26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਭਾਕਿਯੂ ਲੱਖੋਵਾਲ ਵਲੋਂ ਕੁਹਾੜਾ ਵਿਖੇ ਮੀਟਿੰਗ ਕਿਹਾ 1 ਤੋਂ 7 ਸਤੰਬਰ ਤੱਕ ਪੱਕੇ ਮੋਰਚੇ ਦੀਆਂ ਤਿਆਰੀਆਂ ਮੁਕੰਮਲ

ਕੁਹਾੜਾ, 25 ਅਗਸਤ (ਸੰਦੀਪ ਸਿੰਘ ਕੁਹਾੜਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 1 ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਰਹਿਨੁਮਾਈ ਹੇਠ ਗੁਰਦੁਆਰਾ ਸਾਹਿਬ ਕੁਹਾੜਾ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਪਮਨਦੀਪ ਸਿੰਘ ਮੇਹਲੋਂ, ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਵਲੋ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-08-2026
ਕੁਹਾੜਾ, 25 ਅਗਸਤ (ਸੰਦੀਪ ਸਿੰਘ ਕੁਹਾੜਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 1 ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਰਹਿਨੁਮਾਈ ਹੇਠ ਗੁਰਦੁਆਰਾ ਸਾਹਿਬ ਕੁਹਾੜਾ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਪਮਨਦੀਪ ਸਿੰਘ ਮੇਹਲੋਂ, ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਵਲੋ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਅਤੇ ਜ਼ਿਲ੍ਹਾ ਪ੍ਰਧਾਨ ਸਰਪੰਚ ਮਨਜੀਤ ਸਿੰਘ ਢੀਂਡਸਾ ਵੱਲੋ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਪਮਨਦੀਪ ਸਿੰਘ ਮੇਹਲੋਂ ਨੇ ਕਿਹਾ ਕਿ 1 ਤੋਂ 7 ਸਤੰਬਰ ਤੱਕ ਲਗਾਏ ਜਾਣ ਵਾਲੇ ਪੱਕੇ ਮੋਰਚੇ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਦੇ ਹੱਕਾਂ ਨਾਲ ਜੁੜੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਗਾਂ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਨਾ ਅਤੇ ਪਾਣੀਆਂ ਨਾਲ ਸਬੰਧਤ ਧਾਰਾ 78, 79 ਅਤੇ 80 ਨੂੰ ਰੱਦ ਕਰਨਾ ਸ਼ਾਮਲ ਹੈ। ਅਵਤਾਰ ਸਿੰਘ ਮੇਹਲੋਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਸਬੰਧੀ ਪਿਛਲੇ ਸਾਰੇ ਸਮਝੌਤੇ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ। ਉਹਨਾਂ ਕਿਹਾ ਕਿ 1 ਸਤੰਬਰ ਦੇ ਮੋਰਚੇ ’ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਲੁਧਿਆਣਾ ਤੋਂ 80 ਦੇ ਕਰੀਬ ਟਰਾਲੀਆਂ ਦੇ ਕਾਫਲੇ ਨਾਲ ਸ਼ਮੂਲੀਅਤ ਕਰੇਗੀ। ਇਸ ਮੌਕੇ ਮਨਜੀਤ ਸਿੰਘ ਢੀਂਡਸਾ ਅਤੇ ਗੁਰਪ੍ਰੀਤ ਸਿੰਘ ਸਾਹਬਾਣਾ ਨੇ ਕਿਹਾ ਕਿ ਬਿਜਲੀ ਬਿੱਲ-2025 ਅਤੇ ਬੀਜ ਬਿੱਲ ਸਮੇਤ ਅਮਰੀਕਾ ਸਮੇਤ ਹੋਰ ਯੂਰਪੀ ਮੁਲਕਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਵਾਪਸ ਲੈਣ ਦੀ ਮੰਗ ਕੀਤੀ ਗਈ। ਈਰਿੰਦਰ ਸਿੰਘ ਜੌਲੀ ਅਤੇ ਸਾਬਕਾ ਸਰਪੰਚ ਅਜਮੇਰ ਸਿੰਘ ਲਾਲੀ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਆਗੂਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ 1 ਤੋਂ 7 ਸਤੰਬਰ ਤੱਕ ਦੇ ਪੱਕੇ ਮੋਰਚੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਕੁਲਵੰਤ ਸਿੰਘ, ਗੁਰਸੇਵਕ ਸਿੰਘ ਬਲਾਕ ਪ੍ਰਧਾਨ ਸਮਰਾਲਾ, ਸੁਰਿੰਦਰ ਸਿੰਘ ਬਲਾਕ ਪ੍ਰਧਾਨ ਮਾਂਗਟ, ਕੁਲਦੀਪ ਸਿੰਘ ਮਾਂਗਟ, ਬਲਦੇਵ ਸਿੰਘ ਰਾਮਗੜ੍ਹ, ਬਲਜੀਤ ਸਿੰਘ ਰਾਮਗੜ੍ਹ, ਦਰਸ਼ਨ ਸਿੰਘ ਕੜਿਆਣਾ, ਰਣਤੇਜ ਸਿੰਘ ਕੁਹਾੜਾ, ਯਾਦਵਿੰਦਰ ਸਿੰਘ ਕੁਹਾੜਾ, ਜ਼ਿਲ੍ਹਾ ਸਕੱਤਰ ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ , ਬਲਰਾਜ ਸਿੰਘ, ਹਰਿੰਦਰ ਸਿੰਘ ਬੁੱਢੇਵਾਲ, ਮਨਪ੍ਰੀਤ ਸਿੰਘ ਮੇਹਲੋਂ, ਹਰਪ੍ਰੀਤ ਸਿੰਘ, ਪਵਨਪ੍ਰੀਤ ਸਿੰਘ, ਵਰਿੰਦਰ ਸਿੰਘ, ਬਲਰਾਜ ਸਿੰਘ, ਰਣਧੀਰ ਸਿੰਘ, ਹੈਪੀ ਲੱਖੋਵਾਲ ਅਤੇ ਦਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਦੀ ਮੀਟਿੰਗ ’ਚ 27 ਅਗਸਤ ਦੇ ਮਹਾਂ ਬੰਦ ਸੰਬੰਧੀ ਵਿਚਾਰਾਂ ਅਗਲੀ ਖ਼ਬਰ ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਾਹਨੇਵਾਲ ਵਿਖੇ ਤੀਜ ਦਾ ਜਸ਼ਨ
Ad Position 24