ਪੰਜਾਬ ਸਰਕਾਰ ਦੇ ਵਿੱਤ ਹਰਪਾਲ ਸਿੰਘ ਚੀਮਾ ਵਲੋਂ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਅਤਿ–ਆਧੁਨਿਕ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ
ਰਾੜਾ ਸਾਹਿਬ, 26 ਅਗਸਤ (ਸੁਖਵੀਰ ਸਿੰਘ)-ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਕਾਲਜ ਵਿਖੇ 82. 50 ਲੱਖ ਰੁ.
ਰਾੜਾ ਸਾਹਿਬ, 26 ਅਗਸਤ (ਸੁਖਵੀਰ ਸਿੰਘ)-ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਕਾਲਜ ਵਿਖੇ 82.50 ਲੱਖ ਰੁ. ਦੀ ਲਾਗਤ ਨਾਲ ਬਣਨ ਵਾਲੀ ਅਤਿ-ਆਧੁਨਿਕ ਲਾਇਬ੍ਰੇਰੀ ਦੇ ਰੱਖੇ ਨੀਂਹ ਪੱਥਰ ਤੋਂ ਪਰਦਾ ਹਟਾਇਆ। ਇਸ ਸਮੇਂ ਉਨ੍ਹਾਂ ਨਾਲ ਰਾੜਾ ਸਾਹਿਬ ਸੰਪ੍ਰਦਾਇ ਦੇ ਮੋਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲੇ, ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ, ਸੰਤ ਕਸ਼ਮੀਰਾਂ ਸਿੰਘ ਅਲਹੋਰਾਂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ, ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਲਾਪਰਾਂ, ਭਾਈ ਗੁਰਨਾਮ ਸਿੰਘ ਅੜੈਚਾਂ, ਭਾਈ ਮਲਕੀਤ ਸਿੰਘ ਪਨੇਸਰ, ਪ੍ਰਿੰਸੀਪਲ ਡਾ.ਇਰਫਾਨ ਮਹੰੁਮਦ ਅਤੇ ਕਾਲਜ ਦਾ ਸਮੂਹ ਸਟਾਫ ਸੀ। ਨੀਂਹ ਪੱਥਰ ਤੋਂ ਪਰਦਾ ਹਟਾਉਣ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੰਤ ਈਸ਼ਰ ਸਿੰਘ ਜੀ ਅਤੇ ਸੰਤ ਬਲਜਿੰਦਰ ਸਿੰਘ ਦਾ ਸਿੱਖਿਆ ਦੇ ਖੇਤਰ ਨਾਲ ਬਹੁਤ ਵੱਡਾ ਲਗਾਅ ਤੇ ਗੂੜਾ ਸੰਬੰਧੀ ਸੀ ਕਿਉਕਿ ਇਸ ਇਲਾਕੇ ਦੇ ਲਗਭਗ 100 ਸਕੂਲ ਉਨ੍ਹਾਂ ਵੱਲੋਂ ਅਪਣਾਏ ਹੋਏ ਸਨ, ਜਿਨ੍ਹਾਂ ਵਿੱਚ ਉਹ ਸਮੇਂ ਸਮੇਂ ਸਕੂਲ ਨਾਲ ਸੰਬੰਧਿਤ ਸਮੱਗਰੀ ਮੱਹੁਈਆ ਕਰਵਾਉਂਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਕਿ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਮਹਾਂਪੁਰਸ਼ਾਂ ਦੇ ਨਾਮ ਤੇ ਉਨ੍ਹਾਂ ਦੀ ਯਾਦ ਵਿੱਚ ਇੱਕ ਸ਼ਾਨਦਾਰ ਲਾਇਬ੍ਰੇਰੀ ਬਣਾਈ ਜਾਵੇਗੀ, ਜਿਸਦੀ ਅੱਜ ਸੁਰੂਆਤ ਕਰ ਰਹੇ ਹਾਂ ਤਾਂ ਜੋ ਮਹਾਂਪੁਰਸ਼ਾਂ ਦੇ ਮਨ ਵਿੱਚ ਸੀ ਉਸਨੂੰ ਅਸੀ ਅੱਗੇ ਲਿਜਾਣ ਦੀ ਨਿਮਾਣੀ ਜਿਹੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਹਾਂਪੁਰਸ਼ਾਂ ਨੂੰ ਸ਼ਰਧਾ-ਸਤਿਕਾਰ ਭੇਂਟ ਕੀਤਾ। ਇਸ ਮੌਕੇ ਭਾਈ ਗੁਰਨਾਮ ਸਿੰਘ ਅੜੈਚਾਂ, ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਪ੍ਰਿੰਸੀਪਲ ਡਾ. ਗੁਰਨਾਮ ਕੌਰ ਚੰਡੀਗੜ੍ਹ, ਭਾਈ ਮਲਕੀਤ ਸਿੰਘ ਪਨੇਸਰ ਭਾਈ ਜਗਜੀਤ ਸਿੰਘ ਗਿੱਲ, ਭਾਈ ਸਕਿੰਦਰ ਸਿੰਘ ਕਨੇਡਾ, ਸਰਪੰਚ ਮਨਦੀਪ ਸਿੰਘ ਪੰਨੂੰ ਕਟਾਹਰੀ, ਸਰਪੰਚ ਜਗਜੀਤ ਸਿੰਘ ਜੱਗੀ ਰਾੜਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਿੰਡਾਂ ਦੇ ਸਰਪੰਚ-ਪੰਚ ਅਤੇ ਮੋਹਤਬਰ ਆਗੂ ਸਨ।