ਖੰਨਾ ਦੀ ਗੁਰੂ ਅਮਰਦਾਸ ਮਾਰਕੀਟ ਵਿਚ ਹੁਣ ਨਹੀਂ ਲੱਗੇਗੀ ਸਬਜ਼ੀ ਮੰਡੀ
ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਗੁਰੂ ਅਮਰਦਾਸ ਮਾਰਕੀਟ ਵਿੱਚ ਲੱਗਣ ਵਾਲੀ ਸਬਜ਼ੀ ਮੰਡੀ ਹੁਣ ਤੋਂ ਨਹੀਂ ਲੱਗੇਗੀ। ਇਸ ਸਬੰਧੀ ਫੈਸਲਾ ਗੁਰੂ ਅਮਰਦਾਸ ਮਾਰਕੀਟ ਐਸੋਸੀਏਸ਼ਨ ਵੱਲੋਂ ਸਰਬਸੰਮਤੀ ਨਾਲ ਲਿਆ ਗਿਆ ਹੈ।
ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਗੁਰੂ ਅਮਰਦਾਸ ਮਾਰਕੀਟ ਵਿੱਚ ਲੱਗਣ ਵਾਲੀ ਸਬਜ਼ੀ ਮੰਡੀ ਹੁਣ ਤੋਂ ਨਹੀਂ ਲੱਗੇਗੀ। ਇਸ ਸਬੰਧੀ ਫੈਸਲਾ ਗੁਰੂ ਅਮਰਦਾਸ ਮਾਰਕੀਟ ਐਸੋਸੀਏਸ਼ਨ ਵੱਲੋਂ ਸਰਬਸੰਮਤੀ ਨਾਲ ਲਿਆ ਗਿਆ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਮਾਰਕੀਟ ਵਿੱਚ ਇਸ ਸਮੇਂ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਕਾਰਨ ਇਲਾਕੇ ਵਿੱਚ ਪਾਰਕਿੰਗ ਦੀ ਗੰਭੀਰ ਸਮੱਸਿਆ ਬਣੀ ਹੋਈ ਹੈ। ਮਾਰਕੀਟ ਵਿੱਚ ਸਬਜ਼ੀਆਂ ਦੀਆਂ ਰੇਹੜੀਆਂ ਲੱਗਣ ਕਾਰਨ ਆਵਾਜਾਈ ਅਤੇ ਪਾਰਕਿੰਗ ਦੀ ਸਮੱਸਿਆ ਹੋਰ ਵੱਧ ਰਹੀ ਸੀ।ਇਸੇ ਨੂੰ ਧਿਆਨ ਵਿੱਚ ਰੱਖਦਿਆਂ ਮਾਰਕੀਟ ਐਸੋਸੀਏਸ਼ਨ ਨੇ ਸਰਵਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਹੁਣ ਗੁਰੂ ਅਮਰਦਾਸ ਮਾਰਕੀਟ ਵਿੱਚ ਕਿਸੇ ਵੀ ਤਰ੍ਹਾਂ ਦੀ ਸਬਜ਼ੀ ਦੀ ਰੇਹੜੀ ਲਗਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਐਸੋਸੀਏਸ਼ਨ ਨੇ ਕਿਹਾ ਕਿ ਇਹ ਫੈਸਲਾ ਮਾਰਕੀਟ ਵਿੱਚ ਸੁਚੱਜੀ ਆਵਾਜਾਈ, ਪਾਰਕਿੰਗ ਪ੍ਰਬੰਧ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਇਸ ਮੌਕੇ ਸੁਧੀਰ ਜੋਸ਼ੀ, ਪ੍ਰਦੀਪ ਗੋਇਲ, ਦਰਸ਼ਨ ਸਿੰਘ, ਪ੍ਰਿਤਪਾਲ ਸਿੰਘ, ਕੁਲਦੀਪ ਸੂਦ, ਸੰਜੀਵ ਵਰਮਾ, ਕਸਤੂਰੀ ਲਾਲ, ਰਾਜ ਕੁਮਾਰ ਜਰਗੜੀ, ਅਰੁਣ ਗਾਬਾ, ਪਰਮਜੀਤ ਸਿੰਘ, ਮਨੀਸ਼ ਬੱਸੀ, ਜਸਬੀਰ ਸਿੰਘ, ਨੀਰਜ ਮਾਟਾ, ਸੰਦੀਪ ਕੁਮਾਰ, ਰਾਜਨ ਸ਼ਰਮਾ, ਕਮਲ ਨਾਰੰਗ, ਜਸਬੀਰ ਆਦਿ ਹਾਜਰ ਸਨ।