01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰੂ ਵਿਰੋਧੀ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਕੌਮ ਨੇ ਸੁਚੇਤ ਰਹਿਣਾ–ਜਥੇਦਾਰ ਗੜਗੱਜ

ਰਾੜਾ ਸਾਹਿਬ, 1 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ-ਛੋਹ ਪ੍ਰਾਪਤ ਗੁਰਦੁਆਰਾ ਸ਼੍ਰੀ ਨਿੰਮਸਰ ਸਾਹਿਬ ਅਤੇ ਸ੍ਰੀ ਚੋਲਾ ਸਾਹਿਬ, ਪਿੰਡ ਘੁਡਾਣੀ ਕਲਾਂ ਵਿਖੇ ਮੀਰੀ-ਪੀਰੀ ਖਾਲਸਾ ਮਾਰਚ ਦਾ ਪਹੰੁਚਣ ’ਤੇ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿੱਚ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਘੁਡਾਣੀ ਕਲਾਂ ਵਿਖੇ ਪਹੁੰਚਣ ’ਤੇ ਸੰਗਤਾਂ ਵਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਰਾੜਾ ਸਾਹਿਬ, 1 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ-ਛੋਹ ਪ੍ਰਾਪਤ ਗੁਰਦੁਆਰਾ ਸ਼੍ਰੀ ਨਿੰਮਸਰ ਸਾਹਿਬ ਅਤੇ ਸ੍ਰੀ ਚੋਲਾ ਸਾਹਿਬ, ਪਿੰਡ ਘੁਡਾਣੀ ਕਲਾਂ ਵਿਖੇ ਮੀਰੀ-ਪੀਰੀ ਖਾਲਸਾ ਮਾਰਚ ਦਾ ਪਹੰੁਚਣ ’ਤੇ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿੱਚ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਘੁਡਾਣੀ ਕਲਾਂ ਵਿਖੇ ਪਹੁੰਚਣ ’ਤੇ ਸੰਗਤਾਂ ਵਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਘੁਡਾਣੀ ਕਲਾਂ ਨਗਰ ਵਿੱਚ ਮੀਰੀ ਪੀਰੀ ਦੇ ਮਾਲਕ 6ਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਖੁਦ ਆਏ ਅਤੇ ਸੰਗਤਾਂ ਨੂੰ ਗੁਰਬਾਣੀ ਦੁਆਰਾ ਨਿਹਾਲ ਕਰ ਕੇ ਗਏ ਹਨ, ਜਿਸ ਕਰਕੇ ਇਹ ਨਗਰ ਭਾਗਾਂ ਵਾਲੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਪਿੰਡ ਪਿੰਡ ਵਿੱਚ ਜਾ ਕੇ ਆਇਆਂ ਹਾਂ, ਨਸ਼ੇ ਦੀ ਬਹੁਤ ਮਾਰ ਆ, ਪੰਜਾਬ ਵਿਚ ਚਿੱਟਾ ਸ਼ਰੇਆਮ ਸਰਕਾਰਾਂ ਦੇ ਨੱਕ ਹੇਠਾਂ ਵਿਕ ਰਿਹਾ ਹੈ ਪਰ ਸਰਕਾਰਾਂ ਇਸਨੂੰ ਬੰਦ ਨਹੀ ਕਰ ਰਹੀਆਂ, ਅੱਜ ਪੰਜਾਬੀਆਂ ਦਾ ਚਿੱਟੇ ਨਾਲ ਖਾਤਮਾ ਕੀਤਾ ਜਾ ਰਿਹਾ ਹੈ ਜਿਸ ਕਰਕੇ ਨਸ਼ਾ ਵੇਚਣ ਵਾਲਿਆਂ ਦਾ ਬਾਈਕਾਰ ਕੀਤਾ ਜਾਵੇ ਕਿਉਂਕਿ ਉਹ ਸਾਡੇ ਸਮਾਜ ਦੇ ਦੁਸ਼ਮਣ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰੂ ਵਿਰੋਧੀ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਕੌਮ ਨੇ ਹਮੇਸ਼ਾ ਸੁਚੇਤ ਰਹਿਣਾ ਹੈ ਅਤੇ ਰਲਮਿਲ ਕੇ ਰਹਿਣਾ ਹੈ। ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ, ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਅਤੇ ਸਿੱਖੀ ਦੀਆਂ ਰਵਾਇਤਾਂ ਨੂੰ ਮਜ਼ਬੂਤੀ ਨਾਲ ਅੱਗੇ ਤੋਰਨ ਦਾ ਵੀ ਸੱਦਾ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ, ਮੈਨੇਜਰ ਗੁਰਜੀਤ ਸਿੰਘ ਰਾਜੇਵਾਲ, ਇੰਜੀ. ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਜਥੇਦਾਰ ਗੁਰਜੀਤ ਸਿੰਘ ਪੰਧੇਰਖੇੜੀ ਕੌਮੀ, ਜਥੇਦਾਰ ਬਲਵੰਤ ਸਿੰਘ ਘਲੋਟੀ ਮੈਂਬਰ ਪੀ. ਏ. ਸੀ. ਸੀ, ਗੁਰਪ੍ਰੀਤ ਸਿੰਘ ਲਾਪਰਾਂ ਕੌਮੀ ਮੀਤ ਪ੍ਰਧਾਨ, ਹਰਿੰਦਰਪਾਲ ਸਿੰਘ ਹਨੀ ਮੈਂਬਰ ਪੀ. ਏ. ਸੀ, ਜਗਦੀਪ ਸਿੰਘ ਲਹਿਲ ਕੋਰ ਕਮੇਟੀ ਮੈਂਬਰ ਯੂਥ ਵਿੰਗ, ਮੈਨੇਜਰ ਸੁਖਦੇਵ ਸਿੰਘ ਕੋਟਾਂ, ਜਸਪ੍ਰੀਤ ਸਿੰਘ ਮਾਲੋਦੋਦ ਪ੍ਰਧਾਨ ਯੂਥ ਵਿੰਗ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਹੈੱਡ ਗ੍ਰੰਥੀ ਅਮਰੀਕ ਸਿੰਘ, ਨਿਰਮਲ ਸਿੰਘ ਜੇ. ਈ, ਡਾ. ਕੁਲਵੰਤ ਸਿੰਘ ਘੁਡਾਣੀ ਕਲਾਂ, ਗੁਰੀ ਘਲੋਟੀ, ਘੋਲਾ ਘਲੋਟੀ, ਭਾਈ ਮਨਦੀਪ ਸਿੰਘ ਖੁਰਦ ਪ੍ਰਧਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ, ਸੀਪਾ ਘਲੋਟੀ, ਰਿੰਕਾ ਦੁਧਾਲ ਯੂਥ ਆਗੂ, ਜਗਤਾਰ ਸਿੰਘ ਧੌਲ ਖੁਰਦ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ’ਤੇ ਦਰਜ ਕੀਤੀ ਐੱਫ.ਆਈ.ਆਰ. ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਰਾਜੇਸ਼ਇੰਦਰ ਸਿੱਧੂ ਗ੍ਰਿਫ਼ਤਾਰ ਅਗਲੀ ਖ਼ਬਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਪਹੁੰਚਣ ’ਤੇ ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਜਥੇਦਾਰ ਗਿਆਨੀ ਕੁਲਦੀਪ ਸ...
Ad Position 24