26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਖ਼ਾਲਸਾ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਅੱਵਲ

ਅਹਿਮਦਗੜ੍ਹ, 26 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲਿਆਂ ਦੌਰਾਨ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਅਤੇ ਇੰਗਲਿਸ਼ ਮੀਡੀਅਮ ਸਕੂਲ ਬਹਾਦਰਗੜ੍ਹ ਦੇ ਲੜਕੇ ਲੜਕੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਨੈੱਟਬਾਲ 70ਵੇਂ ਖੇਡ ਮੁਕਾਬਲੇ ਭੈਣੀ ਬੜਿੰਗਾਂ ਜ਼ਿਲ੍ਹਾ ਲੁਧਿਆਣਾ ਵਿਖੇ ਕਰਵਾਏ ਗਏ ਤੇ ਇਨ੍ਹਾਂ ਨੈੱਟਬਾਲ, ਕਰਾਟੇ ਅਤੇ ਰੱਸਾਕਸ਼ੀ ਦੇ ਚਾਰ ਦਿਨਾਂ ਖੇਡ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਵਲੋਂ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 27-08-2026
ਅਹਿਮਦਗੜ੍ਹ, 26 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲਿਆਂ ਦੌਰਾਨ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਅਤੇ ਇੰਗਲਿਸ਼ ਮੀਡੀਅਮ ਸਕੂਲ ਬਹਾਦਰਗੜ੍ਹ ਦੇ ਲੜਕੇ ਲੜਕੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਨੈੱਟਬਾਲ 70ਵੇਂ ਖੇਡ ਮੁਕਾਬਲੇ ਭੈਣੀ ਬੜਿੰਗਾਂ ਜ਼ਿਲ੍ਹਾ ਲੁਧਿਆਣਾ ਵਿਖੇ ਕਰਵਾਏ ਗਏ ਤੇ ਇਨ੍ਹਾਂ ਨੈੱਟਬਾਲ, ਕਰਾਟੇ ਅਤੇ ਰੱਸਾਕਸ਼ੀ ਦੇ ਚਾਰ ਦਿਨਾਂ ਖੇਡ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਵਲੋਂ ਭਾਗ ਲਿਆ। ਖੇਡ ਮੁਕਾਬਲਿਆਂ ਵਿਚ ਸ਼ਾਮਲ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਅਤੇ ਇੰਗਲਿਸ਼ ਮੀਡੀਅਮ ਸਕੂਲ ਬਹਾਦਰਗੜ੍ਹ ਦੇ ਲੜਕੇ ਲੜਕੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਜ਼ਿਲ੍ਹੇ ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਪ੍ਰਦੀਪ ਕੌਰ ਅਤੇ ਪ੍ਰਿੰਸੀਪਲ ਹਰਸਿਮਰਨ ਕੌਰ ਦੀ ਅਗਵਾਈ ਵਿਚ ਸਟਾਫ਼ ਵਲੋਂ ਸਕੂਲ ਪੁੱਜਣ ‘ਤੇ ਜੇਤੂ ਵਿਦਿਆਰਥੀਆਂ ਦਾ ਪੁਰਸਕਾਰ ਅਤੇ ਮੈਡਲਾਂ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ ਗਈ। ਸਕੂਲ ਪ੍ਰਿੰਸੀਪਲ ਵਲ਼ੋਂ ਬੱਚਿਆਂ ਨੂੰ ਵੱਧ ਚੜ ਕੇ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸਮੇਂ ਡੀ. ਪੀ. ਈ. ਚਮਕੌਰ ਸਿੰਘ, ਡੀ. ਪੀ. ਈ. ਮਨਮੀਤ ਸਿੰਘ, ਡੀ. ਪੀ. ਈ. ਮਨਜਿੰਦਰ ਸਿੰਘ, ਡੀ. ਪੀ. ਈ. ਜਗਵੀਰ ਸਿੰਘ, ਡੀ. ਪੀ. ਈ. ਰਮਨਦੀਪ ਕੌਰ, ਡੀ. ਪੀ. ਈ. ਪੁਸ਼ਪਾ ਦੇਵੀ, ਜਸਬੀਰ ਸਿੰਘ, ਰੁਪਿੰਦਰ ਕੌਰ, ਪ੍ਰਵੀਨ ਜੈਨ, ਉੱਜਵਲਦੀਪ ਸਿੰਘ ਸਮੇਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਥਕ ਅਕਾਲੀ ਲਹਿਰ ਹਲਕਾ ਪਾਇਲ ਸੋਸ਼ਲ ਮੀਡੀਆ ਸੈੱਲ ਦੀ ਮੀਟਿੰਗ ਦਾ ਆਯੋਜਨ ਅਗਲੀ ਖ਼ਬਰ ਅੱਜ ਦੇ ਪੰਜਾਬ ਬੰਦ ਵਿਚ ਮਿਸਾਲੀ ਸ਼ਮੂਲੀਅਤ ਕੀਤੀ ਜਾਵੇਗੀ-ਡੀ. ਟੀ. ਐੱਫ. ਅਧਿਆਪਕ ਯੂਨੀਅਨ
Ad Position 24