26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗਰੀਬ ਵਰਗ ਦੀ ਰਸੋਈ ’ਤੇ ਪਈ ਮਹਿੰਗਾਈ ਦੀ ਮਾਰ, ਵਸਤਾਂ ਹੋਣ ਲੱਗੀਆਂ ਪਹੁੰਚ ਤੋਂ ਬਾਹਰ-ਵਿਕਰਮ ਬਾਜਵਾ

ਕੁਹਾੜਾ, 26 ਅਗਸਤ (ਸੰਦੀਪ ਸਿੰਘ ਕੁਹਾੜਾ)-ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਨੇ ਗਰੀਬ ਅਤੇ ਮੱਧ ਵਰਗ ਦੀ ਰਸੋਈ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ। ਖੰਡ, ਗੁੜ ਅਤੇ ਸਬਜ਼ੀਆਂ ਸਮੇਤ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੇ ਲਗਾਤਾਰ ਵਧ ਰਹੇ ਭਾਅ ਕਾਰਨ ਕਈ ਜ਼ਰੂਰੀ ਚੀਜ਼ਾਂ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 27-08-2026
ਕੁਹਾੜਾ, 26 ਅਗਸਤ (ਸੰਦੀਪ ਸਿੰਘ ਕੁਹਾੜਾ)-ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਨੇ ਗਰੀਬ ਅਤੇ ਮੱਧ ਵਰਗ ਦੀ ਰਸੋਈ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ। ਖੰਡ, ਗੁੜ ਅਤੇ ਸਬਜ਼ੀਆਂ ਸਮੇਤ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੇ ਲਗਾਤਾਰ ਵਧ ਰਹੇ ਭਾਅ ਕਾਰਨ ਕਈ ਜ਼ਰੂਰੀ ਚੀਜ਼ਾਂ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀਆਂ ਜਾ ਰਹੀਆਂ ਹਨ। ਇਸ ਕਾਰਨ ਗਰੀਬ ਪਰਿਵਾਰਾਂ ਨੂੰ ਘਰੇਲੂ ਖਰਚੇ ਪੂਰੇ ਕਰਨ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਕੀਤਾ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ ਦੇ ਭਾਅ ਲਗਾਤਾਰ ਵਧਣ ਕਾਰਨ ਆਮ ਲੋਕਾਂ ਦਾ ਮਹੀਨਾਵਾਰ ਬਜਟ ਵਿਗੜ ਗਿਆ ਹੈ। ਮਹਿੰਗਾਈ ਦਾ ਸਭ ਤੋਂ ਵੱਧ ਪ੍ਰਭਾਵ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ‘ਤੇ ਪੈ ਰਿਹਾ ਹੈ, ਜਿਨ੍ਹਾਂ ਲਈ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨਾ ਵੀ ਵੱਡੀ ਸਮੱਸਿਆ ਬਣਦਾ ਜਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਬਿਜਲੀ ਮੀਟਰ ਰੀਡਿੰਗ ਮੁਲਾਜ਼ਮਾਂ ਦੀ ਹੜਤਾਲ ਕਾਰਨ ਦੇਰੀ ਨਾਲ ਕਈ ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲਾਂ ਨਾਲ ਵੀ ਲੋਕਾਂ ‘ਤੇ ਵਾਧੂ ਆਰਥਿਕ ਬੋਝ ਪਿਆ ਹੈ। ਜਿਸ ਕਾਰਨ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਬਿੱਲਾਂ ਦੀ ਅਦਾਇਗੀ ਵਿਚ ਮੁਸ਼ਕਲ ਆ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਹਿੰਗਾਈ ਨੂੰ ਕਾਬੂ ਕਰਨ ਲਈ ਜ਼ਰੂਰੀ ਵਸਤਾਂ ਦੀਆਂ ਕੀਮਤਾਂ ‘ਤੇ ਨਿਗਰਾਨੀ ਵਧਾਈ ਜਾਵੇ, ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਗਰੀਬ ਪਰਿਵਾਰਾਂ ਨੂੰ ਜ਼ਰੂਰੀ ਵਸਤਾਂ ‘ਤੇ ਰਾਹਤ ਦਿੱਤੀ ਜਾਵੇ। ਬਾਜਵਾ ਨੇ ਕਿਹਾ ਕਿ ਸਰਕਾਰ ਨੂੰ ਆਮ ਲੋਕਾਂ ਦੀ ਆਰਥਿਕ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਮਹਿੰਗਾਈ ਦੀ ਮਾਰ ਹੇਠ ਆ ਰਹੇ ਗਰੀਬ ਪਰਿਵਾਰਾਂ ਨੂੰ ਕੁੱਝ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਪਬਲਿਕ ਸਕੂਲ ’ਚ ਮੇਲਾ ਤੀਆਂ ਦਾ ਮਨਾਇਆ ਅਗਲੀ ਖ਼ਬਰ ਪੰਥਕ ਅਕਾਲੀ ਲਹਿਰ ਹਲਕਾ ਪਾਇਲ ਸੋਸ਼ਲ ਮੀਡੀਆ ਸੈੱਲ ਦੀ ਮੀਟਿੰਗ ਦਾ ਆਯੋਜਨ
Ad Position 24