31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਟੇਟ ਐਵਾਰਡੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ 125ਵਾਂ ਰਾਸ਼ਨ ਵੰਡ ਸਮਾਰੋਹ

ਹਨੂਰ, 30 ਅਗਸਤ (ਜਸਵਿੰਦਰ ਸਿੰਘ ਛਿੰਦਾ)- ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ, ਸਾਬਕਾ ਸਰਪੰਚ ਗੁਰਸਿਮਰਨ ਸਿੰਘ ਰਸੂਲਪੁਰ ਦੇ ਪਿੰਡ ਰਸੂਲਪੁਰ ਵਿਖੇ ਉੱਚੇਚੇ ਤੌਰ ’ਤੇ ਪੁੱਜੇ। ਉਨ੍ਹਾਂ ਨੇ ਅੱਜ ਇੱਥੇ ਪਿੰਡ ਵਾਸੀਆਂ ਨਾਲ ਮਿਲ ਕੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 137ਵਾਂ ਐਪੀਸੋਡ ਦੇਖਿਆ ਤੇ ਸੁਣਿਆ।

Ad Position 21
No active advertisement
ਅਜੀਤ ਡੈਸਕ 31-08-2026
ਹਨੂਰ, 30 ਅਗਸਤ (ਜਸਵਿੰਦਰ ਸਿੰਘ ਛਿੰਦਾ)- ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ, ਸਾਬਕਾ ਸਰਪੰਚ ਗੁਰਸਿਮਰਨ ਸਿੰਘ ਰਸੂਲਪੁਰ ਦੇ ਪਿੰਡ ਰਸੂਲਪੁਰ ਵਿਖੇ ਉੱਚੇਚੇ ਤੌਰ ’ਤੇ ਪੁੱਜੇ। ਉਨ੍ਹਾਂ ਨੇ ਅੱਜ ਇੱਥੇ ਪਿੰਡ ਵਾਸੀਆਂ ਨਾਲ ਮਿਲ ਕੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 137ਵਾਂ ਐਪੀਸੋਡ ਦੇਖਿਆ ਤੇ ਸੁਣਿਆ। ਇਸ ਉਪਰੰਤ ਉਨ੍ਹਾਂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਲਈ ਹਮੇਸ਼ਾ ਫਿਕਰਮੰਦ ਰਹਿੰਦੇ ਹਨ ਅਤੇ ਉਨ੍ਹਾਂ ਵਲੋਂ ਨੌਜਵਾਨਾਂ ਦਾ ਮਾਰਗ ਦਰਸ਼ਨ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦੀ ਸਹੀ ਅਤੇ ਸਾਰਥਿਕ ਅਗਵਾਈ ਕਰ ਸਕਦੇ ਹਨ। ਜਨਰਲ ਸਕੱਤਰ ਗੁਰਸਿਮਰਨ ਸਿੰਘ ਰਸੂਲਪੁਰ ਨੇ ਇਸ ਮੌਕੇ ਰਵਨੀਤ ਸਿੰਘ ਬਿੱਟੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਕਤ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਜੋ ਪ੍ਰੇਰਨਾਦਾਇਕ ਵਿਚਾਰਾਂ ਸਾਝੀਆਂ ਕੀਤੀਆਂ ਗਈਆਂ ਹਨ ਉਨ੍ਹਾਂ ਦਾ ਅਸਰ ਪਿੰਡ ਵਾਸੀਆਂ ਅਤੇ ਨੌਜਵਾਨਾਂ ’ਚ ਇਕ ਨਵੀਂ ਊਰਜਾ ਤੇ ਉਤਸ਼ਾਹ ਭਰੇਗਾ। ਇਸ ਮੌਕੇ ਉਨ੍ਹਾਂ ਨਾਲ ਮਨਪ੍ਰੀਤ ਸਿੰਘ ਤਲਵੰਡੀ, ਤਲਵਿੰਦਰ ਸਿੰਘ ਗਰੇਵਾਲ, ਲਖਵਿੰਦਰ ਸਿੰਘ ਸਪਰਾ, ਪੀਤਾ ਸਿੰਘ ਤਲਵੰਡੀ, ਹਰਜਿੰਦਰ ਸਿੰਘ ਢੀਂਡਸਾ, ਸਾਬਕਾ ਸਰਪੰਚ ਅਨੋਖ ਸਿੰਘ, ਸਾਬਕਾ ਮੈਂਬਰ ਰਾਮ ਸਿੰਘ, ਸਾਬਕਾ ਮੈਂਬਰ ਜਗਸੀਰ ਸਿੰਘ, ਹਾਕਮ ਸਿੰਘ, ਦਲੀਪ ਸਿੰਘ, ਕੇਵਲ ਸਿੰਘ, ਰੁਪਿੰਦਰ ਸਿੰਘ, ਅੰਗਰੇਜ਼ ਸਿੰਘ, ਸ਼ਿੰਦਰਪਾਲ ਸਿੰਘ, ਡਾ. ਜਗਮੋਹਨ ਸਿੰਘ, ਗੋਰਾ ਸਿੰਘ ਗਿੱਲ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ 80ਵਾਂ ਅੱਖਾਂ ਦਾ ਮੁਫ਼ਤ ਆਪਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ
Ad Position 24