17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਬੀ. ਕੇ. ਯੂ. ਰਾਜੇਵਾਲ ਵਲੋਂ ਪਿੰਡਾਂ ਦੇ ਕਿਸਾਨਾਂ ਨੂੰ ਚੰਡੀਗੜ੍ਹ ਵਿਖੇ 1 ਨੂੰ ਕਿਸਾਨ ਮੋਰਚੇ ’ਚ ਪੁੱਜਣ ਦੀ ਅਪੀਲ ਪੰਜਾਬ ਦੇ ਭਖਦੇ ਮਸਲਿਆਂ ਸੰਬੰਧੀ ਕਿਸਾਨ ਮੋਰਚੇ ਦਾ ਡਟਵਾਂ ਸਾਥ ਦੇਵਾਂਗੇ-ਬੀ. ਕੇ. ਯੂ. ਰਾਜੇਵਾਲ

ਸਮਰਾਲਾ, 24 ਅਗਸਤ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ 1 ਸਤੰਬਰ ਤੋਂ ਹਫ਼ਤੇ ਲਈ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਮੋਰਚੇ ਸਬੰਧੀ ਪਿੰਡਾਂ ਵਿਚ ਪ੍ਰਚਾਰ ਕੀਤਾ ਜਾ ਰਿਹਾ ਹੈ। ਲਗਾਤਾਰ ਪਿਛਲੇ ਹਫ਼ਤੇ ਤੋਂ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

Ad Position 21
No active advertisement
ਗੁਰਲੀਨ ਕੌਰ, ਪਿਤਾ : ਹਰਨੇਕ ਸਿੰਘ, ਮਾਤਾ : ਬਲਜਿੰਦਰ ਕੌਰ, ਵਾਸੀ : ਇਕੋਲਾਹਾ। 18-08-2026
ਸਮਰਾਲਾ, 24 ਅਗਸਤ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ 1 ਸਤੰਬਰ ਤੋਂ ਹਫ਼ਤੇ ਲਈ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਮੋਰਚੇ ਸਬੰਧੀ ਪਿੰਡਾਂ ਵਿਚ ਪ੍ਰਚਾਰ ਕੀਤਾ ਜਾ ਰਿਹਾ ਹੈ। ਲਗਾਤਾਰ ਪਿਛਲੇ ਹਫ਼ਤੇ ਤੋਂ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਅੱਜ ਸੁਖਵਿੰਦਰ ਸਿੰਘ ਭੱਟੀਆਂ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਟੀਮ ਬਣਾ ਕੇ ਪਿੰਡ ਬਾਲਿਓਂ, ਹਰਿਓਂ, ਟੱਪਰੀਆਂ, ਮੁਸਕਾਬਾਦ, ਬਰਮਾ, ਸਿਹਾਲਾ, ਟੋਡਰਪੁਰ ਆਦਿ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਭੱਟੀਆਂ ਨੇ ਦੱਸਿਆ ਕਿ ਪੰਜਾਬ ਦੇ ਭਖਦੇ ਮਸਲੇ ਅਤੇ ਹੋਰ ਵੀ ਕਈ ਅਹਿਮ ਮੰਗਾਂ ਹਨ। ਜਿਸ ਕਰ ਕੇ ਇਹ ਕਿਸਾਨ ਮੋਰਚਾ ਲੱਗਣ ਜਾ ਰਿਹਾ ਹੈ, ਕਿਸਾਨ ਜਥੇਬੰਦੀ ਵਲੋਂ ਕਿਸਾਨਾਂ ਨੂੰ ਆਪੋ-ਆਪਣੀਆਂ ਟਰੈਕਟਰ ਟਰਾਲੀਆਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਪਹੁੰਚਣ ਸਮੇਤ ਲੰਗਰਾਂ ਵਾਸਤੇ ਰਾਸ਼ਨ ਪਾਣੀ ਨਾਲ ਲਿਆਉਣ ਦੀ ਵੀ ਅਪੀਲ ਕੀਤੀ ਗਈ। ਬੀ. ਕੇ. ਯੂ. ਰਾਜੇਵਾਲ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਪੂਰਬਾ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਲੱਗਣ ਜਾ ਰਹੇ ਮੋਰਚੇ ਦਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਹਰ ਫ਼ਰੰਟ ‘ਤੇ ਮੋਰਚੇ ਦਾ ਡਟਵਾਂ ਸਾਥ ਦੇਵੇਗੀ । ਇਸ ਮੌਕੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਪੂਰਬਾ, ਜਗਦੇਵ ਸਿੰਘ ਮੁੱਤੋਂ, ਕੁਲਵਿੰਦਰ ਸਿੰਘ ਸਰਪੰਚ ਹਰਿਓਂ ਖ਼ੁਰਦ, ਬੂਟਾ ਸਿੰਘ ਬਗ਼ਲੀ, ਗੁਰਪ੍ਰੀਤ ਸਿੰਘ ਊਰਨਾ, ਜਸਵਿੰਦਰ ਸਿੰਘ ਕੁੱਲੇਵਾਲ, ਸੁੱਖਾ ਬਾਬਾ ਸੰਗਤਪੁਰਾ, ਨਾਜ਼ਰ ਸਿੰਘ, ਬਲਜੀਤ ਸਿੰਘ ਭੱਟੀ, ਹਰਜਿੰਦਰ ਸਿੰਘ ਅਤੇ ਹੋਰ ਵੀ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ. ਐਸ. ਮਾਡਰਨ ਸਕੂਲ ਖੰਨਾ ਦੀ ਪੰਜਾਬ ਜ਼ੋਨਲ ਕ੍ਰਿਕਟ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਸਫਲਤਾ ਅਗਲੀ ਖ਼ਬਰ ਖੰਨਾ ਦੀ ਗੁਰੂ ਅਮਰਦਾਸ ਮਾਰਕੀਟ ਵਿਚ ਹੁਣ ਨਹੀਂ ਲੱਗੇਗੀ ਸਬਜ਼ੀ ਮੰਡੀ
Ad Position 24