31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕੇਂਦਰੀ ਪੱਧਰ ਦੀਆਂ ਖੇਡਾਂ ਵਿਚ ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ ਰਾਜੇਵਾਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ

ਖੰਨਾ, 30 ਅਗਸਤ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਰਾਜੇਵਾਲ ਦੇ ਵਿਦਿਆਰਥੀਆਂ ਨੇ ਕੇਂਦਰੀ ਪੱਧਰ ਦੀਆਂ ਖੇਡਾਂ (ਐਥਲੈਟਿਕਸ) ਵਿਚ ਪਹਿਲੇ ਅਤੇ ਦੂਜੇ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵੱਖ-ਵੱਖ ਟਰੈਕ ਅਤੇ ਫੀਲਡ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸਬੂਤ ਦਿੱਤਾ।

Ad Position 21
No active advertisement
ਅਜੀਤ ਡੈਸਕ 31-08-2026
ਖੰਨਾ, 30 ਅਗਸਤ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਰਾਜੇਵਾਲ ਦੇ ਵਿਦਿਆਰਥੀਆਂ ਨੇ ਕੇਂਦਰੀ ਪੱਧਰ ਦੀਆਂ ਖੇਡਾਂ (ਐਥਲੈਟਿਕਸ) ਵਿਚ ਪਹਿਲੇ ਅਤੇ ਦੂਜੇ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਵੱਖ-ਵੱਖ ਟਰੈਕ ਅਤੇ ਫੀਲਡ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸਬੂਤ ਦਿੱਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਪੂਰੇ ਸਕੂਲ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਸਕੂਲ ਦੀ ਪ੍ਰਿੰਸੀਪਲ ਅਲਪਨਾ ਮਹਾਜਨ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਤੇ ਮਾਪਿਆਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣ ਲਈ ਵੀ ਉਤਸ਼ਾਹਿਤ ਕਰਦਾ ਹੈ। ਸਕੂਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਵੀ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਖ਼ਤ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਹਰ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਆਉਣ ਵਾਲੇ ਮੁਕਾਬਲਿਆਂ ਵਿਚ ਹੋਰ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਬੋਪਾਰਾਏ ਕਲਾਂ ਸਹਿਕਾਰੀ ਸਭਾ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸਮਰਥਕਾਂ ਦਾ ਕਬਜ਼ਾ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਰਾੜਾ ਸਾਹਿਬ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ
Ad Position 24