02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰਮਤਿ ਸਮਾਗਮ ਦੌਰਾਨ ਭਾਈ ਮਾਨ ਸਿੰਘ ਨੇ ਚਲਾਇਆ ਕਥਾ ਪ੍ਰਵਾਹ

ਮਾਛੀਵਾੜਾ ਸਾਹਿਬ, 1 ਸਤੰਬਰ (ਅਲਬੇਲਾ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਅਤੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਦੀਵਾਨ ਹਾਲ ਵਿਚ ਸ਼ਾਮ ਨੂੰ 7.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮਾਛੀਵਾੜਾ ਸਾਹਿਬ, 1 ਸਤੰਬਰ (ਅਲਬੇਲਾ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਅਤੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਦੀਵਾਨ ਹਾਲ ਵਿਚ ਸ਼ਾਮ ਨੂੰ 7.30 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਹਜ਼ੂਰੀ ਕਥਾ ਵਾਚਕ ਭਾਈ ਇਕਨਾਮ ਸਿੰਘ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਲੈ ਕੇ ਚਾਨਣਾ ਪਾਇਆ। ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਤੇ ਭਾਈ ਹਰਵਿੰਦਰ ਸਿੰਘ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਉਪਰੰਤ ਭਾਈ ਮਾਨ ਸਿੰਘ ਵਲੋਂ ਕਥਾ ਦਾ ਪ੍ਰਵਾਹ ਚਲਾਇਆ ਗਿਆ ਜਿਸ ਵਿਚ ਉਨ੍ਹਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਗੁਰੂ ਸਾਹਿਬਾਨ, ਭਗਤ ਸਾਹਿਬਾਨ, ਭੱਟ ਸਾਹਿਬਾਨ ਅਤੇ ਕੁੱਝ ਵਿਦਵਾਨ ਸਿੱਖਾਂ ਵਲੋਂ ਰਚੀ ਗਈ ਬਾਣੀ ਨੂੰ ਇਕੱਤਰ ਕਰ ਕੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਵਲੋਂ ਬੀੜ ਤਿਆਰ ਕੀਤੀ ਗਈ ਅਤੇ ਗੁਰਦੁਆਰਾ ਰਾਮਸਰ ਤੋਂ ਚੱਲ ਕੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਕੀਤੀ ਗਈ ਅਤੇ ਪਹਿਲੀ ਵਾਰ ਪ੍ਰਕਾਸ਼ ਕੀਤਾ ਗਿਆ। ਇਸ ਤੋਂ ਬਾਅਦ 1706 ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਮਦਮਾ ਸਾਹਿਬ, ਤਲਵੰਡੀ ਵਿਖੇ ਆਪਣੇ ਮੁਖਾਰਬਿੰਦ ਤੋਂ ਦੁਬਾਰਾ ਸਮੁੱਚੇ ਆਦਿ ਗ੍ਰੰਥ ਦੀ ਬਾਣੀ ਨੂੰ ਉਚਾਰ ਕੇ ਅਤੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਰਜ ਕਰ ਕੇ ਸੰਪੂਰਨਤਾ ਬਖ਼ਸ਼ੀ। ਉਨ੍ਹਾਂ ਦੱਸਿਆ ਕਿ ਜਿੱਥੇ ਸ਼੍ਰੀ ਗੁਰੂ ਅਰਜਨ ਦੇਵ ਜੀ ਵੇਲੇ ਆਦਿ ਬੀੜ ਲਿਖਣ ਸਮੇਂ ਭਾਈ ਗੁਰਦਾਸ ਜੀ ਪਾਸੋਂ ਸੇਵਾ ਲਈ ਗਈ ਉੱਥੇ ਦਮਦਮਾ ਸਾਹਿਬ ਵਿਖ ੇ ਭਾਈ ਮਨੀ ਸਿੰਘ, ਬਾਬਾ ਦੀਪ ਸਿੰਘ ਵਲੋਂ ਸੇਵਾ ਲਈ ਗਈ। ਉਨ੍ਹਾਂ ਦੱਸਿਆ ਕਿ ਬਾਅਦ ਵਿਚ 1708 ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਗੁਰਪੁਰੀ ਪਿਆਨਾ ਕਰਨ ਸਮੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕ ਕੇ ਸਿੱਖਾਂ ਨੂੰ ਹੁਕਮ ਕੀਤਾ ਕਿ ਅੱਜ ਤੋਂ ਸਿੱਖਾਂ ਦਾ ਗੁਰੂ ਗ੍ਰੰਥ ਸਾਹਿਬ ਜੀ ਗੁਰੂ ਹੋਣਗੇ। ਇਸ ਮੌਕੇ ਬਾਬਾ ਮੋਹਣ ਸਿੰਘ, ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ, ਬਾਬਾ ਬੇਅੰਤ ਸਿੰਘ, ਬਾਬਾ ਲਖਵੀਰ ਸਿੰਘ (ਕਾਰ ਸੇਵਾ ਵਾਲੇ), ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਸਾਬਕਾ ਮੈਨੇਜਰ ਗੁਰਮੀਤ ਕਾਹਲੋਂ, ਜਸਵੀਰ ਸਿੰਘ ਢਿੱਲੋਂ, ਹਰਜਿੰਦਰ ਸਿੰਘ ਗਿੱਲ, ਜਸਵੀਰ ਸਿੰਘ ਗਿੱਲ, ਨਿਰਮਲ ਸਿੰਘ ਜੇ.ਈ., ਜਗਦੀਪ ਸਿੰਘ ਗਿੱਲ, ਆੜ੍ਹਤੀ ਹਰਿੰਦਰ ਸਿੰਘ ਰਹੀਮਾਬਾਦ, ਸੁਖਵਿੰਦਰ ਸਿੰਘ ਸੁੱਖੀ, ਸੁਰਜੀਤ ਸਿੰਘ ਰਾਜੂ, ਹਰਦੀਪ ਸਿੰਘ ਗੁਰੂਗੜ੍ਹ, ਲੰਗਰ ਇੰਚਾਰਜ ਬਿੰਦਰ ਸਿੰਘ, ਜਪਜੋਤ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਊ ਏਜ ਵੈਲਫੇਅਰ ਕਲੱਬ ਵਲੋਂ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਾਹਨੇਵਾਲ ਵਾਰਡ ਨੰ. 5 ’ਚ ਸੀਵਰੇਜ ਦੀ ਸਫਾਈ ਕਰਵਾਉਣ ਦਾ ਕੰਮ ਹੋਇਆ ਸ਼ੁਰੂ-ਕਾਲੀ, ਦੀਨੂੰ
Ad Position 24