30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵੀ. ਡੀ. ਸੀ ਦੇ ਮੈਂਬਰਾਂ ਨਾਲ ਅਹਿਮ ਬੈਠਕ ਦੌਰਾਨ ‘ਦੁਖਦੀ ਰਗ ਪੰਜਾਬ ਦੀ’ ਨਾਟਕ ਦਾ ਮਚੰਨ

ਖੰਨਾ, 29 ਅਗਸਤ ( ਲਾਲ)-ਖੰਨਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਅਹਿਮ ਬੈਠਕ ਦੌਰਾਨ ਏ. ਐਸ.

Ad Position 21
No active advertisement
ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਖੇਡ ਦਿਵਸ ਮਨਾਏ ਜਾਣ ਸਮੇਂ ਹਾਜ਼ਰੀਨ। ਅਜੀਤ ਤਸਵੀਰ 30-08-2026
ਖੰਨਾ, 29 ਅਗਸਤ ( ਲਾਲ)-ਖੰਨਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਅਹਿਮ ਬੈਠਕ ਦੌਰਾਨ ਏ. ਐਸ. ਕਾਲਜ, ਸਮਰਾਲਾ ਰੋਡ, ਖੰਨਾ ਵਿਖੇ ‘ਦੁਖਦੀ ਰਗ ਪੰਜਾਬ ਦੀ’ ਨਾਟਕ ਦਾ ਮਚੰਨ ਕੀਤਾ ਗਿਆ। ਇਹ ਨਾਟਕ ਅਕਸ ਰੰਗ ਮੰਚ, ਸਮਰਾਲਾ ਵੱਲੋਂ ਪੇਸ਼ ਕੀਤਾ ਗਿਆ।ਇਸ ਮੌਕੇ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਨਾਟਕ ਦੀ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਦੁਖਦੀ ਰਗ ਪੰਜਾਬ ਦੀ’ ਨੇ ਨਸ਼ਿਆਂ ਕਾਰਨ ਪਰਿਵਾਰਾਂ ਅਤੇ ਸਮਾਜ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਦੀ ਹਕੀਕਤ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਹੈ।ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿੱਖਿਆ, ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਭਵਿੱਖ ਨੂੰ ਸੁਰੱਖਿਅਤ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਆਓ, ਸਾਰੇ ਮਿਲ ਕੇ ਨਸ਼ਿਆਂ ਵਿਰੁੱਧ ਇਸ ਜੰਗ ਦਾ ਹਿੱਸਾ ਬਣੀਏ ਅਤੇ ਇੱਕ ਨਸ਼ਾ-ਮੁਕਤ, ਤੰਦਰੁਸਤ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰੀਏ। ਸੀਨੀਅਰ ਪੁਲਿਸ ਕਪਤਾਨ (ਐਸ. ਐਸ. ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਅਜਿਹੇ ਹੋਰ ਸਮਾਗਮ ਲਗਾਤਾਰ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਸਮਾਜ ਵਿੱਚੋਂ ਜੜ੍ਹੋਂ ਖ਼ਤਮ ਕਰਨ ਅਤੇ ਪੁਲਿਸ ਜ਼ਿਲ੍ਹਾ ਖੰਨਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ, ਪ੍ਰਸ਼ਾਸਨ, ਪਰਿਵਾਰਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਨਸ਼ਾ ਛੱਡਣ ਦੀ ਕੋਸ਼ਿਸ਼ ਕਰ ਰਹੇ ਵਿਅਕਤੀਆਂ ਲਈ ਅੰਦਰੂਨੀ ਪ੍ਰੇਰਣਾ ਦੇ ਨਾਲ-ਨਾਲ ਪਰਿਵਾਰਕ ਸਹਾਇਤਾ ਨੂੰ ਵੀ ਅਹਿਮ ਦੱਸਿਆ। ਐਸ. ਐਸ. ਪੀ ਖੰਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਸੂਚਿਤ ਕਰਨ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਵਿੱਚ ਪੁਲਿਸ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਪ ਮੰਡਲ ਮਜਿਸਟਰੇਟ (ਐਸ.ਡੀ. ਐਮ) ਖੰਨਾ ਸਵਾਤੀ ਟਿਵਾਣਾ, ਖੰਨਾ ਪੁਲਿਸ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ/ਪੈਰੋਲ ਲਈ ਸਮਾਗਮ ਅਗਲੀ ਖ਼ਬਰ ਏ. ਟੀ. ਐੱਮ. ’ਚ ਰੁਪਏ ਜਮ੍ਹਾਂ ਕਰਵਾਉਣ ਆਏ ਵਿਅਕਤੀ ਦੀ ਦਲੇਰੀ ਕਾਰਨ ਲੁਟੇਰੇ ਨੂੰ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
Ad Position 24