66 ਕੇ. ਵੀ. ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆ ਕੇ ਮਜ਼ਦੂਰ ਝੁਲਸਿਆ
ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਰੋਪੜ ਤੋਂ ਬਿਜਲੀ ਵਿਭਾਗ ਦੇ ਐੱਸ.
ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਰੋਪੜ ਤੋਂ ਬਿਜਲੀ ਵਿਭਾਗ ਦੇ ਐੱਸ. ਡੀ. ਓ. ਰਾਕੇਸ਼ ਨੰਦਾ ਵਲੋਂ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਐੱਸ. ਡੀ. ਓ. ਰਾਕੇਸ਼ ਨੰਦਾ ਨੇ ਕਿਹਾ ਕਿ ਹਾਈ ਵੋਲਟੇਜ ਤਾਰਾਂ ਦੇ ਹੇਠਾਂ ਕਿਸੇ ਵੀ ਤਰ੍ਹਾਂ ਦੀ ਉਸਾਰੀ ਕਰਨਾ ਗੈਰਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਉਪਰੰਤ ਪਲਾਟ ਦੇ ਮਾਲਕ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਨ੍ਹਾਂ ਹਾਈ ਵੋਲਟੇਜ ਤਾਰਾਂ ਨਾਲ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ ਅਤੇ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਇਸ ਦੇ ਬਾਵਜੂਦ ਹਾਈ ਵੋਲਟੇਜ ਤਾਰਾਂ ਦੇ ਹੇਠਾਂ ਜਾਂ ਬਿਲਕੁਲ ਨੇੜੇ ਉਸਾਰੀਆਂ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ, ਜੋ ਭਵਿੱਖ ਵਿਚ ਕਿਸੇ ਵੱਡੇ ਹਾਦਸੇ ਨੂੰ ਸੱਦਾ ਦੇ ਸਕਦਾ ਹੈ। ਇਲਾਕਾ ਵਾਸੀਆਂ ਨੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਹਾਈ ਵੋਲਟੇਜ ਤਾਰਾਂ ਦੇ ਹੇਠਾਂ ਅਤੇ ਨੇੜੇ ਹੋ ਰਹੀਆਂ ਉਸਾਰੀਆਂ ਦੀ ਤੁਰੰਤ ਜਾਂਚ ਕੀਤੀ ਜਾਵੇ ਅਤੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।