30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਹਿਜੋ ਮਾਜਰਾ ਦੇ ਸਰਪੰਚ ਦੀ ਕੁੱਟਮਾਰ ਦੇ ਮਾਮਲੇ ’ਚ ਪੁਲਿਸ ਵਲੋਂ 4 ਖ਼ਿਲਾਫ਼ ਮਾਮਲਾ ਦਰਜ ਦੂਜੀ ਧਿਰ ਨੇ ਹਮਲਾ ਕਰਨ ਦੇ ਦੋਸ਼ ਨਕਾਰੇ

ਮਾਛੀਵਾੜਾ ਸਾਹਿਬ, 29 ਅਗਸਤ (ਰਾਜਦੀਪ ਸਿੰਘ ਅਲਬੇਲਾ)-ਪਿੰਡ ਸਹਿਜੋ ਮਾਜਰਾ ਦੇ ਸਰਪੰਚ ਜਸਵੀਰ ਸਿੰਘ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ 4 ਵਿਅਕਤੀਆਂ ਸੋਹਣ ਸਿੰਘ, ਅਮਰੀਕ ਸਿੰਘ, ਸਤਵੀਰ ਸਿੰਘ ਤੇ ਜਗਜੀਤ ਸਿੰਘ ਵਾਸੀਆਨ ਸਹਿਜੋ ਮਾਜਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਸਹਿਜੋ ਮਾਜਰਾ ਦੇ ਵਾਸੀ ਗੁਰਧਿਆਨ ਸਿੰਘ ਨੇ ਬਿਆਨ ਦਰਜ ਕਰਵਾਏ ਕਿ ਜਦੋਂ ਉਹ ਘਰ ਵਿਚ ਮੌਜੂਦ ਸੀ ਤਾਂ ਬਾਹਰੋਂ ਰੌਲਾ ਪੈਣ ਦੀ ਆਵਾਜ਼ ਸੁਣਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 30-08-2026
ਮਾਛੀਵਾੜਾ ਸਾਹਿਬ, 29 ਅਗਸਤ (ਰਾਜਦੀਪ ਸਿੰਘ ਅਲਬੇਲਾ)-ਪਿੰਡ ਸਹਿਜੋ ਮਾਜਰਾ ਦੇ ਸਰਪੰਚ ਜਸਵੀਰ ਸਿੰਘ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ 4 ਵਿਅਕਤੀਆਂ ਸੋਹਣ ਸਿੰਘ, ਅਮਰੀਕ ਸਿੰਘ, ਸਤਵੀਰ ਸਿੰਘ ਤੇ ਜਗਜੀਤ ਸਿੰਘ ਵਾਸੀਆਨ ਸਹਿਜੋ ਮਾਜਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਸਹਿਜੋ ਮਾਜਰਾ ਦੇ ਵਾਸੀ ਗੁਰਧਿਆਨ ਸਿੰਘ ਨੇ ਬਿਆਨ ਦਰਜ ਕਰਵਾਏ ਕਿ ਜਦੋਂ ਉਹ ਘਰ ਵਿਚ ਮੌਜੂਦ ਸੀ ਤਾਂ ਬਾਹਰੋਂ ਰੌਲਾ ਪੈਣ ਦੀ ਆਵਾਜ਼ ਸੁਣਾਈ ਦਿੱਤੀ। ਬਾਹਰ ਜਾ ਕੇ ਦੇਖਿਆ ਤਾਂ ਪਿੰਡ ਦੇ ਸਰਪੰਚ ਜਸਵੀਰ ਸਿੰਘ ਨਾਲ ਪੰਚਾਇਤੀ ਜਗ੍ਹਾ ਵਿਚ ਸੋਹਣ ਸਿੰਘ, ਅਮਰੀਕ ਸਿੰਘ, ਸਤਵੀਰ ਸਿੰਘ ਅਤੇ ਜਗਜੀਤ ਸਿੰਘ ਸਾਰੇ ਜਣੇ ਕੁੱਟਮਾਰ ਕਰ ਰਹੇ ਸਨ। ਬਿਆਨ ਕਰਤਾ ਅਨੁਸਾਰ ਜਦੋਂ ਉਸ ਨੇ ਸਰਪੰਚ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਉੱਪਰ ਵੀ ਉਕਤ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਜਿਸ ਕਾਰਨ ਉਸ ਦੇ ਸੱਟਾਂ ਲੱਗੀਆਂ। ਜਦੋਂ ਸਾਡੇ ਵਲੋਂ ਰੌਲਾ ਪਾਇਆ ਗਿਆ ਤਾਂ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਕੁੱਟਮਾਰ ਕਰਨ ਵਾਲੇ ਵਿਅਕਤੀ ਗੱਡੀ ਵਿਚ ਬੈਠ ਕੇ ਫ਼ਰਾਰ ਹੋ ਗਏ। ਬਿਆਨ ਕਰਤਾ ਅਨੁਸਾਰ ਵਜ੍ਹਾ ਰੰਜਸ਼ ਇਹ ਹੈ ਕਿ ਸਰਪੰਚ ਪੰਚਾਇਤੀ ਜਗ੍ਹਾ ਵਿਚ ਪੌਦੇ ਲਗਾ ਰਿਹਾ ਸੀ ਜਦਕਿ ਦੂਜੀ ਧਿਰ ਉਸ ਨੂੰ ਰੋਕ ਰਹੀ ਸੀ। ਥਾਣਾ ਮੁਖੀ ਨੇ ਕਿਹਾ ਕਿ ਸਰਪੰਚ ਦੀ ਕੁੱਟਮਾਰ ਕਰਨ ਵਾਲਿਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦੂਜੀ ਧਿਰ ਦੇ ਵਿਅਕਤੀ ਵੀ ਹਸਪਤਾਲ ਵਿਚ ਦਾਖਲ ਹਨ ਜਿਨ੍ਹਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਜਿਸ ਅਧਾਰ ‘ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਨ੍ਹਾਂ ਦੋਵਾਂ ਧਿਰਾਂ ਵਿਚਕਾਰ ਹੋਏ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ ਅਤੇ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ‘ਚ ਹਸਪਤਾਲ ਇਲਾਜ ਅਧੀਨ ਸੋਹਣ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸਰਪੰਚ ਜਾਂ ਹੋਰ ਕਿਸੇ ਵਿਅਕਤੀ ‘ਤੇ ਕੋਈ ਹਮਲਾ ਨਹੀਂ ਕੀਤਾ ਗਿਆ ਜਦਕਿ ਉਹ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਘਰ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਸਰਪੰਚ ਨੇ ਉਸ ਨੂੰ ਕੁੱਝ ਅਪਸ਼ਬਦ ਬੋਲੇ ਜਿਸ ਤੋਂ ਇਹ ਝਗੜਾ ਵਧ ਗਿਆ। ਸੋਹਣ ਸਿੰਘ ਨੇ ਕਿਹਾ ਕਿ ਉਹ ਪਿੰਡ ਵਿਚ ਜੋ ਨਾਜਾਇਜ਼ ਕਬਜ਼ੇ ਹਨ ਉਨ੍ਹਾਂ ਲਈ ਬਲਾਕ ਪੰਚਾਇਤ ਦਫ਼ਤਰ ‘ਚ ਜਾ ਕੇ ਆਵਾਜ਼ ਉਠਾ ਰਿਹਾ ਹੈ ਜਿਸ ਕਾਰਨ ਸਰਪੰਚ ਉਸ ਨਾਲ ਰੰਜਸ਼ ਰੱਖਦਾ ਹੈ ਅਤੇ ਝਗੜੇ ਦਾ ਕਾਰਨ ਵੀ ਇਹੋ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਹੰਕਾਰੀ ਟਵੀਟ ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਨੈਸ਼ਨਲ ਸਪੋਰਟਸ ਦਿਵਸ ਮੌਕੇ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਵਿੱਚ ਇੰਟਰ ਹਾਊਸ ਅਥਲੈਟਿਕਸ ਮੁਕਾਬਲੇ ਕਰਵਾਏ
Ad Position 24