ਗੁਰਮਤਿ ਸਮਾਗਮ 30 ਨੂੰ
ਮਾਛੀਵਾੜਾ ਸਾਹਿਬ, 28 ਅਗਸਤ (ਅਲਬੇਲਾ)-ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 30 ਅਗਸਤ ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ, ਮਾਛੀਵਾੜਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਗੁਰਮਤਿ ਸਮਾਗਮ ਸ਼ਾਮ 7.
ਮਾਛੀਵਾੜਾ ਸਾਹਿਬ, 28 ਅਗਸਤ (ਅਲਬੇਲਾ)-ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 30 ਅਗਸਤ ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ, ਮਾਛੀਵਾੜਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਗੁਰਮਤਿ ਸਮਾਗਮ ਸ਼ਾਮ 7.30 ਵਜੇ ਤੋਂ ਰਾਤ 9.30 ਵਜੇ ਤੱਕ ਹੋਵੇਗਾ। ਇਸ ਮੌਕੇ ਗਿਆਨੀ ਮਾਨ ਸਿੰਘ, ਸਾਬਕਾ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਨੇ ਸੰਗਤਾਂ ਨੂੰ ਪਰਿਵਾਰਾਂ ਸਮੇਤ ਗੁਰਮਤਿ ਸਮਾਗਮ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ।