ਸੀਟੂ ਵਲੋਂ ਮਹਿੰਗਾਈ ਸਬੰਧੀ ਵਿਰੋਧ ਪ੍ਰਦਰਸ਼ਨ
27 ਅਗਸਤ ਨੂੰ ਮਨਾਏਗੀ ਮਹਿੰਗਾਈ ਵਿਰੋਧੀ ਦਿਵਸ ਕੁਹਾੜਾ, 25 ਅਗਸਤ (ਸੰਦੀਪ ਸਿੰਘ)—ਖੰਡ, ਤੇਲ, ਪਿਆਜ਼, ਘਿਓ, ਚਾਹ-ਪੱਤੀ ਸਮੇਤ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੀਆਂ ਵਧ ਰਹੀਆਂ ਕੀਮਤਾਂ ਨੇ ਗਰੀਬ ਅਤੇ ਦਰਮਿਆਨੇ ਵਰਗ ਦੇ ਲੋਕਾਂ ਦਾ ਘਰੇਲੂ ਬਜਟ ਵਿਗਾੜ ਦਿੱਤਾ ਹੈ। ਮਹਿੰਗਾਈ ਕਾਰਨ ਆਮ ਲੋਕਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ।
27 ਅਗਸਤ ਨੂੰ ਮਨਾਏਗੀ ਮਹਿੰਗਾਈ ਵਿਰੋਧੀ ਦਿਵਸ ਕੁਹਾੜਾ, 25 ਅਗਸਤ (ਸੰਦੀਪ ਸਿੰਘ)—ਖੰਡ, ਤੇਲ, ਪਿਆਜ਼, ਘਿਓ, ਚਾਹ-ਪੱਤੀ ਸਮੇਤ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੀਆਂ ਵਧ ਰਹੀਆਂ ਕੀਮਤਾਂ ਨੇ ਗਰੀਬ ਅਤੇ ਦਰਮਿਆਨੇ ਵਰਗ ਦੇ ਲੋਕਾਂ ਦਾ ਘਰੇਲੂ ਬਜਟ ਵਿਗਾੜ ਦਿੱਤਾ ਹੈ। ਮਹਿੰਗਾਈ ਕਾਰਨ ਆਮ ਲੋਕਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਹਿੰਗਾਈ ਸਬੰਧੀ ਵਿਰੋਧ ਪ੍ਰਦਰਸ਼ਨ ਕਰਨ ਸਮੇਂ ਸੀਟੂ ਦੇ ਆਲ ਇੰਡੀਆ ਸਕੱਤਰ ਊਸ਼ਾ ਰਾਣੀ, ਸੂਬਾਈ ਪ੍ਰਧਾਨ ਚੰਦਰ ਸ਼ੇਖਰ, ਜਨਰਲ ਸਕੱਤਰ ਮਹਾਂ ਸਿੰਘ ਰੌੜੀ, ਵਿੱਤ ਸਕੱਤਰ ਸੁਖਮਿੰਦਰ ਸਿੰਘ ਲੋਟੇ, ਮੀਤ ਪ੍ਰਧਾਨ ਸੁੱਚਾ ਸਿੰਘ ਅਜਨਾਲਾ, ਦਲਜੀਤ ਕੁਮਾਰ ਗੋਰਾ ਅਤੇ ਸੂਬਾ ਸਕੱਤਰ ਅਮਰਨਾਥ ਕੂੰਮਕਲਾਂ ਨੇ ਕੀਤਾ। ਆਗੂਆਂ ਨੇ ਕਿਹਾ ਕਿ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕ ਵਿੱਚ ਸੀਟੂ ਵੱਲੋਂ 27 ਅਗਸਤ ਨੂੰ ਸੂਬੇ ਭਰ ਵਿੱਚ ਮਹਿੰਗਾਈ ਵਿਰੋਧੀ ਦਿਵਸ ਮਨਾਇਆ ਜਾਵੇਗਾ।ਊਸ਼ਾ ਰਾਣੀ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨਿੱਤ ਵਰਤੋਂ ਦੀਆਂ 14 ਜ਼ਰੂਰੀ ਵਸਤਾਂ ਜਨਤਕ ਵੰਡ ਪ੍ਰਣਾਲੀ ਰਾਹੀਂ ਲੋਕਾਂ ਤੱਕ ਪਹੁੰਚਾਉਣ ਦੀ ਤੁਰੰਤ ਵਿਵਸਥਾ ਕਰੇ। ਉਨ੍ਹਾਂ ਕਿਹਾ ਕਿ ਖੰਡ, ਤੇਲ, ਘਿਓ, ਦਾਲਾਂ, ਆਟਾ ਆਦਿ ਸਸਤੇ ਭਾਅ ’ਤੇ ਮੁਹੱਈਆ ਕਰਵਾਉਣ ਲਈ ਸ਼ਹਿਰਾਂ, ਮਜ਼ਦੂਰ ਬਸਤੀਆਂ, ਕਸਬਿਆਂ ਅਤੇ ਪਿੰਡਾਂ ਵਿੱਚ ਸਸਤੇ ਰਾਸ਼ਨ ਦੀਆਂ ਦੁਕਾਨਾਂ ਦੀ ਵਿਵਸਥਾ ਕੀਤੀ ਜਾਵੇ। ਚੰਦਰ ਸ਼ੇਖਰ ਅਤੇ ਮਹਾਂ ਸਿੰਘ ਰੌੜੀ ਨੇ ਕਿਹਾ ਕਿ ਸਰਕਾਰ ਨੂੰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ’ਤੇ ਕਾਬੂ ਪਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।।ਸੀਟੂ ਆਗੂਆਂ ਨੇ ਮਨਰੇਗਾ ਮਜ਼ਦੂਰਾਂ ਲਈ ਘੱਟੋ-ਘੱਟ 200 ਦਿਨ ਕੰਮ ਅਤੇ 700 ਰੁਪਏ ਦਿਹਾੜੀ ਦੇਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ 27 ਅਗਸਤ ਨੂੰ ਪਿੰਡਾਂ, ਸ਼ਹਿਰਾਂ, ਕਸਬਿਆਂ ਅਤੇ ਫੈਕਟਰੀਆਂ ਦੇ ਗੇਟਾਂ ’ਤੇ ਮੀਟਿੰਗਾਂ, ਰੈਲੀਆਂ ਤੇ ਮੁਜ਼ਾਹਰੇ ਕਰਕੇ ਮਹਿੰਗਾਈ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ।