01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਨਪ੍ਰੀਤ ਸਿੰਘ ਇਆਲੀ, ਸੰਦੀਪ ਸਿੰਘ ਰੁਪਾਲੋ, ਸੁਖਵੀਰ ਸਿੰਘ ਹੈਪੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਸਿਹੌੜਾ ਵਿਖੇ ਵਰਕਰਾਂ ਨੂੰ ਕਰਨਗੇ ਸੰਬੋਧਨ

ਪਾਇਲ, 1 ਸਤੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਜਿਉ ਜਿਉ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸਾਰੀਆਂ ਹੀ ਪਾਰਟੀਆਂ ਦੇ ਆਗੂਆਂ ਨੇ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਤੇ ਵੱਧ ਤੋਂ ਵੱਧ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਵੋਟਾਂ ਅਤੇ ਹਿਮਾਇਤ ਲੈਣ ਦੀਆਂ ਕੋਸ਼ਿਸਾਂ ਜਾਰੀ ਹਨ। ਮਿਲੀ ਜਾਣਕਾਰੀ ਅਨੁਸਾਰ ਸਾਰੀਆਂ ਹੀ ਪਾਰਟੀਆਂ ਵਲ਼ੋ ਅੰਦਰ ਖਾਤੇ ਸਰਵੇ ਵੀ ਕਰਵਾਏ ਜਾ ਚੁੱਕੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਪਾਇਲ, 1 ਸਤੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਜਿਉ ਜਿਉ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸਾਰੀਆਂ ਹੀ ਪਾਰਟੀਆਂ ਦੇ ਆਗੂਆਂ ਨੇ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਤੇ ਵੱਧ ਤੋਂ ਵੱਧ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਵੋਟਾਂ ਅਤੇ ਹਿਮਾਇਤ ਲੈਣ ਦੀਆਂ ਕੋਸ਼ਿਸਾਂ ਜਾਰੀ ਹਨ। ਮਿਲੀ ਜਾਣਕਾਰੀ ਅਨੁਸਾਰ ਸਾਰੀਆਂ ਹੀ ਪਾਰਟੀਆਂ ਵਲ਼ੋ ਅੰਦਰ ਖਾਤੇ ਸਰਵੇ ਵੀ ਕਰਵਾਏ ਜਾ ਚੁੱਕੇ ਹਨ। ਹਲਕਾ ਪਾਇਲ ਵਿਚ ਅਕਾਲੀ ਦਲ ਵਾਰਿਸ ਪੰਜਾਬ ਵਲੋ ਸੰਦੀਪ ਸਿੰਘ ਰੁਪਾਲੋ ਨੂੰ ਇੰਚਾਰਜ ਲਗਾਇਆ ਹੋਇਆ ਤੇ ਉਨ੍ਹਾਂ ਵਲੋ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ ਪਿੰਡ ਜਾ ਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਪਿਛਲੇ 6 ਮਹੀਨਿਆਂ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀਆਂ ਵੀ ਹਲਕਾ ਪਾਇਲ ਵਿਚ ਸਰਗਰਮੀਆਂ ਤੇਜ਼ ਵੇਖਣ ਨੂੰ ਮਿਲ ਰਹੀਆਂ ਹਨ। ਇਨ੍ਹਾਂ ਸਰਗਰਮੀਆਂ ਤਹਿਤ ਕੁੱਝ ਮਹੀਨੇ ਪਹਿਲਾ ਪਿੰਡ ਜਰਗ ਵਿਖੇ ਨਰਿੰਦਰ ਸਿੰਘ ਜਰਗ ਦੇ ਗ੍ਰਹਿ ਵਿਖੇ ਲਾਗਲੇ ਪਿੰਡ ਦੇ ਪਾਰਟੀ ਸਮਰੱਥਕਾਂ ਨਾਲ ਮੀਟਿੰਗ ਕੀਤੀ ਗਈ, ਫਿਰ ਜੂਨ ਦੇ ਮਹੀਨੇ ਪਾਇਲ ਦੇ ਦਰਜਨਾਂ ਪਿੰਡਾਂ ਵਿਚ ਬਾਪੂ ਤਰਲੋਕ ਸਿੰਘ ਸਮੇਤ ਮੋਟਰਸਾਈਕਲਾਂ ਅਤੇ ਕਾਰਾਂ ਰਾਹੀ ਮਾਰਚ ਕੀਤਾ ਗਿਆ। ਕੁੱਝ ਦਿਨ ਪਹਿਲਾ ਮਲੀਪੁਰ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਤੇ ਅੱਜ 2 ਸਤੰਬਰ ਨੂੰ ਪਿੰਡ ਸਿਹੌੜਾ ਵਿਖੇ ਪਾਰਟੀ ਵਲੋ ਮੀਟਿੰਗ ਕੀਤੀ ਜਾ ਰਹੀ ਹੈ। ਸੰਦੀਪ ਸਿੰਘ ਰੁਪਾਲੋ ਅਤੇ ਸੁਖਵੀਰ ਸਿੰਘ ਹੈਪੀ ਨੇ ਦੱਸਿਆ ਕਿ ਵਿਧਾਇਕ ਇਆਲੀ 4 ਵਜੇ ਸਿਹੌੜਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਨਗੇ, ਜਿਸ ਸੰਬੰਧੀ ਸਾਰੀਆਂ ਤਿਆਰੀਆਂ ਮਕੁੰਮਲ ਹੋ ਚੁੱਕੀਆਂ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸਮੇਂ ਅਕਾਲੀ ਦਲ ਵਾਰਿਸ ਪੰਜਾਬ ਦੀ ਵਿਚਾਰਾਂ ਦੇ ਧਾਰਨੀ ਵਰਕਰ ਵੀ ਅਕਾਲੀ ਦਲ ਵਾਰਿਸ ਪੰਜਾਬ ਦਾ ਪੱਲਾ ਫੜ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਪਹੁੰਚਣ ’ਤੇ ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਜਥੇਦਾਰ ਗਿਆਨੀ ਕੁਲਦੀਪ ਸ... ਅਗਲੀ ਖ਼ਬਰ ਬਿਜਲੀ ਦੇ ਸਤਾਏ ਕਿਸਾਨਾਂ ਨੇ ਪਾਇਲ ਗਰਿੱਡ ’ਚ ਕੀਤਾ ਰੋਸ ਪ੍ਰਦਰਸ਼ਨ
Ad Position 24