31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਅਧਿਆਪਕਾਂ ਤੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਟਵੀਟ ਤੇ ਤਾਨਾਸ਼ਾਹ ਪੱਤਰਾਂ ਨੂੰ ਸਾੜਿਆ

ਗੁਰੂਸਰ ਸੁਧਾਰ, 30 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਮੁਲਾਜ਼ਮਾਂ ਨਾਲ 2022 ਦੀਆਂ ਵੋਟਾਂ ਤੋਂ ਪਹਿਲਾਂ 13 ਮੰਗਾਂ ਹੱਲ ਕਰਨ ਦਾ ਇਕਰਾਰਨਾਮਾ ਸਰਕਾਰੀ ਮੁਲਾਜ਼ਮਾਂ ਨਾਲ ਕੀਤਾ ਗਿਆ ਸੀ, ਪਰ ਸਰਕਾਰ ਵਲੋਂ ਸਾਢੇ ਚਾਰ ਸਾਲ ਬੀਤਣ ’ਤੇ ਵੀ ਇਕ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ ਬੀਤੇ ਦਿਨੀਂ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮਹਾਂ ਹੜਤਾਲ ਕੀਤੀ ਗਈ ਤੇ ਮੁੱਖ ਮੰਤਰੀ ਵਲੋਂ ਆਗੂਆਂ ਨੂੰ ਜਲੰਧਰ ਬੁਲਾ ਕੇ ਮੀਟਿੰਗ ਨਾ ਕਰਨਾ ਇਕ ਗੈਰ ਜ਼ਿੰਮੇਵਾਰ ਵਿਵਹਾਰ ਹੈ।

Ad Position 21
No active advertisement
ਕੇਂਦਰੀ ਪੱਧਰ ਦੀਆਂ ਖੇਡਾਂ (ਐਥਲੈਟਿਕਸ) ਵਿਚ ਤਗਮੇ ਜਿੱਤਣ ਵਾਲੇ ਵਿਦਿਆਰਥੀ ਸਕੂਲ ਸਟਾਫ਼ ਨਾਲ। ਤਸਵੀਰ : ਸੋਨੀ ਗਿੱਲ 31-08-2026
ਗੁਰੂਸਰ ਸੁਧਾਰ, 30 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਮੁਲਾਜ਼ਮਾਂ ਨਾਲ 2022 ਦੀਆਂ ਵੋਟਾਂ ਤੋਂ ਪਹਿਲਾਂ 13 ਮੰਗਾਂ ਹੱਲ ਕਰਨ ਦਾ ਇਕਰਾਰਨਾਮਾ ਸਰਕਾਰੀ ਮੁਲਾਜ਼ਮਾਂ ਨਾਲ ਕੀਤਾ ਗਿਆ ਸੀ, ਪਰ ਸਰਕਾਰ ਵਲੋਂ ਸਾਢੇ ਚਾਰ ਸਾਲ ਬੀਤਣ ’ਤੇ ਵੀ ਇਕ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ ਬੀਤੇ ਦਿਨੀਂ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮਹਾਂ ਹੜਤਾਲ ਕੀਤੀ ਗਈ ਤੇ ਮੁੱਖ ਮੰਤਰੀ ਵਲੋਂ ਆਗੂਆਂ ਨੂੰ ਜਲੰਧਰ ਬੁਲਾ ਕੇ ਮੀਟਿੰਗ ਨਾ ਕਰਨਾ ਇਕ ਗੈਰ ਜ਼ਿੰਮੇਵਾਰ ਵਿਵਹਾਰ ਹੈ। ਇਸ ਗੱਲ ਦੇ ਰੋਸ ਵਜੋਂ ਅਤੇ ਜਲੰਧਰ ਡੀ.ਸੀ. ਦਫ਼ਤਰ ਬਾਹਰ ਧਰਨੇ ’ਤੇ ਬੈਠੇ ਮੁਲਾਜ਼ਮਾਂ ਦੀ ਖਿੱਚ-ਧੂਹ, ਲਾਠੀਚਾਰਜ ਦੇ ਰੋਸ ਵਜੋਂ ਸੁਧਾਰ ’ਚ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਸਾਂਝੇ ਰੋਸ ਧਰਨੇ ਨੂੰ ਸੰਬੋਧਨ ਹੁੰਦਿਆਂ ਮੁਲਾਜ਼ਮ ਆਗੂਆਂ ਅਮਨਦੀਪ ਸਿੰਘ ਜਾਂਗਪੁਰ, ਹਰਜੀਤ ਸਿੰਘ ਸੁਧਾਰ, ਟਹਿਲ ਸਿੰਘ ਸਰਾਭਾ ਨੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਦੇ ਨੁਮਾਇੰਦਿਆਂ ਨੂੰ ਸਮਾਂ ਦੇ ਕੇ ਬਾਅਦ ਵਿਚ ਮੁੱਖ ਮੰਤਰੀ ਵਲੋਂ ਗੱਲ ਨਾ ਕਰਨਾ ਗ਼ੈਰ ਜ਼ਿੰਮੇਵਾਰ ਵਤੀਰਾ ਹੈ। ਨਰਿੰਦਰ ਪਾਲ ਸਿੰਘ ਬੁਰਜ ਲਿੱਟਾਂ, ਮਨਜੀਤ ਸਿੰਘ ਬੁੱਢੇਲ ਬੁਲਾਰਿਆਂ ਨੇ ਕਿਹਾ ਕਿ ਮਹਿੰਗਾਈ ਭੱਤਾ (ਡੀ.ਏ.), ਪੁਰਾਣੀ ਪੈਨਸ਼ਨ ਬਹਾਲੀ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ , ਡੀ.ਏ. ਦੀ ਬਕਾਇਆ ਰਕਮ ਜਾਰੀ ਕਰਨ ਆਦਿ ਸਮੇਤ ਹੋਰ ਵੱਖ ਵੱਖ ਮੰਗਾਂ ਨੂੰ ਹੱਲ ਕਰਨ ਲਈ ਮੁਲਾਜ਼ਮ ਤੇ ਪੈਨਸ਼ਨਰ ਲੋਕਤੰਤਰਿਕ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਮੁਲਾਜ਼ਮਾਂ ਨੇ ਸਮੂਹਿਕ ਰੂਪ ਵਿਚ ਛੁੱਟੀ ਲੈਣ ਤੋ ਘਬਰਾਹਟ ਵਿਚ ਆਈ ਸਰਕਾਰ ਵਲੋਂ ਗੈਰ ਹਾਜ਼ਰ ਮੁਲਾਜ਼ਮਾਂ ਦੀ ਹਾਜ਼ਰੀ ਮੰਗਣ ਵਾਲੇ ਤਾਨਾਸ਼ਾਹੀ ਪੱਤਰ ਦੀ ਵੀ ਸਖ਼ਤ ਨਿਖੇਧੀ ਕੀਤੀ। ਰੋਸ ਵਿਚ ਆਏ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਪੱਤਰਾਂ ਤੇ ਮੁੱਖ ਮੰਤਰੀ ਵੱਲੋਂ ਟਵੀਟ ਕੀਤੇ ਪੱਤਰ ਦੀਆਂ ਕਾਪੀਆਂ ਸਾੜ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਸਮੇਂ ਸੰਤੋਖ ਸਿੰਘ ਸਰਾਭਾ, ਜਸਪ੍ਰੀਤ ਸਿੰਘ ਸੰਘਾ, ਇੰਦਰਜੀਤ ਸਿੰਘ ਜੋਧਾਂ, ਜਸਵੰਤ ਸਿੰਘ ਸਰਾਭਾ, ਕੁਲਦੀਪ ਸਿੰਘ, ਬਲਦੇਵ ਸਿੰਘ, ਦਿਲਬਾਗ ਸਿੰਘ, ਸਤਨਾਮ ਸਿੰਘ, ਰਾਕੇਸ਼ ਕੁਮਾਰ, ਪਰਮਿੰਦਰ ਪਾਲ ਸਿੰਘ, ਸੁਖਮਿੰਦਰ ਸਿੰਘ, ਦੇਸਰਾਜ ਸਮੇਤ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ’ਚ 1 ਸਤੰਬਰ ਦੇ ਰੋਸ ਮਾਰਚ ’ਚ ਹੰਬੜਾਂ ਬਲਾਕ ਤੋਂ ਕਿਸਾਨਾਂ ਦੇ ਕਾਫ਼ਲੇ ਰਵਾਨਾ ਹੋਣਗੇ- ਭ... ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ ‘ਮਨ ਕੀ ਬਾਤ’ ਦੇ ਸੰਦੇਸ਼ ਨੂੰ ਖੰਨਾ ਦੇ ਪਿੰਡ-ਪਿੰਡ ਤੱਕ ਲੈ ਕੇ ਜਾਵਾਂਗੇ - ਐੱਡ. ਚਿਰਾਂਸ਼ੂ ਰਤਨ...
Ad Position 24