29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਘਵੱਦੀ ਦੇ ਸਾਬਕਾ ਸਰਪੰਚ ਕਾਲਾ ਸਮੇਤ ਹੋਰ ਲੋਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ

ਡੇਹਲੋਂ, 28 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਅੰਦਰ ਆਮ ਆਦਮੀ ਪਾਰਟੀ ਅਤੇ ਸ਼੍ਰੋ. ਅਕਾਲੀ ਦਲ ਬਾਦਲ ਨੂੰ ਉਸ ਸਮੇਂ ਝਟਕਾ ਲੱਗਿਆ, ਜਦੋਂ ਸਾਬਕਾ ਸਰਪੰਚ ਜਗਦੀਪ ਸਿੰਘ ਕਾਲਾ ਸਮੇਤ ਹੋਰ ਆਗੂਆਂ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਦਾ ਹਲਕਾ ਗਿੱਲ ਇੰਚਾਰਜ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵਲੋਂ ਸਿਰੋਪਾਓ ਨਾਲ ਸਵਾਗਤ ਕੀਤਾ ਗਿਆ।

Ad Position 21
No active advertisement
ਪਿੰਡ ਘਵੱਦੀ ਸਾਬਕਾ ਸਰਪੰਚ ਜਗਦੀਪ ਸਿੰਘ ਕਾਲਾ ਸਮੇਤ ਹੋਰਨਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕਰਨ ਸਮੇਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਦਰਸ਼ਨ ਸਿੰਘ ਸ਼ਿਵਾਲਿਕ ਤੇ ਹੋਰ। ਅਜੀਤ ਤਸਵੀਰ 29-08-2026
ਡੇਹਲੋਂ, 28 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਅੰਦਰ ਆਮ ਆਦਮੀ ਪਾਰਟੀ ਅਤੇ ਸ਼੍ਰੋ. ਅਕਾਲੀ ਦਲ ਬਾਦਲ ਨੂੰ ਉਸ ਸਮੇਂ ਝਟਕਾ ਲੱਗਿਆ, ਜਦੋਂ ਸਾਬਕਾ ਸਰਪੰਚ ਜਗਦੀਪ ਸਿੰਘ ਕਾਲਾ ਸਮੇਤ ਹੋਰ ਆਗੂਆਂ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਦਾ ਹਲਕਾ ਗਿੱਲ ਇੰਚਾਰਜ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵਲੋਂ ਸਿਰੋਪਾਓ ਨਾਲ ਸਵਾਗਤ ਕੀਤਾ ਗਿਆ। ਇਸ ਸਮੇਂ ਸਾਬਕਾ ਸਰਪੰਚ ਜਗਦੀਪ ਸਿੰਘ ਕਾਲਾ ਨਾਲ ਗੁਰਮੀਤ ਸਿੰਘ ਗੁਰੀ, ਦਲਜੀਤ ਸਿੰਘ ਪੰਚ ਅਤੇ ਜਸਵੰਤ ਸਿੰਘ ਵੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਣ ਸਮੇਂ ਕਿਹਾ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਦੀਆਂ ਪੰਜਾਬ ਪ੍ਰਤੀ ਸੇਵਾਵਾਂ ਦੇ ਮੱਦੇਨਜ਼ਰ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਪ੍ਰੇਰਨਾ ਨਾਲ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਇਸ ਸਮੇਂ ਆਗੂਆਂ ਨੇ ਦੱਸਿਆ ਕਿ ਜਗਦੀਪ ਸਿੰਘ ਕਾਲਾ ਨੂੰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਸੀਨੀਅਰ ਮੀਤ ਪ੍ਰਧਾਨ ਵੀ ਨਿਯੁਕਤ ਕਰ ਦਿੱਤਾ ਗਿਆ ਹੈ ਤਾਂ ਕਿ ਪਾਰਟੀ ਬੂਥ ਪੱਧਰ ਤੱਕ ਮਜ਼ਬੂਤ ਹੋ ਸਕੇ। ਇਸ ਸਮੇਂ ਵਿਧਾਇਕ ਇਆਲੀ ਤੇ ਹਲਕਾ ਇੰਚਾਰਜ ਸ਼ਿਵਾਲਿਕ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਮਜ਼ਬੂਤੀ ਵੱਲ ਵੱਧ ਰਹੀ ਹੈ ਅਤੇ ਨਿੱਤ ਦਿਨ ਲੋਕ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ, ਜਿਸ ਨੇ ਸਾਬਤ ਕਰ ਦਿੱਤਾ ਹੈ ਕਿ ਹੁਣ ਸਾਰੇ ਵਰਗਾਂ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸਰਕਾਰ ਬਣਾਉਣਾ ਲੋਚਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਿਨ-ਬ-ਦਿਨ ਲੋਕਾਂ ਦੀ ਪਹਿਲੀ ਪਸੰਦ ਬਣਦੀ ਜਾ ਰਹੀ ਹੈ। ਮਾਲਵਾ ਜ਼ੋਨ ਦੇ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਸੂਬੇ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ਨਾਲ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ‘ਤੇ ਪਹਿਰਾ ਦੇਣ ਦੀ ਅਪੀਲ ਕਰਦਿਆਂ ਦਾਅਵਾ ਜਿਤਾਇਆ ਕਿ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਅੱਕੇ ਸੂਬੇ ਦੇ ਲੋਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਸੱਤਾ ਵਿਚ ਦੇਖਣਾ ਚਾਹੁੰਦੇ ਹਨ, ਜਿਸ ਦੀ ਮਿਸਾਲ ਹਰ ਹਲਕੇ ਅੰਦਰ ਹੋ ਰਹੇ ਵਿਸ਼ਾਲ ਇਕੱਠਾਂ ਤੋਂ ਮਿਲਣ ਲੱਗੀ ਹੈ। ਇਸ ਸਮੇਂ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਇਆਲੀ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਮਾਰੂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਾਰਟੀ ਪੰਥਕ ਸੋਚ ਅਤੇ ਪੰਜਾਬ ਦੇ ਮੁੱਦਿਆਂ ਤੋਂ ਭਟਕ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹੀ ਪੰਜਾਬ ਅਤੇ ਪੰਥ ਦੇ ਹੱਕਾਂ ਦੀ ਅਸਲ ਆਵਾਜ਼ ਬਣ ਕੇ ਉੱਭਰ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਨਾਰੰਗਵਾਲ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਖੰਨਾ ਦੇ ਪ੍ਰਮੁੱਖ ਉਦਯੋਗਪਤੀ ਵਿਨੋਦ ਦੱਤ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਉਦਮਤਾ ਦਿਵਸ ’ਤੇ ਕੀਤਾ ਸਨਮਾਨਿਤ
Ad Position 24