29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸਿਹਤ ਵਿਭਾਗ ਦੇ ਦਰਜਾ ਚਾਰ ਕਰਮਚਾਰੀਆਂ ਨੇ ਐੱਸ. ਐੱਮ. ਓ. ਨੂੰ ਦਿੱਤਾ ਮੰਗ ਪੱਤਰ

ਮਲੌਦ, 28 ਅਗਸਤ (ਦਿਲਬਾਗ ਸਿੰਘ ਚਾਪੜਾ)-ਸਿਹਤ ਵਿਭਾਗ ਵਿਚ ਡੇਲੀਵੇਜ ਦੇ ਆਧਾਰ ‘ਤੇ ਸੇਵਾ ਨਿਭਾ ਰਹੇ ਦਰਜਾ ਚਾਰ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਮਲੌਦ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਨਿਰਮਲ ਸਿੰਘ, ਸ਼ਰਨਜੀਤ ਕੌਰ, ਮਨਪ੍ਰੀਤ ਕੌਰ, ਰਮਨਜੀਤ ਕੌਰ, ਗੁਰਵੀਰ ਸਿੰਘ, ਸਰਬਜੀਤ ਸਿੰਘ, ਕ੍ਰਿਪਾਲ ਸਿੰਘ ਕੂਹਲੀ ਅਤੇ ਦਰਸ਼ਨ ਸਿੰਘ ਆਦਿ ਨੇ ਕਿਹਾ ਕਿ ਇੰਨੀਆਂ ਘੱਟ ਤਨਖ਼ਾਹਾਂ ‘ਤੇ ਪਰਿਵਾਰ ਦਾ ਗੁਜ਼ਾਰਾ ਕਰਨਾ ਕਾਫ਼ੀ ਮੁਸ਼ਕਿਲ ਹੈ, ਲਿਹਾਜ਼ਾ ਸਰਕਾਰ ਨੂੰ ਮਹਿੰਗਾਈ ਦੇ ਹਿਸਾਬ ਨਾਲ ਤਨਖ਼ਾਹ ਵਿਚ ਵਾਧਾ ਕਰਨਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 29-08-2026
ਮਲੌਦ, 28 ਅਗਸਤ (ਦਿਲਬਾਗ ਸਿੰਘ ਚਾਪੜਾ)-ਸਿਹਤ ਵਿਭਾਗ ਵਿਚ ਡੇਲੀਵੇਜ ਦੇ ਆਧਾਰ ‘ਤੇ ਸੇਵਾ ਨਿਭਾ ਰਹੇ ਦਰਜਾ ਚਾਰ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਮਲੌਦ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਨਿਰਮਲ ਸਿੰਘ, ਸ਼ਰਨਜੀਤ ਕੌਰ, ਮਨਪ੍ਰੀਤ ਕੌਰ, ਰਮਨਜੀਤ ਕੌਰ, ਗੁਰਵੀਰ ਸਿੰਘ, ਸਰਬਜੀਤ ਸਿੰਘ, ਕ੍ਰਿਪਾਲ ਸਿੰਘ ਕੂਹਲੀ ਅਤੇ ਦਰਸ਼ਨ ਸਿੰਘ ਆਦਿ ਨੇ ਕਿਹਾ ਕਿ ਇੰਨੀਆਂ ਘੱਟ ਤਨਖ਼ਾਹਾਂ ‘ਤੇ ਪਰਿਵਾਰ ਦਾ ਗੁਜ਼ਾਰਾ ਕਰਨਾ ਕਾਫ਼ੀ ਮੁਸ਼ਕਿਲ ਹੈ, ਲਿਹਾਜ਼ਾ ਸਰਕਾਰ ਨੂੰ ਮਹਿੰਗਾਈ ਦੇ ਹਿਸਾਬ ਨਾਲ ਤਨਖ਼ਾਹ ਵਿਚ ਵਾਧਾ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵਿਭਾਗ ਵਿਚ ਰੈਗੂਲਰ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਖ਼ਤਰੇ ਵਿਚ ਪਏ ਭਵਿੱਖ ਨੂੰ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਕੰਮ ਦੌਰਾਨ ਆਉਂਦੀਆਂ ਹੋਰਨਾਂ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ ਗਈ। ਐੱਸ. ਐੱਮ. ਓ. ਮਲੌਦ ਨੇ ਉਨ੍ਹਾਂ ਦੇ ਮੰਗ ਪੱਤਰ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਜਗੇੜਾ ਵਿਖੇ 70ਵੀਆਂ ਜ਼ਿਲ੍ਹਾ ਪੱਧਰੀ ਵਾਲੀਬਾਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਸਮਰਾਲਾ ’ਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਮਹਾਂ ਪੰਜਾਬ ਬੰਦ ਦੇ ਸੱਦੇ ’ਤੇ ਦਿੱਤਾ ਧਰਨਾ
Ad Position 24