30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਖੰਨਾ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੰਗਠਨ ਦੀ ਮਜ਼ਬੂਤੀ ਲਈ ਐਡਵੋਕੇਟ ਚਿਰਾਂਸ਼ੂ ਨੇ ਕੀਤੀ ਜਾਖੜ ਨਾਲ ਚਰਚਾ ਕਿਹਾ, ਸ਼ਹਿਰ ਦੀ ਸਫ਼ਾਈ ਅਤੇ ਸੁਰੱਖਿਆ ਵਰਗੇ ਗੰਭੀਰ ਮੁੱਦਿਆਂ ’ਤੇ ਕੋਈ ਸਮਝੌਤਾ ਨਹੀਂ, ਹੱਲ ਲਈ ਸੰਘਰਸ਼ ਕਰਾਂਗੇ

ਖੰਨਾ, 29 ਅਗਸਤ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਐਡਵੋਕੇਟ ਚਿਰਾਂਸ਼ੂ ਰਤਨ ਨੇ ਸਾਬਕ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕਰਕੇ ਖੰਨਾ ਵਿਧਾਨ ਸਭਾ ਹਲਕੇ ਨਾਲ ਸਬੰਧਤ ਵੱਖ-ਵੱਖ ਲੋਕ ਮੁੱਦਿਆਂ, ਸ਼ਹਿਰ ਦੀਆਂ ਮੌਜੂਦਾ ਸਮੱਸਿਆਵਾਂ, ਵਿਕਾਸ ਦੀਆਂ ਲੋੜਾਂ ਅਤੇ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਮੰਡਲ ਪ੍ਰਧਾਨ ਬਿੰਨੀ ਮਲਹੋਤਰਾ, ਵਾਰਡ ਇੰਚਾਰਜ ਗੋਲਡੀ ਸ਼ਰਮਾ ਅਤੇ ਨੌਜਵਾਨ ਆਗੂ ਰੋਹਿਤ ਲੂੰਬਾ ਵੀ ਹਾਜਰ ਸਨ।

Ad Position 21
No active advertisement
ਸਾਬਕ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕਰਨ ਸਮੇਂ ਭਾਜਪਾ ਆਗੂ। ਤਸਵੀਰ : ਸੋਨੀ ਗਿੱਲ 30-08-2026
ਖੰਨਾ, 29 ਅਗਸਤ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਐਡਵੋਕੇਟ ਚਿਰਾਂਸ਼ੂ ਰਤਨ ਨੇ ਸਾਬਕ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕਰਕੇ ਖੰਨਾ ਵਿਧਾਨ ਸਭਾ ਹਲਕੇ ਨਾਲ ਸਬੰਧਤ ਵੱਖ-ਵੱਖ ਲੋਕ ਮੁੱਦਿਆਂ, ਸ਼ਹਿਰ ਦੀਆਂ ਮੌਜੂਦਾ ਸਮੱਸਿਆਵਾਂ, ਵਿਕਾਸ ਦੀਆਂ ਲੋੜਾਂ ਅਤੇ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਮੰਡਲ ਪ੍ਰਧਾਨ ਬਿੰਨੀ ਮਲਹੋਤਰਾ, ਵਾਰਡ ਇੰਚਾਰਜ ਗੋਲਡੀ ਸ਼ਰਮਾ ਅਤੇ ਨੌਜਵਾਨ ਆਗੂ ਰੋਹਿਤ ਲੂੰਬਾ ਵੀ ਹਾਜਰ ਸਨ।ਐਡਵੋਕੇਟ ਚਿਰਾਂਸ਼ੂ ਰਤਨ ਨੇ ਜਾਖੜ ਨੂੰ ਖੰਨਾ ਸ਼ਹਿਰ ਅਤੇ ਹਲਕੇ ਦੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਦਰਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਲੋਕਾਂ ਵਿਚਕਾਰ ਲਗਾਤਾਰ ਵਿਚਰਦਿਆਂ ਸਫ਼ਾਈ, ਸੁਰੱਖਿਆ, ਬੁਨਿਆਦੀ ਸਹੂਲਤਾਂ, ਵਿਕਾਸ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨਾਲ ਸਬੰਧਤ ਕਈ ਅਹਿਮ ਮੁੱਦੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੂੰ ਸਬੰਧਤ ਪੱਧਰ ’ਤੇ ਮਜ਼ਬੂਤੀ ਨਾਲ ਉਠਾਉਣਾ ਸਮੇਂ ਦੀ ਲੋੜ ਹੈ।ਖਾਸ ਤੌਰ ’ਤੇ ਖੰਨਾ ਸ਼ਹਿਰ ਦੀ ਸਫ਼ਾਈ ਅਤੇ ਸੁਰੱਖਿਆ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਉਂਦਿਆਂ ਚਿਰਾਂਸ਼ੂ ਰੱਤਨ ਨੇ ਕਿਹਾ ਕਿ ਅੱਜ ਇਹ ਦੋਵੇਂ ਮੁੱਦੇ ਆਮ ਸ਼ਹਿਰੀ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧੇ ਤੌਰ ’ਤੇ ਜੁੜੇ ਹੋਏ ਹਨ। ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਅਤੇ ਹਰ ਨਾਗਰਿਕ ਨੂੰ ਸੁਰੱਖਿਅਤ ਮਾਹੌਲ ਦੇਣਾ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਬੀਤੇ ਦਿਨਾਂ ਦੌਰਾਨ ਉਨ੍ਹਾਂ ਨੇ ਇਨ੍ਹਾਂ ਦੋਵੇਂ ਅਹਿਮ ਮੁੱਦਿਆਂ ਸ਼ਹਿਰ ਦੀ ਸਫ਼ਾਈ ਅਤੇ ਲੋਕਾਂ ਦੀ ਸੁਰੱਖਿਆ ਸਬੰਧੀ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ ਸੀ। ਇਸ ਦੌਰਾਨ ਖੰਨਾ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਜ਼ਮੀਨੀ ਹਾਲਾਤ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਇਨ੍ਹਾਂ ਸਮੱਸਿਆਵਾਂ ਦੇ ਠੋਸ ਹੱਲ ਲਈ ਹਰ ਲੋੜੀਂਦਾ ਕਦਮ ਚੁੱਕਣ ਬਾਰੇ ਵਿਚਾਰ-ਵਟਾਂਦਰਾ ਹੋਇਆ। ਚਿਰਾਂਸ਼ੂ ਰਤਨ ਨੇ ਕਿਹਾ ਕਿ ਜੇਕਰ ਲੋਕਾਂ ਦੇ ਇਨ੍ਹਾਂ ਬੁਨਿਆਦੀ ਮੁੱਦਿਆਂ ਨੂੰ ਹੱਲ ਕਰਨ ਲਈ ਪ੍ਰਸ਼ਾਸਨਿਕ ਪੱਧਰ ’ਤੇ ਤੁਰੰਤ ਕਾਰਵਾਈ ਨਹੀਂ ਹੁੰਦੀ ਤਾਂ ਭਾਜਪਾ ਲੋਕਾਂ ਦੀ ਆਵਾਜ਼ ਬਣ ਕੇ ਹਰ ਲੋਕਤੰਤਰਿਕ ਅਤੇ ਜ਼ਰੂਰੀ ਸੰਘਰਸ਼ ਲਈ ਤਿਆਰ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸਿਆਸਤ ਦਾ ਮਕਸਦ ਸਿਰਫ਼ ਬਿਆਨਬਾਜ਼ੀ ਨਹੀਂ, ਸਗੋਂ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਹੋਣਾ ਚਾਹੀਦਾ ਹੈ।ਚਿਰਾਂਸ਼ੂ ਰਤਨ ਨੇ ਕਿਹਾ ਕਿ ਖੰਨਾ ਸਾਡਾ ਆਪਣਾ ਸ਼ਹਿਰ ਹੈ। ਇਸ ਦੀ ਸਫ਼ਾਈ, ਸੁਰੱਖਿਆ ਅਤੇ ਵਿਕਾਸ ਸਾਡੇ ਲਈ ਕੋਈ ਸਿਆਸੀ ਮੁੱਦਾ ਨਹੀਂ, ਸਗੋਂ ਲੋਕਾਂ ਪ੍ਰਤੀ ਸਾਡੀ ਜ਼ਿੰਮੇਵਾਰੀ ਹੈ। ਜਿੱਥੇ ਗੱਲਬਾਤ ਨਾਲ ਹੱਲ ਨਿਕਲੇਗਾ, ਅਸੀਂ ਗੱਲਬਾਤ ਕਰਾਂਗੇ ਅਤੇ ਜਿੱਥੇ ਲੋਕਾਂ ਦੇ ਹੱਕ ਲਈ ਸੰਘਰਸ਼ ਦੀ ਲੋੜ ਪਵੇਗੀ, ਉੱਥੇ ਅਸੀਂ ਪਿੱਛੇ ਨਹੀਂ ਹਟਾਂਗੇ।”ਸੁਨੀਲ ਜਾਖੜ ਨਾਲ ਹੋਈ ਮੁਲਾਕਾਤ ਦੌਰਾਨ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਬੂਥ ਪੱਧਰ ਤੱਕ ਪਾਰਟੀ ਦੀ ਪਹੁੰਚ ਵਧਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨ ਬਾਰੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ।ਪਾਰਟੀ ਵੱਲੋਂ ਦਿੱਤੇ ਜਾ ਰਹੇ ਸੰਗਠਨਾਤਮਕ ਦਿਸ਼ਾ-ਨਿਰਦੇਸ਼ਾਂ ਅਤੇ ਭਵਿੱਖ ਦੀ ਰਣਨੀਤੀ ’ਤੇ ਵੀ ਚਰਚਾ ਹੋਈ। ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਪਾਰਟੀ ਦੀ ਅਸਲ ਤਾਕਤ ਉਸਦੇ ਵਰਕਰ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਹਨ। ਹਰ ਆਗੂ ਅਤੇ ਵਰਕਰ ਨੂੰ ਪਿੰਡ, ਵਾਰਡ ਅਤੇ ਬੂਥ ਪੱਧਰ ਤੱਕ ਲੋਕਾਂ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨੀਆਂ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨਾ ਚਾਹੀਦਾ ਹੈ। ਐਡਵੋਕੇਟ ਚਿਰਾਂਸ਼ੂ ਰਤਨ ਨੇ ਕਿਹਾ ਕਿ ਭਾਜਪਾ ਦੀ ਰਾਜਨੀਤੀ ਸਿਰਫ਼ ਚੋਣਾਂ ਤੱਕ ਸੀਮਤ ਨਹੀਂ, ਸਗੋਂ ਸੇਵਾ, ਸੁਸ਼ਾਸਨ, ਵਿਕਾਸ ਅਤੇ ਲੋਕਾਂ ਨਾਲ ਸਿੱਧੇ ਸੰਪਰਕ ’ਤੇ ਆਧਾਰਿਤ ਹੈ। ਖੰਨਾ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਪਾਰੀ ਵਰਗ, ਨੌਜਵਾਨਾਂ, ਮਹਿਲਾਵਾਂ, ਕਿਸਾਨਾਂ, ਮਜ਼ਦੂਰਾਂ ਅਤੇ ਸਮਾਜ ਦੇ ਹਰ ਵਰਗ ਨਾਲ ਲਗਾਤਾਰ ਸੰਵਾਦ ਕੀਤਾ ਜਾ ਰਿਹਾ ਹੈ।ਚਿਰਾਂਸ਼ੂ ਰਤਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਖੰਨਾ ਵਿਧਾਨ ਸਭਾ ਹਲਕੇ ਵਿੱਚ ਜਨ-ਸੰਪਰਕ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਲੋਕਾਂ ਨਾਲ ਸਿੱਧੀਆਂ ਮੀਟਿੰਗਾਂ ਕਰਕੇ ਉਨ੍ਹਾਂ ਦੇ ਮੁੱਦੇ ਇਕੱਠੇ ਕੀਤੇ ਜਾਣਗੇ ਅਤੇ ਹਰ ਜਾਇਜ਼ ਮੰਗ ਨੂੰ ਸਬੰਧਤ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਮਜ਼ਬੂਤੀ ਨਾਲ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਲੌਦ ਸ਼ਹਿਰ ਵਿਚ ਲਗਦੇ ਮਿੰਟ-ਮਿੰਟ ਬਾਅਦ ਜਾਮ ਤੋਂ 40 ਪਿੰਡਾਂ ਦੇ ਲੋਕ ਭਾਰੀ ਪ੍ਰੇਸ਼ਾਨ ਅਗਲੀ ਖ਼ਬਰ ਹੜਤਾਲੀ ਸਰਕਾਰੀ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਦੀ ਧਮਕੀ ’ਤੇ ਭਗਵੰਤ ਮਾਨ ਦੀ ਕੁਰਸੀ ਪਲਟ ਦੇਵਾਂਗੇ-ਰਾਜਾ ਵੜਿੰਗ ਵੜਿੰਗ ਦ...
Ad Position 24