ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸਕੂਲ ਵਿਖੇ ਡਾ. ਅੰਬੇਡਕਰ ਦੇ ਜੀਵਨ ’ਤੇ ਆਧਾਰਿਤ ਪ੍ਰੀਖਿਆ ਕਰਵਾਈ
ਮਾਛੀਵਾੜਾ ਸਾਹਿਬ, 30 ਅਗਸਤ (ਮਨੋਜ ਕੁਮਾਰ)-ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਮਾਛੀਵਾੜਾ ਵਿਖੇ ਪ੍ਰਬੁੱਧ ਭਾਰਤ ਫਾਊਂਡੇਸ਼ਨ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਅਤੇ ਵਿਚਾਰਾਂ ‘ਤੇ ਆਧਾਰਿਤ ਪ੍ਰੀਖਿਆ ਕਰਵਾਈ ਗਈ।
ਮਾਛੀਵਾੜਾ ਸਾਹਿਬ, 30 ਅਗਸਤ (ਮਨੋਜ ਕੁਮਾਰ)-ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਮਾਛੀਵਾੜਾ ਵਿਖੇ ਪ੍ਰਬੁੱਧ ਭਾਰਤ ਫਾਊਂਡੇਸ਼ਨ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਅਤੇ ਵਿਚਾਰਾਂ ‘ਤੇ ਆਧਾਰਿਤ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਦੇ ਜੀਵਨ, ਸੰਘਰਸ਼, ਸਿੱਖਿਆ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਸਮਾਜਿਕ ਸਮਾਨਤਾ ਲਈ ਕੀਤੇ ਗਏ ਮਹੱਤਵਪੂਰਨ ਯੋਗਦਾਨ ਬਾਰੇ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿਚ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਪ੍ਰਬੁੱਧ ਭਾਰਤ ਫਾਊਂਡੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਵੀ ਉਤਸ਼ਾਹਿਤ ਕਰਦੀਆਂ ਹਨ। ਅੰਤ ਵਿਚ ਸਕੂਲ ਪ੍ਰਿੰਸੀਪਲ ਦਵਿੰਦਰਸਿੰਘ ਨੇ ਪ੍ਰਬੁੱਧ ਭਾਰਤ ਫਾਊਂਡੇਸ਼ਨ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਅਜਿਹੇ ਗਿਆਨ ਵਰਧਕ ਪ੍ਰੋਗਰਾਮ ਕਰਵਾਉਣ ਦੀ ਆਸ ਪ੍ਰਗਟ ਕੀਤੀ।