ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸਾਹਨੇਵਾਲ ਪੁੱਜਣ ’ਤੇ ਕੀਤਾ ਭਰਵਾਂ ਸਵਾਗਤ
ਪ੍ਰਧਾਨ ਹਰਾ ਵ ਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ , ਐਡਵੋਕੇਟ ਹਰਜਿੰਦਰ ਸਿੰਘ ਧਾਮੀ , ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੇ ਪੰਜ ਪਿਆਰਿਆਂ ਨੂੰ ਵਿਸ਼ੇਸ਼ ਤੌਰ ’ ਤੇ ਸਨਮਾਨ
ਸਾਹਨੇਵਾਲ, 1 ਸਤੰਬਰ (ਹਨੀ ਚਾਠਲੀ)-ਮੀਰੀ-ਪੀਰੀ ਖ਼ਾਲਸਾ ਮਾਰਚ’ 31 ਅਗਸਤ ਦਿਨ ਸੋਮਵਾਰ ਨੂੰ ਗੁਰਦੁਆਰਾ ਸ਼੍ਰੀ ਫਤਿਹਗੜ ਸਾਹਿਬ ਤੋਂ ਆਰੰਭ ਹੋ ਕੇ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਰਾਤਰੀ ਵਿਸ਼ਰਾਮ ਕਰਨ ਤੋਂ ਬਾਅਦ 1 ਸਤੰਬਰ ਨੂੰ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਤੋਂ ਸਵੇਰੇ 8. 30 ਵਜੇ ਆਰੰਭ ਹੋ ਕੇ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਜਿਵੇਂ ਹੀ ਦੁਪਹਿਰ 2 ਵਜੇ ਦੇ ਕਰੀਬ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਪੁਹੰਚਿਆਂ ਤਾਂ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਦੇ ਪ੍ਰਧਾਨ ਬਲਜੀਤ ਸਿੰਘ ਹਰਾ, ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਤੇ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋ ਨਿੱਘਾ ਸਵਾਗਤ ਕੀਤਾ ਗਿਆ।
ਸਾਹਨੇਵਾਲ, 1 ਸਤੰਬਰ (ਹਨੀ ਚਾਠਲੀ)-ਮੀਰੀ-ਪੀਰੀ ਖ਼ਾਲਸਾ ਮਾਰਚ’ 31 ਅਗਸਤ ਦਿਨ ਸੋਮਵਾਰ ਨੂੰ ਗੁਰਦੁਆਰਾ ਸ਼੍ਰੀ ਫਤਿਹਗੜ ਸਾਹਿਬ ਤੋਂ ਆਰੰਭ ਹੋ ਕੇ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਰਾਤਰੀ ਵਿਸ਼ਰਾਮ ਕਰਨ ਤੋਂ ਬਾਅਦ 1 ਸਤੰਬਰ ਨੂੰ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਤੋਂ ਸਵੇਰੇ 8.30 ਵਜੇ ਆਰੰਭ ਹੋ ਕੇ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਜਿਵੇਂ ਹੀ ਦੁਪਹਿਰ 2 ਵਜੇ ਦੇ ਕਰੀਬ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਪੁਹੰਚਿਆਂ ਤਾਂ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਦੇ ਪ੍ਰਧਾਨ ਬਲਜੀਤ ਸਿੰਘ ਹਰਾ, ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਤੇ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋ ਨਿੱਘਾ ਸਵਾਗਤ ਕੀਤਾ ਗਿਆ। ਇਸ ਮਾਰਚ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਚੇਚੇ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਹਰਾ ਨੇ ਕਿਹਾ, ‘ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਇਆ ਇਹ ਮੀਰੀ-ਪੀਰੀ ਖ਼ਾਲਸਾ ਮਾਰਚ’ ਵੱਖ ਵੱਖ ਪਿੰਡਾਂ, ਸ਼ਹਿਰਾਂ ਤੋਂ ਹੁੰਦਿਆਂ ਹੋਇਆ ਅੱਜ ਸਾਹਨੇਵਾਲ ਦੀ ਧਰਤੀ ’ਤੇ ਪੁੱਜਾ ਹੈ। ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਹਰਾ, ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਤੇ ਸਮੂਹ ਪ੍ਰਬੰਧਕ ਕਮੇਟੀ ਵਲੋ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਨਾਲ ਆਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੇ ਪੰਜ ਪਿਆਰਿਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁਹੰਚੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਪ੍ਰਧਾਨ ਬਲਜੀਤ ਸਿੰਘ ਹਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਪੰਜਾਬ ਵਿਚ ਮੀਰੀ ਪੀਰੀ ਖਾਲਸਾ ਮਾਰਚ ਸ਼ੁਰੂ ਕਰਕੇ ਬਹੁਤ ਸ਼ਲਾਘਾਯੋਗ ਕੰਮ ਕੀਤਾ ਹੈ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਸਿੱਖੀ ਵੱਲ ਪ੍ਰੇਰਿਤ ਕੀਤਾ ਜਾ ਸਕੇਗਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਸਬ ਆਫਿਸ ਸ਼੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਗੁਰਭਾਗ ਸਿੰਘ, ਹਲਕਾ ਪ੍ਰਚਾਰਕ ਭਾਈ ਕੁਲਦੀਪ ਸਿੰਘ ਆਲਮਗੀਰ, ਭਾਈ ਸਵਰੂਪ ਸਿੰਘ ਪ੍ਰਚਾਰਕ, ਸ਼੍ਰੋਮਣੀ ਕਮੇਟੀ ਮੈਂਬਰ ਦੋਰਾਹਾ ਜੱਥੇਦਾਰ ਹਰਪਾਲ ਸਿੰਘ ਜੱਲਾ, ਜੱਥੇਦਾਰ ਚਰਨ ਸਿੰਘ ਆਲਮਗੀਰ, ਸਵਰਨ ਸਿੰਘ ਕਲਸੀ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮੰਗਾਂ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ, ਹੁਸ਼ਿਆਰ ਸਿੰਘ ਹਰਾ, ਮੈਨੇਜਰ ਅਜੀਤ ਸਿਘ, ਪ੍ਰਧਾਨ ਗੁਰਦੀਪ ਸਿੰਘ ਭੋਲਾ, ਮਾਸਟਰ ਅਸ਼ੋਕ ਕੁਮਾਰ, ਹਰਦੀਪ ਸਿੰਘ ਤੋਤਾ ਸੰਧੂ, ਰਾਜਨ ਭਾਟੀਆ, ਪਦਮਜੀਤ ਸਿੰਘ ਹਰਾ, ਨਰਿੰਦਰ ਨਿੰਦੀ, ਰਿੰਪੀ ਪਾਂਗਲੀ, ਜੰਗ ਸਿੰਘ, ਬਿੰਦਾ ਮੁਨਸ਼ੀ, ਕਾਲਾ ਭੈਣੀ, ਬਿਨੀ ਸੰਧੂ, ਅਜਮੇਰ ਸਿੰਘ ਲਾਲੀ, ਪ੍ਰਧਾਨ ਗੁਰਦੀਪ ਸਿੰਘ ਟੋਨਾ, ਪਰਦੀਪ ਸਿੰਘ ਖਾਲਸਾ, ਮਾਸਟਰ ਹਰਜੀਤ ਸਿੰਘ, ਮਨਦੀਪ ਸਿੰਘ ਪੰਚ, ਸੁਖਬੀਰ ਸਿੰਘ, ਸਵਰਨਜੀਤ ਸਿੰਘ, ਰਾਜੂ ਸਹਿਜਪਾਲ ਆਦਿ ਹਾਜ਼ਰ ਸਨ।