ਅੱਜ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਮੰਗਾਂ ਲਈ ਚੰਡੀਗੜ੍ਹ ਧਰਨੇ ਵਾਸਤੇ ਰਵਾਨਾ ਹੋਣਗੇ-ਮੇਹਲੋਂ, ਜੰਡਿਆਲੀ, ਗਰੇਵਾਲ
ਕੁਹਾੜਾ, 31 ਅਗਸਤ (ਸੰਦੀਪ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਦੀ ਅਗਵਾਈ ਹੇਠ ਸੈਂਕੜੇ ਟਰਾਲੀਆਂ ਦਾ ਜਥਾ ਰਵਾਨਾ ਹੋਵੇਗਾ। ਇਸ ਸਬੰਧੀ ਇਰਿੰਦਰ ਸਿੰਘ ਜੌਲੀ ਅਤੇ ਪਮਨਦੀਪ ਸਿੰਘ ਮੇਹਲੋਂ ਨੇ ਦੱਸਿਆ ਕਿ ਧਰਨੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਕੁਹਾੜਾ, 31 ਅਗਸਤ (ਸੰਦੀਪ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਦੀ ਅਗਵਾਈ ਹੇਠ ਸੈਂਕੜੇ ਟਰਾਲੀਆਂ ਦਾ ਜਥਾ ਰਵਾਨਾ ਹੋਵੇਗਾ। ਇਸ ਸਬੰਧੀ ਇਰਿੰਦਰ ਸਿੰਘ ਜੌਲੀ ਅਤੇ ਪਮਨਦੀਪ ਸਿੰਘ ਮੇਹਲੋਂ ਨੇ ਦੱਸਿਆ ਕਿ ਧਰਨੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਦੇ ਸੈਕਟਰ-48 ਅਤੇ 49 ਵਿਖੇ ਇੱਕ ਹਫ਼ਤੇ ਦਾ ਰੋਸ ਧਰਨਾ ਲਗਾਇਆ ਜਾਵੇਗਾ। ਇਸ ਦੌਰਾਨ ਪੰਜਾਬ ਸਰਕਾਰ ਤੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪੰਜਾਬ ਦੇ ਪਾਣੀਆਂ ਸਬੰਧੀ ਪਹਿਲਾਂ ਕੀਤੇ ਗਏ ਸਾਰੇ ਸਮਝੌਤੇ ਰੱਦ ਕਰਨ ਅਤੇ ਰਿਪੇਰੀਅਨ ਸਿਧਾਂਤ ਅਨੁਸਾਰ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੋਰਚੇ ਦੀਆਂ ਮੁੱਖ ਮੰਗਾਂ ਵਿਚ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਪੰਜਾਬ ਦਾ ਪੂਰਾ ਹੱਕ ਸਵੀਕਾਰ ਕਰਵਾਉਣਾ, ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਰੱਦ ਕਰਵਾਉਣਾ ਅਤੇ ਲੈਂਡ ਪੁਲਿੰਗ ਨੀਤੀ/ਕਾਨੂੰਨ ਨੂੰ ਰੱਦ ਕਰ ਕੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਰਾਖੀ ਯਕੀਨੀ ਬਣਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਤੈਅ ਕਰਨ, ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਦੇਣ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਅਤੇ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਵੀ ਕੀਤੀ ਜਾਵੇ ਗੀ। ਆਗੂਆਂ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਮੂਹ ਅਹੁਦੇਦਾਰਾਂ, ਮੈਂਬਰਾਂ ਅਤੇ ਕਿਸਾਨਾਂ, ਮਜ਼ਦੂਰਾਂ ਨੂੰ ਵੱਡੀ ਗਿਣਤੀ ਵਿਚ ਚੰਡੀਗੜ੍ਹ ਰੋਸ ਧਰਨੇ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।