31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਦਸਮੇਸ਼ ਪਬਲਿਕ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਸਮਾਗਮ ਕਰਵਾਇਆ

ਰਾਏਕੋਟ, 30 ਅਗਸਤ (ਬਲਵਿੰਦਰ ਸਿੰਘ ਲਿੱਤਰ) ਸ਼੍ਰੀ ਅਕਾਲ ਤਖ਼ਤ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਹੁਕਮਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਅੰਤ੍ਰਿੰਗ ਕਮੇਟੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਸਮੂਹ ਵਿੱਦਿਅਕ ਅਦਾਰਿਆਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਜਾ ਰਹੀ ਅਰਦਾਸ ਬੇਨਤੀ ਦੀ ਲੜੀ ਤਹਿਤ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਬੇਨਤੀ ਕੀਤੀ ਗਈ। ਉਪਰੰਤ ਸਕੂਲ ਦੇ ਧਾਰਮਿਕ ਸਿੱਖਿਆ ਦੇ ਅਧਿਆਪਕ ਗੁਰਮੇਲ ਸਿੰਘ ਵਲੋਂ ਬੱਚਿਆਂ ਨਾਲ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 31-08-2026
ਰਾਏਕੋਟ, 30 ਅਗਸਤ (ਬਲਵਿੰਦਰ ਸਿੰਘ ਲਿੱਤਰ) ਸ਼੍ਰੀ ਅਕਾਲ ਤਖ਼ਤ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਹੁਕਮਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਅੰਤ੍ਰਿੰਗ ਕਮੇਟੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਸਮੂਹ ਵਿੱਦਿਅਕ ਅਦਾਰਿਆਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਜਾ ਰਹੀ ਅਰਦਾਸ ਬੇਨਤੀ ਦੀ ਲੜੀ ਤਹਿਤ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਬੇਨਤੀ ਕੀਤੀ ਗਈ। ਉਪਰੰਤ ਸਕੂਲ ਦੇ ਧਾਰਮਿਕ ਸਿੱਖਿਆ ਦੇ ਅਧਿਆਪਕ ਗੁਰਮੇਲ ਸਿੰਘ ਵਲੋਂ ਬੱਚਿਆਂ ਨਾਲ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਬਲਕਾਰ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਸਿੱਖ ਨੌਜਵਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਅਤੇ ਪੰਥਕ ਸ਼ਖ਼ਸੀਅਤਾਂ ਵਲੋਂ ਸਮੇਂ-ਸਮੇਂ ’ਤੇ ਕੌਮ ਨੂੰ ਦਿੱਤੀਆਂ ਸੇਧਾਂ ਤੋਂ ਪ੍ਰੇਰਨਾ ਲੈਂਦੇ ਹੋਏ ਆਪਣੇ ਅਧਿਆਪਕਾਂ ਦੇ ਸਹਿਯੋਗ ਨਾਲ ਚੰਗੀ ਵਿੱਦਿਆ ਪ੍ਰਾਪਤ ਕਰਕੇ ਉੱਚ ਆਹੁਦਿਆਂ ’ਤੇ ਪਹੁੰਚ ਕੇ ਆਪਣੇ ਦੇਸ਼, ਪੰਜਾਬ ਅਤੇ ਆਪਣੀ ਕੌਮ ਲਈ ਵੱਡੇ ਕਾਰਜ਼ ਕਰਨ ਲਈ ਉਤਸ਼ਾਹਤ ਕੀਤਾ । ਇਸ ਮੌਕੇ ਸਕੂਲ ਦੇ ਸੀਨੀਅਰ ਅਧਿਆਪਕਾ ਮੈਡਮ ਬਲਜਿੰਦਰ ਕੌਰ, ਕੋਆਰਡੀਨੇਟਰ ਮੈਡਮ ਸਰਬਜੀਤ ਕੌਰ ਗਰੇਵਾਲ, ਮੈਡਮ ਹਰਪ੍ਰੀਤ ਕੌਰ, ਮੈਡਮ ਰਾਣੀ ਸੈਂਭੀ, ਮੈਡਮ ਪਰਮਿੰਦਰ ਕੌਰ, ਮੈਡਮ ਕਿਰਨਜੀਤ ਕੌਰ, ਸ਼੍ਰੀ ਵਰਿੰਦਰ ਮੋਹਨ ਸਮੇਤ ਸਮੂਹ ਅਧਿਆਪਕ ਸਾਹਿਬਾਨ, ਦਫ਼ਤਰੀ ਅਮਲਾ ਅਤੇ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਬੂਟੇ ਵੰਡੇ ਅਗਲੀ ਖ਼ਬਰ ਸਵਿਫ਼ਟ ਕਾਰ ਅਤੇ ਟਰੈਕਟਰ ਵਿਚਕਾਰ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
Ad Position 24