31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪ੍ਰਿੰਸੀਪਲਾਂ ਦੀਆਂ 1100 ਖਾਲੀ ਪੋਸਟਾਂ ਛੇਤੀ ਭਰੀਆਂ ਜਾਣ ਦੀ ਮੰਗ

ਖੰਨਾ, 30 ਅਗਸਤ (ਹਰਜਿੰਦਰ ਸਿੰਘ ਲਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਿੰਸੀਪਲਾਂ ਦੀਆਂ ਲਗਭੱਗ 1100 ਖਾਲੀ ਪੋਸਟਾਂ ਛੇਤੀ ਭਰੀਆਂ ਜਾਣ। ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ, ਅਮਨ ਸ਼ਰਮਾ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਰਾਣਾ ਮੁੱਖ ਸਲਾਹਕਾਰ, ਰਵਿੰਦਰਪਾਲ ਸਿੰਘ ਸਕੱਤਰ ਜਨਰਲ ਅਤੇ ਹਰਜੀਤ ਸਿੰਘ ਬਲਾਹੜੀ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਨੇ ਦੱਸਿਆ ਕਿ ਪ੍ਰਿੰਸੀਪਲਾਂ ਦੀਆਂ ਪੋਸਟਾਂ ਖਾਲੀ ਹੋਣ ਕਾਰਨ ਸਕੂਲ ਸਟਾਫ ਨੂੰ ਬਹੁਤ ਮੁਸਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 31-08-2026
ਖੰਨਾ, 30 ਅਗਸਤ (ਹਰਜਿੰਦਰ ਸਿੰਘ ਲਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਿੰਸੀਪਲਾਂ ਦੀਆਂ ਲਗਭੱਗ 1100 ਖਾਲੀ ਪੋਸਟਾਂ ਛੇਤੀ ਭਰੀਆਂ ਜਾਣ। ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ, ਅਮਨ ਸ਼ਰਮਾ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਰਾਣਾ ਮੁੱਖ ਸਲਾਹਕਾਰ, ਰਵਿੰਦਰਪਾਲ ਸਿੰਘ ਸਕੱਤਰ ਜਨਰਲ ਅਤੇ ਹਰਜੀਤ ਸਿੰਘ ਬਲਾਹੜੀ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਨੇ ਦੱਸਿਆ ਕਿ ਪ੍ਰਿੰਸੀਪਲਾਂ ਦੀਆਂ ਪੋਸਟਾਂ ਖਾਲੀ ਹੋਣ ਕਾਰਨ ਸਕੂਲ ਸਟਾਫ ਨੂੰ ਬਹੁਤ ਮੁਸਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਤਨਖਾਹ ਦੇ ਬਿੱਲ, ਮੈਡੀਕਲ ਬਿੱਲ ਅਤੇ ਸੇਵਾ ਮੁਕਤ ਹੋ ਰਹੇ ਸਟਾਫ ਦੇ ਬਕਾਏ ਦੇਣ ਵਿੱਚ ਬਹੁਤ ਮੁਸ਼ਕਲ ਆ ਰਹੀ ਹੈ। ਪ੍ਰਿੰਸੀਪਲ ਨਾ ਹੋਣ ਕਾਰਨ ਸਕੂਲਾਂ ਦਾ ਵਿਕਾਸ ਠੱਪ ਹੋਇਆ ਪਿਆ ਹੈ। ਕਈ ਕਾਰਜਕਾਰੀ ਸਕੂਲ ਮੁੱਖੀ ਸਰਕਾਰੀ ਗ੍ਰਾਂਟਾਂ ਖਰਚਣ ਤੋਂ ਝਿਜਕਦੇ ਹਨ। ਹਾਲਾਤ ਇਹ ਬਣ ਗਏ ਹਨ ਕਿ ਕਈ ਸਕੂਲ ਮੁਖੀਆਂ ਕੋਲ ਅੱਧੀ ਦਰਜਨ ਤੋਂ ਵੱਧ ਸਕੂਲਾਂ ਦੀਆਂ ਡੀ ਡੀ ਸ਼ਕਤੀਆਂ ਹਨ। ਰਾਣਾ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦੇ ਬਲਾਕ ਸਿੱਖਿਆ ਅਫਸਰ, ਸੈਂਟਰ ਹੈਡ ਟੀਚਰ ਅਤੇ ਸਕੂਲ ਮੁੱਖੀ ਦੀਆਂ ਪੋਸਟਾਂ ਖਾਲੀ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਸਕੂਲ ਸਟਾਫ ਵੋਟਾਂ ਬਣਾਉਣ ਦੀ ਡਿਊਟੀ ਤੇ ਤੈਨਾਤ ਹੈ। ਕਈ ਸਕੂਲਾਂ ਵਿੱਚ ਇੱਕ ਅਧਿਆਪਕ ਹੀ ਪੰਜ ਜਮਾਤਾਂ ਨੂੰ ਸਾਂਭਦਾ ਹੈ। ਜਥੇਬੰਦੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਿੰਸੀਪਲ ਦੀਆਂ ਅਤੇ ਹੋਰ ਕੇਡਰ ਦੀਆਂ ਖ਼ਾਲੀ ਪੋਸਟਾਂ ਛੇਤੀ ਭਰੀਆਂ ਜਾਣ । ਇਸ ਸਮੇਂ ਹੋਰਨਾਂ ਤੋਂ ਇਲਾਵਾ ਬਲਰਾਜ ਸਿੰਘ ਬਾਜਵਾ, ਬਲਜੀਤ ਸਿੰਘ, ਅਵਤਾਰ ਸਿੰਘ, ਰਣਵੀਰ ਸਿੰਘ ਸੋਹਲ,ਜਸਪਾਲ ਸਿੰਘ, ਅਰੁਣ ਕੁਮਾਰ, ਡਾ: ਹਰਜੀਤ ਸਿੰਘ ਰਤਨ, ਮਨਜੀਤ ਸਿੰਘ ਲੁਧਿਆਣਾ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਜੀਵਨੀ ਨਾਲ ਸੰਬੰਧਿਤ ਪੁਸਤਕ ਪ੍ਰਤੀਯੋਗਤਾ ਕਰਵਾਈ ਅਗਲੀ ਖ਼ਬਰ 1 ਨੂੰ ਭਲਾਈ ਮੰਤਰੀ ਤੇ ਸਿੱਖਿਆ ਮੰਤਰੀ ਦੇ ਜ਼ਿਲ੍ਹਾ ਪੱਧਰ ’ਤੇ ਪੁਤਲੇ ਫ਼ੂਕੇ ਜਾਣਗੇ- ਬਲਵਿੰਦਰ ਲਤਾਲਾ
Ad Position 24