ਬਾਬਾ ਸ਼੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਸੈਸ਼ਨ 2026-27 ਲਈ ਦਾਖ਼ਲੇ 14 ਸਤੰਬਰ ਤੱਕ ਹੋਣਗੇ
ਕਾਲਜ ਵਿਚ ਬੀ.ਸੀ.ਏ, ਬੀ.ਬੀ.ਏ, ਫੈਸ਼ਨ ਡਿਜ਼ਾਈਨਿੰਗ ਸਮੇਤ 6 ਪ੍ਰੋਫੈਸ਼ਨਲ ਕੋਰਸਾਂ ਲਈ ਦਾਖ਼ਲੇ ਸ਼ੁਰੂ ਹਨ- ਪ੍ਰਧਾਨ ਮੁਨੀਸ਼ ਦਾਸ
ਰਾਏਕੋਟ, 1 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਸ਼੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਅਕਾਦਮਿਕ ਸੈਸ਼ਨ 2026-27 ਲਈ ਦਾਖ਼ਲੇ ਚੱਲ ਰਹੇ ਹਨ। ਬਾਰ੍ਹਵੀਂ ਪਾਸ ਵਿਦਿਆਰਥੀ ਹੁਣ ਬੀ.
ਰਾਏਕੋਟ, 1 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਸ਼੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਅਕਾਦਮਿਕ ਸੈਸ਼ਨ 2026-27 ਲਈ ਦਾਖ਼ਲੇ ਚੱਲ ਰਹੇ ਹਨ। ਬਾਰ੍ਹਵੀਂ ਪਾਸ ਵਿਦਿਆਰਥੀ ਹੁਣ ਬੀ.ਸੀ.ਏ (ਬੈਚਲਰ ਆਫ਼ ਕੰਪਿਊਟਰ ਐਪਲੀਕੇਸ਼ਨ), ਬੀ.ਬੀ.ਏ. (ਬੈਚਲਰ ਆਫ਼ ਬਿਜ਼ਨਸ ਐਡਮਿਨਿਸਟ੍ਰੇਸ਼ਨ), ਬੀ.ਐੱਸ.ਸੀ ਫੈਸ਼ਨ ਡਿਜ਼ਾਇਨਿੰਗ, ਬੀ.ਏ. ਕੰਪਿਊਟਰ ਸਾਇੰਸ, ਬੀ.ਕਾਮ (ਆਨਰਜ਼), ਬੀ.ਐੱਮ.ਐੱਸ (ਟੂਰਿਜ਼ਮ, ਏਅਰਲਾਈਜ਼ਨ, ਹੌਸਪਟੈਲਿਟੀ) ਕੋਰਸ ਵਿਚ ਦਾਖ਼ਲੇ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਮੈਨੇਜਮੈਂਟ ਦੇ ਪ੍ਰਧਾਨ ਮੁਨੀਸ਼ ਦਾਸ ਅਤੇ ਮੀਤ ਪ੍ਰਧਾਨ ਮੈਡਮ ਰੋਮਾ ਮਹੰਤ ਨੇ ਦੱਸਿਆ ਕਿ ਸਾਡੀ ਸੰਸਥਾ ਦਾ ਮੁੱਖ ਟੀਚਾ ਵਿਦਿਆਰਥੀਆਂ ਨੂੰ ਸਿਰਫ਼ ਡਿਗਰੀ ਹੀ ਨਹੀਂ, ਸਗੋਂ ਹੁਨਰਮੰਦ ਬਣਾ ਕੇ ਰੁਜ਼ਗਾਰ ਦੇ ਯੋਗ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵੱਲੋਂ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਖ਼ਾਸ ਸਕਾਲਰਸ਼ਿਪ ਦਿੱਤੀ ਜਾਂਦੀ ਹੈ, ਉੱਥੇ ਹੀ ਐੱਸ.ਸੀ/ਐੱਸ.ਟੀ/ਓ.ਬੀ.ਸੀ ਵਿਦਿਆਰਥੀਆਂ ਲਈ 100 ਫੀਸਦੀ ਸਕਾਲਰਸ਼ਿਪ ਅਤੇ ਜਨਰਲ ਕੈਟਾਗਿਰੀ ਦੇ ਵਿਦਿਆਰਥੀਆਂ ਲਈ ਫੀਸਾਂ ’ਚ ਖ਼ਾਸ ਛੋਟ ਦੀ ਸਹੂਲਤ ਉਪਲੱਬਧ ਹੈ। ਵਿਦਿਆਰਥੀਆਂ ਨੂੰ ਬੱਸ ਸਟੈਂਡ ਰਾਏਕੋਟ ਤੋਂ ਲਿਆਉਣ ਲਈ ਬੱਸ ਦਾ ਖ਼ਾਸ ਪ੍ਰਬੰਧ ਸਮੇਤ ਵਿਦਿਆਰਥੀਆਂ ਦੀ ਸਹੂਲਤ ਲਈ ਕਾਲਜ ਵਲੋਂ ਹੋਰ ਅਨੇਕਾਂ ਸੁਵਿਧਾਵਾਂ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ ਕਾਲਜ ਦਾ ਤਜੁਰਬੇਕਾਰ ਸਟਾਫ਼ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਦਾਖ਼ਲੇ 14 ਸਤੰਬਰ ਤੱਕ ਹੋਣਗੇ, ਇਸ ਲਈ ਦਾਖ਼ਲਾ ਪ੍ਰਾਪਤ ਕਰਨ ਦੇ ਇਛੁੱਕ ਵਿਦਿਆਰਥੀ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਾਲਜ ਕੈਂਪਸ ਨੂਰਪੁਰਾ ਵਿਖੇ ਆ ਕੇ ਮੁਫ਼ਤ ਕੈਰੀਅਰ ਕਾਊਂਸਲਿੰਗ ਲੈ ਸਕਦੇ ਹਨ ਅਤੇ ਦਾਖ਼ਲਾ ਕਰਵਾ ਸਕਦੇ ਹਨ।