05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅਕਾਲ ਅਕੈਡਮੀ ਜੰਡਿਆਲੀ ਦੀਆਂ ਵਿਦਿਆਰਥਣਾਂ ਨੇ ਰਗਬੀ ਮੁਕਾਬਲੇ ’ਚ ਮੱਲ੍ਹਾਂ ਮਾਰੀਆਂ

ਕੁਹਾੜਾ, 4 ਸਤੰਬਰ (ਸੰਦੀਪ ਸਿੰਘ ਕੁਹਾੜਾ)-ਕਲਗ਼ੀਧਰ ਟਰੱਸਟ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਜੰਡਿਆਲੀ ਦੀਆਂ ਵਿਦਿਆਰਥਣਾਂ ਨੇ ਰਗਬੀ ਦੇ ਮੈਦਾਨ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਮ ਰੌਸ਼ਨ ਕੀਤਾ ਹੈ। ਸਰਕਾਰੀ ਸਕੂਲ ਸਾਹਨੇਵਾਲ ਕਰਵਾਏ ਗਏ ਜ਼ਿਲ੍ਹਾ ਪੱਧਰੀ ਰਗਬੀ ਟੂਰਨਾਮੈਂਟ ਵਿਚ ਅਕਾਲ ਅਕੈਡਮੀ ਜੰਡਿਆਲੀ ਦੀਆਂ ਅੰਡਰ-17 ਅਤੇ ਅੰਡਰ-19 ਲੜਕੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਕੁਹਾੜਾ, 4 ਸਤੰਬਰ (ਸੰਦੀਪ ਸਿੰਘ ਕੁਹਾੜਾ)-ਕਲਗ਼ੀਧਰ ਟਰੱਸਟ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਜੰਡਿਆਲੀ ਦੀਆਂ ਵਿਦਿਆਰਥਣਾਂ ਨੇ ਰਗਬੀ ਦੇ ਮੈਦਾਨ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਮ ਰੌਸ਼ਨ ਕੀਤਾ ਹੈ। ਸਰਕਾਰੀ ਸਕੂਲ ਸਾਹਨੇਵਾਲ ਕਰਵਾਏ ਗਏ ਜ਼ਿਲ੍ਹਾ ਪੱਧਰੀ ਰਗਬੀ ਟੂਰਨਾਮੈਂਟ ਵਿਚ ਅਕਾਲ ਅਕੈਡਮੀ ਜੰਡਿਆਲੀ ਦੀਆਂ ਅੰਡਰ-17 ਅਤੇ ਅੰਡਰ-19 ਲੜਕੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਜ਼ੋਨ ਇੰਚਾਰਜ ਮੱਖਣ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਟੂਰਨਾਮੈਂਟ ਵਿਚ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਅਕਾਲ ਅਕੈਡਮੀ ਜੰਡਿਆਲੀ ਦੀਆਂ ਦੋਵੇਂ ਟੀਮਾਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਮੈਦਾਨ ਵਿਚ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਦਰਜ ਕੀਤੀ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਦੋਵੇਂ ਟੀਮਾਂ ਵਿਚੋਂ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਖਿਡਾਰਨਾਂ ਦੀ ਚੋਣ ਸਟੇਟ ਪੱਧਰੀ ਰਗਬੀ ਟੂਰਨਾਮੈਂਟ ਲਈ ਕੀਤੀ ਜਾਵੇਗੀ। ਇਸ ਮੌਕੇ ਅਕਾਲ ਅਕੈਡਮੀ ਜੰਡਿਆਲੀ ਦੀ ਪ੍ਰਿੰਸੀਪਲ ਨਵਜੋਤ ਕੌਰ ਅਤੇ ਸਮੂਹ ਸਟਾਫ਼ ਵਲੋਂ ਜੇਤੂ ਖਿਡਾਰਨਾਂ, ਉਨ੍ਹਾਂ ਦੇ ਮਾਪਿਆਂ ਅਤੇ ਸਪੋਰਟਸ ਅਧਿਆਪਕ ਜਤਿੰਦਰ ਸਿੰਘ (ਡੀ. ਪੀ. ਈ.) ਅਤੇ ਗੁਰਪਾਲ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਹੀ ਅਜਿਹੀਆਂ ਮਾਣਮੱਤੀਆਂ ਪ੍ਰਾਪਤੀਆਂ ਸੰਭਵ ਹੁੰਦੀਆਂ ਹਨ। ਪ੍ਰਿੰਸੀਪਲ ਨੇ ਜੇਤੂ ਖਿਡਾਰਨਾਂ ਨੂੰ ਭਵਿੱਖ ਵਿਚ ਵੀ ਪੂਰੀ ਮਿਹਨਤ ਅਤੇ ਲਗਨ ਨਾਲ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਸਕੂਲ ਦੀ ਦਲਜੀਤ ਕੌਰ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਜਥੇ. ਕੁਲਦੀਪ ਸਿੰਘ ਉੱਚੀ ਦੌਦ ਅਤੇ ਹਰਦੇਵ ਸਿੰਘ ਸਿਆੜ ਜਰਨਲ ਕੌਂਸਲ ਮੈਂਬਰ ਨਿਯੁਕਤ
Ad Position 24