04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੇ ਹੱਕਾਂ ਦੀ ਗੱਲ ਕੀਤੀ– ਜਗਦੀਪ ਸਿੰਘ ਲਹਿਲ, ਗੁਰਦੀਪ ਸਿੰਘ ਅੜੈ੍ਚਾਂ

ਰਾੜਾ ਸਾਹਿਬ, 3 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਪੰਜਾਬ ਦੇ ਕੋਰ ਕਮੇਟੀ ਮੈਂਬਰ ਜਗਦੀਪ ਸਿੰਘ ਲਹਿਲ ਅਤੇ ਮਾਲਵਾ ਜੋਨ -3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜੈ੍ਚਾਂ ਨੇ ਪਿੰਡ ਘੁਡਾਣੀ ਕਲਾਂ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਉਹ ਅਸਲ ਸਿਆਸੀ ਜਮਾਤ ਹੈ, ਜਿਸ ਨੇ ਹਮੇਸ਼ਾ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹੋਂਦ ਸਿਰਫ਼ ਸੱਤਾ ਦੀ ਰਾਜਨੀਤੀ ਤੱਕ ਸੀਮਤ ਨਹੀਂ, ਸਗੋਂ ਇਹ ਪਾਰਟੀ ਸਿੱਖ ਪੰਥ ਦੇ ਹੱਕਾਂ, ਪੰਜਾਬ ਦੇ ਹੱਕਾਂ ਅਤੇ ਪੰਜਾਬੀਆਂ ਦੇ ਮਸਲਿਆਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਰਾੜਾ ਸਾਹਿਬ, 3 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਪੰਜਾਬ ਦੇ ਕੋਰ ਕਮੇਟੀ ਮੈਂਬਰ ਜਗਦੀਪ ਸਿੰਘ ਲਹਿਲ ਅਤੇ ਮਾਲਵਾ ਜੋਨ -3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜੈ੍ਚਾਂ ਨੇ ਪਿੰਡ ਘੁਡਾਣੀ ਕਲਾਂ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਉਹ ਅਸਲ ਸਿਆਸੀ ਜਮਾਤ ਹੈ, ਜਿਸ ਨੇ ਹਮੇਸ਼ਾ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹੋਂਦ ਸਿਰਫ਼ ਸੱਤਾ ਦੀ ਰਾਜਨੀਤੀ ਤੱਕ ਸੀਮਤ ਨਹੀਂ, ਸਗੋਂ ਇਹ ਪਾਰਟੀ ਸਿੱਖ ਪੰਥ ਦੇ ਹੱਕਾਂ, ਪੰਜਾਬ ਦੇ ਹੱਕਾਂ ਅਤੇ ਪੰਜਾਬੀਆਂ ਦੇ ਮਸਲਿਆਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਨੂੰ ਪੰਜਾਬ ਦੀ ਧਰਤੀ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜ ਕੇ ਸਮਝਣ ਵਾਲੀ ਸਿਆਸੀ ਪਾਰਟੀ ਦੀ ਅੱਜ ਪਹਿਲਾਂ ਨਾਲੋਂ ਵੱਧ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬੀਆਂ ਨੂੰ ਧਰਮ, ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋਣ ਦੀ ਲੋੜ ਹੈ। ਕਿਉਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੋਰ ਮਜ਼ਬੂਤ ਕਰਕੇ ਹੀ ਪੰਜਾਬ ਦੀ ਆਵਾਜ਼ ਨੂੰ ਦੇਸ਼ ਦੇ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕਦਾ ਹੈ। ਜਗਦੀਪ ਸਿੰਘ ਲਹਿਲ ਅਤੇ ਗੁਰਦੀਪ ਸਿੰਘ ਅੜੈ੍ਚਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਚੱਟਾਂਨ ਵਾਂਗ ਖੜ੍ਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੰਦੇ ਹਨ। ਇਸ ਮੌਕੇ ਮਨਜੀਤ ਸਿੰਘ ਚਾਪੜਾ, ਜਸਵੰਤ ਸਿੰਘ ਅਲੂਣਾ ਮਿਆਨਾ, ਮਨਜੀਤ ਸਿੰਘ ਮਾਨ ਰਾਮਪੁਰ, ਬੇਅੰਤ ਸਿੰਘ ਪੰਧੇਰਖੇੜੀ ਆਦਿ ਸਨ।
Ad Position 22
No active advertisement
ਪਿਛਲੀ ਖ਼ਬਰ ਦੌਲਤਪੁਰ ਦੇ ਦੰਗਲ ਮੇਲੇ ਦੀ ਝੰਡੀ ਦਿਨੇਸ਼ ਗੁਲੀਆ ਨੇ ਜਿੱਤੀ ਵਿਧਾਇਕ ਦਿਆਲਪੁਰਾ, ਪਰਮਜੀਤ ਢਿੱਲੋਂ ਅਤੇ ਰਾਜਾ ਗਿੱਲ ਨੇ ਕ... ਅਗਲੀ ਖ਼ਬਰ ਪਿੰਡ ਭੌਰਲਾ ਦਾ ਖੇਡ ਮੇਲਾ ਧੂਮ ਧਮੱਕੇ ਨਾਲ ਸ਼ੁਰੂ, ਕਬੱਡੀ 30 ਕਿੱਲੋ ਕਬੱਡੀ 35 ਕਿਲੋਂ ਦੇ ਮੁਕਾਬਲੇ ਕਰਵਾਏ
Ad Position 24