29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੰਜਾਬ ਸਰਕਾਰ ਨੇ ਗਾਰੰਟੀਆਂ ਪੂਰੀਆਂ ਕਰ ਕੇ ਲੋਕਾਂ ਦਾ ਭਰੋਸਾ ਜਿੱਤਿਆ, 2027 ’ਚ ਮੁੜ ਬਣੇਗੀ ‘ਆਪ’ ਸਰਕਾਰ-ਗੁਰਦੀਪ ਸਿੰਘ ਕੌਲ

ਸਾਹਨੇਵਾਲ, 28 ਅਗਸਤ (ਹਨੀ ਚਾਠਲੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਰੰਟੀਆਂ ਨੂੰ ਵੱਡੇ ਪੱਧਰ ‘ਤੇ ਪੂਰਾ ਕਰ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਲੋਕ-ਭਲਾਈ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਿਟਾ.

Ad Position 21
No active advertisement
ਅਜੀਤ ਡੈਸਕ 29-08-2026
ਸਾਹਨੇਵਾਲ, 28 ਅਗਸਤ (ਹਨੀ ਚਾਠਲੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਰੰਟੀਆਂ ਨੂੰ ਵੱਡੇ ਪੱਧਰ ‘ਤੇ ਪੂਰਾ ਕਰ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਲੋਕ-ਭਲਾਈ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਿਟਾ. ਈ. ਟੀ. ਓ. ਗੁਰਦੀਪ ਸਿੰਘ ਕੌਲ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ ਰਿਟਾਇਰਡ ਈ. ਟੀ. ਓ. ਗੁਰਦੀਪ ਸਿੰਘ ਕੌਲ ਦੇ ਜਨਮ ਦਿਨ ਦੇ ਸੰਬੰਧ ‘ਚ ਰੱਖੇ ਸਮਾਗਮ ‘ਚ ਪਹੁੰਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਇਕ ਇਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ। ਕੌਲ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਕਾਰਨ ਪੰਜਾਬ ਦੇ ਲੋਕ ਸੰਤੁਸ਼ਟ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਆਪਣਾ ਫ਼ਤਵਾ ਦੇਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਅੰਦਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋਈ ਹੈ ਅਤੇ ਪਾਰਟੀ ਦੇ ਵੋਟ ਬੈਂਕ ਵਿਚ ਭਾਰੀ ਵਾਧਾ ਹੋਇਆ ਹੈ। ਜਿਸ ਸਦਕਾ ਆਮ ਆਦਮੀ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਸਾਹਨੇਵਾਲ ਤੋਂ ਸ਼ਾਨਦਾਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਅਤੇ ਲੋਕ ਭਲਾਈ ਦੀਆਂ ਹੋਰ ਕਈ ਯੋਜਨਾਵਾਂ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰ ਵਰਗ ਦੇ ਲੋਕਾਂ ਦੀ ਭਲਾਈ ਨੂੰ ਧਿਆਨ ਵਿਚ ਰੱਖਦਿਆਂ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਪਰ ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਜਾਗਰੂਕ ਹਨ ਅਤੇ ਉਹ ਵਿਕਾਸ ਦੇ ਆਧਾਰ ‘ਤੇ ਆਪਣਾ ਫ਼ੈਸਲਾ ਕਰਨਗੇ। ਇਸ ਮੌਕੇ ਓਮ ਪ੍ਰਕਾਸ਼ ਗੋਇਲ, ਪ੍ਰਧਾਨ ਰਾਜਦੀਪ ਭਾਟੀਆ, ਪੱਪੂ ਤਲਵਾੜਾ, ਬੱਬੂ ਬਿਰਦੀ, ਬੱਬੂ, ਪ੍ਰਧਾਨ ਮਨਜਿੰਦਰ ਸਿੰਘ ਭੋਲਾ, ਕੌਂਸਲਰ ਪਲਵਿੰਦਰ ਸਿੰਘ, ਚੰਚਲ ਮਿਨਹਾਸ, ਸੰਪੂਰਨ ਸਿੰਘ, ਮਾਸਟਰ ਗੁਰਸੇਵਕ ਸਿੰਘ, ਵਿਸ਼ਾਲ ਸਾਹਨੇਵਾਲ, ਅਰੁਣ ਬਠਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਬਲਾਕ ਖੰਨਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਮਹਿੰਗਾਈ ਖ਼ਿਲਾਫ਼ ਕਾਂਗਰਸ ਵਲੋਂ ਮੁੱਖ ਚੌਕ ’ਚ ਰੋਸ ਪ੍ਰਦਰਸ਼ਨ- ਮੋਦੀ ਦਾ ਪੁਤਲਾ ਫੂਕਿਆ
Ad Position 24