, ਦੋਰਾਹਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪਾਵਰ ਲਿਫਟਿੰਗ ਅਤੇ ਵੇਟ ਲਿਫਟਿੰਗ ਚੈਂਪੀਅਨਸ਼ਿਪ ਵਿਚ ਸੰਤ ਕਿਰਪਾਲ ਸਿੰਘ ਸੇਵਾ ਪੰਥੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਨੀਲੋਂ ਦੇ ਖਿਡਾਰੀਆਂ ਨੇ ਇਸ ਵਾਰ ਵੀ ਇਤਿਹਾਸਕ ਪ੍ਰਦਰਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 18-08-2026
ਸਮਰਾਲਾ, 24 ਅਗਸਤ (ਗੋਪਾਲ ਸੋਫਤ)-ਸੰਤ ਕਿਰਪਾਲ ਸਿੰਘ ਪਬਲਿਕ ਸਕੂਲ, ਨੀਲੋਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰੀ ਪਾਵਰ ਲਿਫਟਿੰਗ ਮੁਕਾਬਲਿਆਂ ਵਿਚ ਓਵਰ ਆਲ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦੇਖ-ਰੇਖ ਹੇਠ ਸਕੂਲ ਆਫ਼ ਐਮੀਨੈਂਸ, ਦੋਰਾਹਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪਾਵਰ ਲਿਫਟਿੰਗ ਅਤੇ ਵੇਟ ਲਿਫਟਿੰਗ ਚੈਂਪੀਅਨਸ਼ਿਪ ਵਿਚ ਸੰਤ ਕਿਰਪਾਲ ਸਿੰਘ ਸੇਵਾ ਪੰਥੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਨੀਲੋਂ ਦੇ ਖਿਡਾਰੀਆਂ ਨੇ ਇਸ ਵਾਰ ਵੀ ਇਤਿਹਾਸਕ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਤਾਕਤ ਅਤੇ ਸ਼ਾਨਦਾਰ ਖੇਡ ਤਕਨੀਕ ਦੇ ਬਲਬੂਤੇ ਪੂਰੇ ਲੁਧਿਆਣਾ ਜ਼ਿਲ੍ਹੇ ਵਿਚੋਂ ਸਕੂਲ ਨੂੰ ਓਵਰ ਆਲ ਦੂਜਾ ਸਥਾਨ ਦਿਵਾ ਕੇ ਉਪ-ਵਿਜੇਤਾ ਦੀ ਟਰਾਫ਼ੀ ਆਪਣੇ ਨਾਂ ਕੀਤੀ। ਇਨ੍ਹਾਂ ਮੁਕਾਬਲਿਆਂ ਦੌਰਾਨ ਭਾਰੀ ਵਰਗ ਵਿਚੋਂ ਮਨਰਾਜ ਸਿੰਘ ਮਾਂਗਟ ਨੇ 105 ਕਿੱਲੋ ਭਾਰ ਵਰਗ ਵਿਚ ਸਾਰੇ ਪ੍ਰਤੀਯੋਗੀਆਂ ਨੂੰ ਪਛਾੜਦੇ ਹੋਏ ਪਹਿਲਾ ਸਥਾਨ (ਸੋਨੇ ਦਾ ਤਗਮਾ) ਹਾਸਲ ਕੀਤਾ। ਇਸ ਸ਼ਾਨਦਾਰ ਜਿੱਤ ਦੇ ਨਾਲ ਹੀ ਮਨਰਾਜ ਸਿੰਘ ਨੇ ਅਗਲੇ ਰਾਜ ਪੱਧਰੀ ਖੇਡਾਂ ਦੇ ਟਰਾਇਲ ਲਈ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਸੇ ਤਰ੍ਹਾਂ ਇੰਦਰ ਸਿੰਘ ਨੇ 93 ਕਿੱਲੋ ਭਾਰ ਵਰਗ ਵਿਚ ਸਖ਼ਤ ਮੁਕਾਬਲਾ ਲੜਦਿਆਂ ਤੀਜਾ ਸਥਾਨ (ਕਾਂਸੀ ਦਾ ਤਗਮਾ) ਪ੍ਰਾਪਤ ਕੀਤਾ। ਉਸ ਦੇ ਇਸ ਪ੍ਰਦਰਸ਼ਨ ਨੇ ਸਕੂਲ ਦੀ ਟੀਮ ਨੂੰ ਓਵਰ ਆਲ ਟਰਾਫ਼ੀ ਜਿਤਾਉਣ ਵਿਚ ਵੱਡਾ ਯੋਗਦਾਨ ਪਾਇਆ। ਇਸ ਵੱਡੀ ਪ੍ਰਾਪਤੀ ਤੋਂ ਬਾਅਦ ਖ਼ੁਸ਼ੀ ਜ਼ਾਹਿਰ ਕਰਦਿਆਂ ਪ੍ਰਿੰਸੀਪਲ ਸਵਿਤਾ ਸ਼ਰਮਾ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ‘ਤੇ ਮੱਲ੍ਹਾਂ ਮਾਰ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਲਗਨ ਅਤੇ ਸਹੀ ਕੋਚਿੰਗ ਮਿਲੇ ਤਾਂ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਸਕੂਲ ਪ੍ਰਸ਼ਾਸਨ ਬੱਚਿਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਹਮੇਸ਼ਾ ਤਤਪਰ ਰਹੇਗਾ। ਦੋਹਾਂ ਖਿਡਾਰੀਆਂ ਨੂੰ ਸਵੇਰ ਦੀ ਸਭਾ ਵਿਚ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸੰਤ ਬਾਬਾ ਅਮਨਦੀਪ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਵਧਾਈ ਦੇ ਨਾਲ-ਨਾਲ ਆਉਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਦੀ ਤਿਆਰੀ ਲਈ ਖਿਡਾਰੀਆਂ ਨੂੰ ਮੁਫ਼ਤ ਵਾਧੂ ਕੋਚਿੰਗ, ਵਧੀਆ ਖੇਡ ਸਮਾਨ ਅਤੇ ਵਿਸ਼ੇਸ਼ ਡਾਈਟ ਦੇਣ ਦਾ ਫ਼ੈਸਲਾ ਵੀ ਲਿਆ ਗਿਆ ਹੈ। ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਸਵਿਤਾ ਸ਼ਰਮਾ ਨੇ ਜੇਤੂ ਬੱਚਿਆਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਸੰਦੇਸ਼ ਭੇਜਿਆ ਕਿ ਘਰ ਦੇ ਚੰਗੇ ਮਾਹੌਲ ਅਤੇ ਮਾਪਿਆਂ ਦੇ ਲਗਾਤਾਰ ਸਹਿਯੋਗ ਤੋਂ ਬਿਨਾਂ ਅਜਿਹੀਆਂ ਵੱਡੀਆਂ ਜਿੱਤਾਂ ਸੰਭਵ ਨਹੀਂ ਹੁੰਦੀਆਂ। ਸਕੂਲ ਨੇ ਖਿਡਾਰੀਆਂ ਦੇ ਮਾਤਾ-ਪਿਤਾ ਵਲੋਂ ਬੱਚਿਆਂ ਦੀ ਖੇਡ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਦੀ ਸ਼ਲਾਘਾ ਕੀਤੀ ਅਤੇ ਉਮੀਦ ਜਤਾਈ ਕਿ ਇਹ ਬੱਚੇ ਅਗਲੇ ਪੜਾਅ ‘ਤੇ ਪੰਜਾਬ ਰਾਜ ਅਤੇ ਨੈਸ਼ਨਲ ਪੱਧਰ ‘ਤੇ ਵੀ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਂ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਖੰਨਾ ਦੀ ਗੁਰੂ ਅਮਰਦਾਸ ਮਾਰਕੀਟ ਵਿਚ ਹੁਣ ਨਹੀਂ ਲੱਗੇਗੀ ਸਬਜ਼ੀ ਮੰਡੀ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੰਜਾਬ ਦੇ ਵਿਚ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਸਰਕਾਰ ਬਣਨਾ ਤੈਅ- ਮਨਪ੍ਰੀਤ ਇ...
Ad Position 24