29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਡੀ. ਆਈ. ਜੀ. ਗੋਇਲ ਅਤੇ ਐੱਸ. ਐੱਸ. ਪੀ. ਡਾ. ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ

ਖੰਨਾ, 28 ਅਗਸਤ (ਹਰਜਿੰਦਰ ਸਿੰਘ ਲਾਲ)-ਡੀ. ਆਈ.

Ad Position 21
No active advertisement
ਨਸ਼ਾ ਛੁਡਾਊ ਕੇਂਦਰ ਦਾ ਜਾਇਜਾ ਲੈਂਦੇ ਡੀ. ਆਈ. ਜੀ. ਸੰਦੀਪ ਗੋਇਲ ਅਤੇ ਉਨ੍ਹਾਂ ਨਾਲ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਅਤੇ ਹੋਰ। ਅਜੀਤ ਤਸਵੀਰ 29-08-2026
ਖੰਨਾ, 28 ਅਗਸਤ (ਹਰਜਿੰਦਰ ਸਿੰਘ ਲਾਲ)-ਡੀ. ਆਈ. ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਅਤੇ ਐੱਸ. ਐੱਸ. ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਵਲੋਂ ਅੱਜ ਸਮਰਾਲਾ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐੱਸ. ਐੱਮ. ਓ. ਸਮਰਾਲਾ, ਮੈਡੀਕਲ ਅਫ਼ਸਰ ਨਸ਼ਾ ਛੁਡਾਊ ਕੇਂਦਰ ਅਤੇ ਹੋਰ ਸਬੰਧਿਤ ਸਟਾਫ਼ ਵੀ ਹਾਜ਼ਰ ਸੀ। ਦੌਰੇ ਦੌਰਾਨ ਡੀ. ਆਈ. ਜੀ. ਸੰਦੀਪ ਗੋਇਲ ਅਤੇ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਵਲੋਂ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ, ਬੁਨਿਆਦੀ ਢਾਂਚੇ, ਰਹਿਣ-ਸਹਿਣ, ਇਲਾਜ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਮਰੀਜ਼ਾਂ ਨੂੰ ਇਲਾਜ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਸਬੰਧੀ ਵੀ ਅਧਿਕਾਰੀਆਂ ਵਲੋਂ ਸਟਾਫ਼ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਨਸ਼ਾ ਛੁਡਾਊ ਕੇਂਦਰ ਦੀਆਂ ਸਹੂਲਤਾਂ ਵਿਚ ਹੋਰ ਸੁਧਾਰ ਅਤੇ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਸਤਾਵਿਤ ਕਾਰਜ ਯੋਜਨਾ ‘ਤੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਡੀ. ਆਈ. ਜੀ. ਸੰਦੀਪ ਗੋਇਲ ਨੇ ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਅਧੀਨ ਮਰੀਜ਼ਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਤਜਰਬੇ ਜਾਣੇ। ਉਨ੍ਹਾਂ ਨੇ ਮਰੀਜ਼ਾਂ ਨੂੰ ਹੌਸਲਾ ਦਿੰਦਿਆਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਤਿਆਗ ਕੇ ਆਪਣੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣਾ ਇੱਕ ਨਵੀਂ ਅਤੇ ਸਿਹਤਮੰਦ ਜ਼ਿੰਦਗੀ ਵੱਲ ਪਹਿਲਾ ਕਦਮ ਹੈ ਅਤੇ ਹਰ ਵਿਅਕਤੀ ਆਪਣੇ ਪਰਿਵਾਰ ਅਤੇ ਸਮਾਜ ਲਈ ਸਕਾਰਾਤਮਿਕ ਭੂਮਿਕਾ ਨਿਭਾ ਸਕਦਾ ਹੈ। ਡੀ. ਆਈ. ਜੀ. ਸੰਦੀਪ ਗੋਇਲ ਅਤੇ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ 1 ਤੋਂ 27 ਅਗਸਤ 2026 ਤੱਕ ਪੁਲਿਸ ਜ਼ਿਲ੍ਹਾ ਖੰਨਾ ਵਲੋਂ ਐਨ. ਡੀ. ਪੀ. ਐੱਸ. ਐਕਟ ਤਹਿਤ 328 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਗਸਤ ਮਹੀਨੇ ਵਿਚ ਖੰਨਾ ਪੁਲਿਸ ਨੇ ਪੰਜਾਬ ਵਿਚ ਸਭ ਤੋਂ ਵੱਧ ਐਨ. ਡੀ. ਪੀ. ਐੱਸ. ਮੁਲਜ਼ਮ ਕਾਬੂ ਕੀਤੇ ਹਨ। ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਰੱਖੜੀ ਦੇ ਪਵਿੱਤਰ ਮੌਕੇ ‘ਤੇ ਡੀ. ਆਈ. ਜੀ. ਸੰਦੀਪ ਗੋਇਲ ਵਲੋਂ ਮਰੀਜ਼ਾਂ ਨੂੰ ਮਠਿਆਈਆਂ ਅਤੇ ਫਲ ਵੀ ਵੰਡੇ ਗਏ। ਉਨ੍ਹਾਂ ਨੇ ਮਰੀਜ਼ਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰਾਂ ਨਾਲ ਮੁੜ ਖ਼ੁਸ਼ਹਾਲ ਜੀਵਨ ਬਤੀਤ ਕਰਨ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੁੜਨ ਦਾ ਪ੍ਰਣ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਖ਼ਿਲਾਫ਼ ਕਾਂਗਰਸ ਵਲੋਂ ਮੁੱਖ ਚੌਕ ’ਚ ਰੋਸ ਪ੍ਰਦਰਸ਼ਨ- ਮੋਦੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ ਜ਼ਿਲ੍ਹਾ ਲੁਧਿਆਣਾ ਦੀ ਦੋਰਾਹਾ ਵਿਖੇ ਮੀਟਿੰਗ
Ad Position 24