29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਵਿਖੇ ‘ਗੁਰੂ ਲਾਧੋ ਰੇ’ ਦੇ ਨਾਅਰੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਕੀਤਾ ਵੱਡੇ ਇਕੱਠ ਦਾ ਦਾਅਵਾ

ਮਾਛੀਵਾੜਾ ਸਾਹਿਬ, 28 ਅਗਸਤ (ਰਾਜਦੀਪ ਸਿੰਘ ਅਲਬੇਲਾ)-ਰੱਖੜ ਪੁੰਨਿਆ ਦੇ ਦਿਹਾੜੇ ਮੌਕੇ ਬਾਬਾ ਬਕਾਲਾ ਵਿਖੇ ਹੋਏ ਇਕੱਠ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਬਲਵੀਰ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਲਿਬੜਾ ਨੇ ਕਿਹਾ ਕਿ ‘ਗੁਰੂ ਲਾਧੋ ਰੇ’ ਦੀ ਧਰਤੀ ਬਾਬਾ ਬਕਾਲਾ ਵਿਖੇ ਹੋਏ ਠਾਠਾਂ ਮਾਰਦੇ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਦਿਲੋਂ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਇਹ ਸਮਰਥਨ ਆਉਣ ਵਾਲੇ ਸਮੇਂ ‘ਚ ਸੂਬੇ ਦੀ ਸਿਆਸਤ ‘ਤੇ ਵੱਡਾ ਪ੍ਰਭਾਵ ਪਾਵੇਗਾ।

Ad Position 21
No active advertisement
ਅਜੀਤ ਡੈਸਕ 29-08-2026
ਮਾਛੀਵਾੜਾ ਸਾਹਿਬ, 28 ਅਗਸਤ (ਰਾਜਦੀਪ ਸਿੰਘ ਅਲਬੇਲਾ)-ਰੱਖੜ ਪੁੰਨਿਆ ਦੇ ਦਿਹਾੜੇ ਮੌਕੇ ਬਾਬਾ ਬਕਾਲਾ ਵਿਖੇ ਹੋਏ ਇਕੱਠ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਬਲਵੀਰ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਲਿਬੜਾ ਨੇ ਕਿਹਾ ਕਿ ‘ਗੁਰੂ ਲਾਧੋ ਰੇ’ ਦੀ ਧਰਤੀ ਬਾਬਾ ਬਕਾਲਾ ਵਿਖੇ ਹੋਏ ਠਾਠਾਂ ਮਾਰਦੇ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਦਿਲੋਂ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਇਹ ਸਮਰਥਨ ਆਉਣ ਵਾਲੇ ਸਮੇਂ ‘ਚ ਸੂਬੇ ਦੀ ਸਿਆਸਤ ‘ਤੇ ਵੱਡਾ ਪ੍ਰਭਾਵ ਪਾਵੇਗਾ। ਆਗੂਆਂ ਨੇ ਦਾਅਵਾ ਕੀਤਾ ਕਿ 2027 ਵਿਚ ਪੰਜਾਬ ਦੀ ਸਿਆਸਤ ਵਿੱਚ ਵੱਡਾ ਬਦਲਾਅ ਆਵੇਗਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੀ ਅਗਵਾਈ ਕਰੇਗਾ ਅਤੇ ਸੂਬੇ ‘ਚੋਂ ਨਸ਼ਿਆਂ ਦਾ ਖ਼ਾਤਮਾ ਅਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਨਕੇਲ ਪਾਈ ਜਾਵੇਗੀ। ਇਸ ਮੌਕੇ ਬਲਵੀਰ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਲਾਭ ਸਿੰਘ ਸ਼ਤਾਬਗੜ੍ਹ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਉਪ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਡੇਰਾ ਬਾਬਾ ਮਹਿਮੇ ਸ਼ਾਹ ਲੋਪੋਂ ਵਿਖੇ ਰੱਖੜ ਪੁੰਨਿਆ ਮੌਕੇ ਗੁਰਮਤਿ ਸਮਾਗਮ ਕਰਾਇਆ
Ad Position 24