29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬਾਬਾ ਲਾਲ ਸਿੰਘ 81ਵਾਂ ਯਾਦਗਾਰੀ ਕਬੱਡੀ ਟੂਰਨਾਮੈਂਟ 3 ਤੋਂ

ਬੀਜਾ, 28 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਭੌਰਲਾ ਵਿਖੇ ਸਮੂਹ ਨਿਵਾਸੀਆਂ ਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 29-08-2026
ਬੀਜਾ, 28 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਭੌਰਲਾ ਵਿਖੇ ਸਮੂਹ ਨਿਵਾਸੀਆਂ ਤੇ ਐਨ. ਆਰ. ਆਈਜ਼. ਦੇ ਵਿਸ਼ੇਸ਼ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੂਮਧਾਮ ਨਾਲ ਬਾਬਾ ਲਾਲ ਸਿੰਘ ਸਪੋਰਟਸ ਕਲੱਬ ਵਲੋਂ ਬਾਬਾ ਲਾਲ ਸਿੰਘ 81ਵਾਂ ਯਾਦਗਾਰੀ ਕਬੱਡੀ ਟੂਰਨਾਮੈਂਟ 3, 4, 5 ਸਤੰਬਰ 2026 ਦਿਨ ਵੀਰਵਾਰ, ਸ਼ੁੱਕਰਵਾਰ, ਸ਼ਨੀਵਾਰ ਨੂੰ 30, 35, 40, 45, 50, 57, 70 ਕਬੱਡੀ ਕਲੱਬ ਦੀਆਂ ਟੀਮਾਂ ਦਾ ਕਰਵਾਇਆ ਜਾ ਰਿਹਾ ਹੈ। ਇਸ ਕਬੱਡੀ ਟੂਰਨਾਮੈਂਟ ਦੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਜਗਰੂਪ ਸਿੰਘ ਸੇਹ, ਚੇਅਰਮੈਨ ਮੇਜਰ ਸਿੰਘ ਬਾਲਿਓ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਸੱਦੇ ਪੱਤਰ ਦਿੱਤੇ ਗਏ ਹਨ। ਹਲਕਾ ਸਮਰਾਲਾ ਦੇ ਵਿਧਾਇਕ ਦਿਆਲਪੁਰਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਜਗਰੂਪ ਸਿੰਘ ਵਲੋਂ ਕਬੱਡੀ ਟੂਰਨਾਮੈਂਟ ਦੇ ਸਟਿੱਕਰ ਵੀ ਜਾਰੀ ਕੀਤੇ ਗਏ ਹਨ। ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਪੂਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਸ ਮੌਕੇ ‘ਤੇ ਸਮਾਜ ਸੇਵੀ ਪ੍ਰੇਮ ਸਿੰਘ ਮਠਾੜੂ, ਸਪੋਰਟਸ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਸੋਨੀ ਮਠਾੜੂ, ਪ੍ਰੀਤ ਢਿੱਲੋਂ, ਜਗਜੋਤ ਸਿੰਘ ਢਿੱਲੋਂ, ਹਨੀ ਢਿੱਲੋਂ, ਅੰਮ੍ਰਿਤਪਾਲ ਸਿੰਘ ਮਠਾੜੂ ਹੈੱਡ ਕੈਸ਼ੀਅਰ, ਹਰਕੋਮਲਪ੍ਰੀਤ ਸਿੰਘ?, ਰਵੀ ਸਿੱਖ, ਮਨਜਿੰਦਰ ਸਿੰਘ ਮੈਂਟੀ, ਰਾਜਦੀਪ ਸਿੰਘ, ਹੈਰੀ ਕੰਗ, ਗੁਰਜੀਤ ਸਿੰਘ, ਯਾਦਵਿੰਦਰ ਸਿੰਘ ਕਾਲਾ, ਗੁਰਿੰਦਰ ਸਿੰਘ ਢਿੱਲੋਂ ਜਨਰਲ ਸਕੱਤਰ, ਸੁਖਵਿੰਦਰ ਸਿੰਘ ਢਿੱਲੋਂ, ਕਰਨੈਲ ਸਿੰਘ ਢਿੱਲੋਂ, ਬਲਵਿੰਦਰ ਸਿੰਘ ਢਿੱਲੋਂ, ਰਣਧੀਰ ਸਿੰਘ, ਜਸਮਨ ਸਿੰਘ ਢਿੱਲੋਂ, ਗੁਰਸਿਮਰਨਜੋਤ ਸਿੰਘ, ਨਵਜੋਤ ਸਿੰਘ, ਹਨੀ ਸਿੰਘ, ਨਵਜੋਤ ਸਿੰਘ ਨੂੰ ਕੰਡਾ ਇੰਚਾਰਜ, ਪਰਮਜੀਤ ਪੰਮਾ, ਕਰਨੈਲ ਸਿੰਘ, ਸਾਬਕਾ ਸਰਪੰਚ ਪਰਗਟ ਸਿੰਘ, ਗੁਰਦੀਪ ਸਿੰਘ ਢਿੱਲੋਂ, ਕਰਨਵੀਰ ਸਿੰਘ, ਸੁਖਦੀਪ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਕੌਰ, ਹਰਪ੍ਰੀਤ ਕੌਰ, ਕਾਤੋਂ ਰਾਣੀ ਆਦਿ ਸਮੇਤ ਹਾਜ਼ਰ।
Ad Position 22
No active advertisement
ਪਿਛਲੀ ਖ਼ਬਰ ਝੰਡੇ ਦੀ ਰਸਮ ਨਾਲ ਸ਼ੁਰੂ ਹੋਇਆ ਦੁਸਹਿਰਾ ਉਤਸਵ ਸ਼ਹਿਰ ਵਿਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਬਲਾਕ ਪ੍ਰਧਾਨ ਦੀਸ਼ਾ ਕੋਟ ਸੇਖੋਂ ਦੀ ਮਿਹਨਤ ਸਦਕਾ ਹਰਪ੍ਰੀਤ ਸਿੰਘ ਆਪ ਛੱਡ ਕੇ ਅਕਾਲੀ ਦਲ ਬਾਦਲ ’ਚ ਸ਼ਾਮਿਲ
Ad Position 24