02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਿੰਡ ਨਾਰਾਇਣਗੜ੍ਹ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਖੰਨਾ , 1 ਸਤੰਬਰ (ਹਰਜਿੰਦਰ ਸਿੰਘ ਲਾਲ )- ਵਿਧਾਨ ਸਭਾ ਹਲਕਾ ਖੰਨਾ ਅਧੀਨ ਪੈਂਦੇ ਪਿੰਡ ਨਰੈਣਗੜ੍ਹ ਵਿਖੇ ਸਾਬਕਾ ਸਰਪੰਚ ਅਮਨਦੀਪ ਕੌਰ ਦੇ ਯਤਨਾਂ ਸਦਕਾ ਅਤੇ ਸਮੂਹ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪੰਜਾਬੀ ਸਭਿਆਚਾਰ ਨਾਲ ਜੁੜਿਆ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਪਿੰਡ ਦੀਆਂ ਔਰਤਾਂ ਅਤੇ ਮੁਟਿਆਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਪੰਜਾਬੀ ਸਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਜੀਵੰਤ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਖੰਨਾ , 1 ਸਤੰਬਰ (ਹਰਜਿੰਦਰ ਸਿੰਘ ਲਾਲ )- ਵਿਧਾਨ ਸਭਾ ਹਲਕਾ ਖੰਨਾ ਅਧੀਨ ਪੈਂਦੇ ਪਿੰਡ ਨਰੈਣਗੜ੍ਹ ਵਿਖੇ ਸਾਬਕਾ ਸਰਪੰਚ ਅਮਨਦੀਪ ਕੌਰ ਦੇ ਯਤਨਾਂ ਸਦਕਾ ਅਤੇ ਸਮੂਹ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪੰਜਾਬੀ ਸਭਿਆਚਾਰ ਨਾਲ ਜੁੜਿਆ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਪਿੰਡ ਦੀਆਂ ਔਰਤਾਂ ਅਤੇ ਮੁਟਿਆਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਪੰਜਾਬੀ ਸਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਜੀਵੰਤ ਕੀਤਾ । ਸਮਾਗਮ ਦੌਰਾਨ ਤੀਆਂ ਨਾਲ ਸਬੰਧਿਤ ਰਵਾਇਤੀ ਗੀਤ , ਬੋਲੀਆਂ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਰਹੀਆਂ । ਇਸ ਮੌਕੇ ਮੁਟਿਆਰਾਂ ਨੇ ਪੰਜਾਬੀ ਪਹਿਰਾਵੇ ਵਿਚ ਸਜ - ਧਜ ਕੇ ਤਿਉਹਾਰ ਦੀ ਰੌਣਕ ਨੂੰ ਹੋਰ ਵਧਾਇਆ । ਔਰਤਾਂ ਨੇ ਆਪਸੀ ਮਿਲਵਰਤਨ ਨਾਲ ਤੀਆਂ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਪੁਰਾਣੀਆਂ ਲੋਕ ਰਵਾਇਤਾਂ ਨੂੰ ਯਾਦ ਕੀਤਾ । ਸਾਬਕਾ ਸਰਪੰਚ ਅਮਨਦੀਪ ਕੌਰ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸਭਿਆਚਾਰ ਦੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਹੈ । ਅਜਿਹੇ ਸਮਾਗਮ ਜਿੱਥੇ ਔਰਤਾਂ ਨੂੰ ਆਪਣੀ ਕਲਾ ਅਤੇ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੰਦੇ ਹਨ , ਉੱਥੇ ਨਵੀਂ ਪੀੜ੍ਹੀ ਨੂੰ ਪੰਜਾਬੀ ਵਿਰਸੇ ਅਤੇ ਲੋਕ - ਰਵਾਇਤਾਂ ਨਾਲ ਜੋੜਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ । ਉਨ੍ਹਾਂ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀ ਸਭਿਆਚਾਰ ਨੂੰ ਸੰਭਾਲਣ ਅਤੇ ਇਸ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ । ਸਮਾਗਮ ਵਿਚ ਦਲਜੀਤ ਕੌਰ ਸਰਪੰਚ , ਕੁਲਦੀਪ ਕੌਰ ਸਾਬਕਾ , ਮੇਜਰ ਸਿੰਘ , ਗੁਰਮੁਖ ਸਿੰਘ , ਜਗਮੋਹਨ ਸਿੰਘ ਪੰਚ , ਜੱਗਾ ਸਿੰਘ ਪੰਚ , ਨੰਬਰਦਾਰ ਗੁਰਦੀਪ ਸਿੰਘ , ਹਰਪ੍ਰੀਤ ਸਿੰਘ , ਕੋਮਲਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੀਆਂ ਔਰਤਾਂ ਤੇ ਮੁਟਿਆਰਾਂ ਸ਼ਾਮਿਲ ਸਨ ।
Ad Position 22
No active advertisement
ਪਿਛਲੀ ਖ਼ਬਰ ਸਾਹਨੇਵਾਲ ਵਾਰਡ ਨੰ. 5 ’ਚ ਸੀਵਰੇਜ ਦੀ ਸਫਾਈ ਕਰਵਾਉਣ ਦਾ ਕੰਮ ਹੋਇਆ ਸ਼ੁਰੂ-ਕਾਲੀ, ਦੀਨੂੰ ਅਗਲੀ ਖ਼ਬਰ ਗੁਰੂ ਰਵਿਦਾਸ ਨੌਜਵਾਨ ਸਭਾ ਧਮੋਟ ਵੱਲੋਂ 17ਵੀਂ ਪ੍ਰਤੀਯੋਗਿਤਾ ਪ੍ਰੀਖਿਆ ਕਰਵਾਈ
Ad Position 24