27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕੈਬਨਿਟ ਮੰਤਰੀ ਮੁੰਡੀਆਂ ਅਤੇ ਵਿਧਾਇਕ ਗਿਆਸਪੁਰਾ ਦੀ ਮੌਜੂਦਗੀ ਵਿਚ ਨਗਰ ਕੌਂਸਲ ਪਾਇਲ ਦੇ ਪ੍ਰਧਾਨ ਨੇ ਸੰਭਾਲਿਆ ਅਹੁਦਾ

ਪਾਇਲ, 26 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਨਗਰ ਕੌਂਸਲ ਪਾਇਲ ਦੇ ਨਵੇਂ ਚੁਣੇ ਗਏ ਪ੍ਰਧਾਨ ਬਲਜਿੰਦਰ ਕੌਰ, ਮੀਤ ਪ੍ਰਧਾਨ ਦਾਨੋ ਰਾਣੀ ਤੇ ਬੂਟਾ ਸਿੰਘ ਨੇ ਬੁੱਧਵਾਰ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਮੌਜੂਦਗੀ ਵਿੱਚ ਬਤੌਰ ਨਗਰ ਕੌਂਸਲ ਪਾਇਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਸਮਾਰੋਹ ਦੀ ਆਰੰਭਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 27-08-2026
ਪਾਇਲ, 26 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਨਗਰ ਕੌਂਸਲ ਪਾਇਲ ਦੇ ਨਵੇਂ ਚੁਣੇ ਗਏ ਪ੍ਰਧਾਨ ਬਲਜਿੰਦਰ ਕੌਰ, ਮੀਤ ਪ੍ਰਧਾਨ ਦਾਨੋ ਰਾਣੀ ਤੇ ਬੂਟਾ ਸਿੰਘ ਨੇ ਬੁੱਧਵਾਰ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਮੌਜੂਦਗੀ ਵਿੱਚ ਬਤੌਰ ਨਗਰ ਕੌਂਸਲ ਪਾਇਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਸਮਾਰੋਹ ਦੀ ਆਰੰਭਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸ਼ਹਿਰਾਂ, ਪਿੰਡਾਂ ਅਤੇ ਕਸਬਿਆ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਇਲ ਸ਼ਹਿਰ ਵਿਕਾਸ ਪੱਖੋਂ ਕਾਫੀ ਪਛੜਿਆ ਨਜ਼ਰ ਆ ਰਿਹਾ ਹੈ ਜਿਸ ਨੂੰ ਆਮ ਆਦਮੀ ਪਾਰਟੀ ਦੀ ਨਵੀ ਚੁਣੀ ਕਮੇਟੀ ਪੂਰੀ ਪਾਰਦਰਸ਼ਤਾ ਨਾਲ ਨਮੂਨੇ ਦਾ ਸ਼ਹਿਰ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ 68 ਸਾਲਾਂ ਵਿੱਚ ਪਹਿਲੀ ਵਾਰ ਕਿਸੇ ਨਵੀ ਚੁਣੀ ਕਮੇਟੀ ਦੇ ਪ੍ਰਧਾਨ ਵੱਲੋਂ ਦਫਤਰ ਨਗਰ ਕੌਂਸਲ ਪਾਇਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ ਹੈ। ਉਹਨਾਂ ਕਿਹਾ ਕਿ ਨਵੀ ਚੁਣੀ ਕਮੇਟੀ ਪਾਇਲ ਸ਼ਹਿਰ ਦੀ ਉੱਨਤੀ ਅਤੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਰਹੇਗੀ। ਉਹਨਾਂ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਅਤੇ ਪਾਇਲ ਦੇ ਵਿਕਾਸ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਵਚਨਬੱਧ ਹਨ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਨਵੇਂ ਚੁਣੇ ਨਗਰ ਕੌਂਸਲ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਲੋਕਾਂ ਨੇ ਬਹੁਤ ਵਿਸ਼ਵਾਸ ਨਾਲ ਤੁਹਾਨੂੰ ਇਹ ਜਿੰਮੇਵਾਰੀ ਦਿੱਤੀ ਹੈ ਸੋ ਲੋਕਾਂ ਦੇ ਇਸ ਵਿਸ਼ਵਾਸ ਨੂੰ ਬਣਾ ਕੇ ਰੱਖਿਓ। ਨਗਰ ਕੌਂਸਲ ਪਾਇਲ ਨੂੰ ਇਮਾਨਦਾਰੀ ਅਤੇ ਸੁਚਾਰੂ ਢੰਗ ਨਾਲ ਚਲਾਉਣਾ ਹੈ ਤਾਂ ਜੋ ਲੋਕਾਂ ਨੂੰ ਇੱਕ ਵਧੀਆ ਰਾਜ ਪ੍ਰਬੰਧ ਦੇ ਸਕੀਏ। ਇਸ ਮੌਕੇ ਨਗਰ ਕੌਂਸਲ ਪਾਇਲ ਦੇ ਨਵ ਨਿਯੁਕਤ ਪ੍ਰਧਾਨ ਸ੍ਰੀਮਤੀ ਬਲਜਿੰਦਰ ਕੌਰ ਨੇ ਕਿਹਾ ਕਿ ਉਹ ਪਾਇਲ ਸ਼ਹਿਰ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੁਨਿਆਦੀ ਸਹੂਲਤਾਂ ਦੀ ਮਜ਼ਬੂਤੀ, ਪਾਇਲ ਦੇ ਵਾਰਡਾਂ ਦੀ ਬਿਹਤਰੀ ਲਈ ਸਫਾਈ ਪ੍ਰਬੰਧ ਅਤੇ ਸੀਵਰੇਜ ਦੇ ਕੰਮ ਨੂੰ ਪਹਿਲੀਆਂ ਤਰਜੀਹਾਂ ਵਿੱਚ ਸ਼ਾਮਲ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਉਹ ਆਪਣਾ ਫਰਜ਼ ਸਮਝਦੇ ਹਨ ਅਤੇ ਨਗਰ ਕੌਂਸਲ ਪਾਇਲ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ’ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ. ਮੌਕੇ ਨਵੇਂ ਚੁਣੇ ਅਹੁਦੇਦਾਰਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕ ਮਨਵਿੰਦ ਰ ਸਿੰਘ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਜ਼ਿੰਮੇਵਾਰੀ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਇਸ ਮੌਕੇ ਦਫਤਰ ਨਗਰ ਕੌਂਸਲ ਪਾਇਲ ਵਿਖੇ ਕਰਵਾਏ ਗਏ ਤਾਜਪੋਸ਼ੀ ਸਮਾਗਮ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਐਸ. ਡੀ. ਐਮ ਪਾਇਲ ਪ੍ਰੀਤਇੰਦਰ ਸਿੰਘ ਬੈਂਸ, ਕਾਰਜ ਸਾਧਕ ਅਫਸਰ ਹਰਨਰਿੰਦਰ ਸਿੰਘ ਸ਼ੇਰਗਿੱਲ, ਦੋਰਾਹਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਪ੍ਰਧਾਨ ਐਂਨੀ ਸ਼ਰਮਾ, ਰਮਨਦੀਪ ਕੌਰ ਗਿਆਸਪੁਰਾ, ਨਿਰਮਲ ਸਿੰਘ ਧਾਲੀਵਾਲ, ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਬਿੱਟੂ ਪੁਰੀ, ਜੰਗ ਸਿੰਘ, ਮੇਜਰ ਸਿੰਘ, ਸ਼ਿਵ ਕੁਮਾਰ ਸੋਨੀ, ਰਾਜਿੰਦਰ ਸਿੰਘ, ਕੌਂਸਲਰ ਪਰਮਿੰਦਰ ਸਿੰਘ, ਜਗਰੂਪ ਕੌਰ, ਅਮਰਜੀਤ ਕੌਰ, ਨੇਹਾ ਤੇ ਨਗਰ ਕੌਂਸਲ ਪਾਇਲ ਦੇ ਕੌਂਸਲਰ, ਸਥਾਨਕ ਆਗੂਆਂ, ਵਲੰਟੀਅਰਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਦੁਕਾਨਦਾਰ ਭਰਾਵਾਂ ਅਤੇ ਸ਼ਹਿਰ ਦੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਹਿੰਗੇ ਪਿਆਜ਼ ਤੇ ਚੀਨੀ ਨੇ ਵਿਗਾੜਿਆ ਰਸੋਈ ਦਾ ਬਜਟ ਅਗਲੀ ਖ਼ਬਰ ਸਮਰਾਲਾ ਨਗਰ ਕੌਂਸਲ ਦੀ ਪਹਿਲੀ ਮੀਟਿੰਗ ਵਿਚ ਇੱਕ ਕਰੋੜ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ
Ad Position 24