26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਵਿਕਟੋਰੀਆ ਸਕੂਲ ਲਹਿਰਾ ਵਲੋਂ ਜ਼ਿਲ੍ਹਾ ਕਿੱਕਬਾਕਸਿੰਗ ਚੈਂਪੀਅਨਸ਼ਿਪ ਦੌਰਾਨ ਸ਼ਾਨਦਾਰ ਪ੍ਰਦਰਸ਼ਨ

ਡੇਹਲੋਂ, 25 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)- ਜ਼ਿਲ੍ਹਾ ਕਿੱਕਬਾਕਸਿੰਗ ਚੈਂਪੀਅਨਸ਼ਿਪ ਵਿੱਚ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੋਸ਼ਨ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮੁੱਲਾਂਪੁਰ ਦਾਖਾ ਵਿਖੇ ਕਰਵਾਈ ਇਸ ਪ੍ਰਤੀਯੋਗਤਾ ਵਿੱਚ ਸਕੂਲ ਦੇ ਤਿੰਨ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗ਼ਮੇ ਜਿੱਤੇ।

Ad Position 21
No active advertisement
ਅਜੀਤ ਡੈਸਕ 26-08-2026
ਡੇਹਲੋਂ, 25 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)- ਜ਼ਿਲ੍ਹਾ ਕਿੱਕਬਾਕਸਿੰਗ ਚੈਂਪੀਅਨਸ਼ਿਪ ਵਿੱਚ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੋਸ਼ਨ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮੁੱਲਾਂਪੁਰ ਦਾਖਾ ਵਿਖੇ ਕਰਵਾਈ ਇਸ ਪ੍ਰਤੀਯੋਗਤਾ ਵਿੱਚ ਸਕੂਲ ਦੇ ਤਿੰਨ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗ਼ਮੇ ਜਿੱਤੇ। ਪਰਮਜੋਤ ਸਿੰਘ +1 ਨੇ ਅੰਡਰ-19 ਸਾਲ ਲੜਕਿਆਂ ਦੀ ਸ਼੍ਰੇਣੀ ਵਿੱਚ ਗੋਲਡ ਮੈਡਲ ਹਾਸਲ ਕਰਕੇ ਸਭ ਤੋਂ ਵੱਡੀ ਉਪਲਬਧੀ ਦਰਜ ਕੀਤੀ। ਉਸ ਦੀ ਸ਼ਾਨਦਾਰ ਖੇਡ, ਤਕਨੀਕ ਅਤੇ ਜਜ਼ਬੇ ਨੂੰ ਦੇਖਦਿਆਂ ਉਸ ਦੀ ਅੰਡਰ-19 ਸਾਲ ਸਟੇਟ ਚੈਂਪੀਅਨਸ਼ਿਪ ਲਈ ਚੋਣ ਕੀਤੀ ਗਈ ਹੈ। ਇਸੇ ਤਰ੍ਹਾਂ ਅਮਰਾਜ ਸਿੰਘ +2 ਨੇ ਸਿਲਵਰ ਮੈਡਲ, ਜਦਕਿ ਅਰਮਾਨ ਟਾਂਕ +2 ਨੇ ਬ੍ਰਾਂਜ਼ ਮੈਡਲ ਜਿੱਤ ਕੇ ਸਕੂਲ ਦੀ ਮੈਡਲ ਸੂਚੀ ਵਿੱਚ ਵਾਧਾ ਕੀਤਾ। ਸਕੂਲ ਪ੍ਰਬੰਧਕਾਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਨਿਖਾਰਨ ਲਈ ਹਰ ਸੰਭਵ ਮੌਕਾ ਅਤੇ ਸਹਿਯੋਗ ਦਿੱਤਾ ਜਾਂਦਾ ਹੈ। ਪ੍ਰਿੰਸੀਪਲ ਬਿਪਨ ਸੇਠੀ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਰਮਜੋਤ ਸਿੰਘ ਦੀ ਸਟੇਟ ਪੱਧਰੀ ਚੈਂਪੀਅਨਸ਼ਿਪ ਲਈ ਚੋਣ ਸਕੂਲ ਲਈ ਵਿਸ਼ੇਸ਼ ਮਾਣ ਹੈ। ਸਕੂਲ ਪ੍ਰਬੰਧਕਾਂ ਚੇਅਰਮੈਨ ਡਾ. ਸੁਰਿੰਦਰਪਾਲ ਸਿੰਘ ਸੋਫਤ, ਪ੍ਰਧਾਨ ਐਡਵੋਕੇਟ ਸੰਜੇ ਢੰਡ ਨੇ ਖਿਡਾਰੀਆਂ ਦੇ ਨਾਲ-ਨਾਲ ਕੋਚਾਂ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੀ ਨਿਰੰਤਰ ਮਿਹਨਤ, ਸਹੀ ਮਾਰਗਦਰਸ਼ਨ ਅਤੇ ਸਖ਼ਤ ਸਿਖਲਾਈ ਨੇ ਵਿਦਿਆਰਥੀਆਂ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਕੋਟਲੀ ਨੇ ਨਗਰ ਕੌਂਸਲ ਦੀ ਮੀਟਿੰਗ ਦੇ ਪ੍ਰਸਤਾਵਾਂ ’ਤੇ ਚੁੱਕੇ ਸਵਾਲ, ਗੰਭੀਰ ਦੋਸ਼ ਲਗਾਏ ਅਗਲੀ ਖ਼ਬਰ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿਚ ਕੈਂਬਰਿਜ ਮਾਡਰਨ ਸਕੂਲ ਚੋਂਮੋ ਮਲੌਦ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਕਾਂਸੀ ਦੇ ਮੈ...
Ad Position 24