ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਡੇਹਲੋਂ, 4 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਜਨਮ ਅਸ਼ਟਮੀ ਦਾ ਤਿਉਹਾਰ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਲੋਂ ਧੂਮਧਾਮ ‘ਤੇ ਸ਼ਰਧਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਆਯੋਜਨ ਸਕੂਲ ਦੇ ਯੂ.
ਡੇਹਲੋਂ, 4 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਜਨਮ ਅਸ਼ਟਮੀ ਦਾ ਤਿਉਹਾਰ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਲੋਂ ਧੂਮਧਾਮ ‘ਤੇ ਸ਼ਰਧਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਆਯੋਜਨ ਸਕੂਲ ਦੇ ਯੂ. ਕੇ. ਜੀ. ਕਲਾਸ ਦੇ ਛੋਟੇ ਬੱਚਿਆਂ ਨੇ ਕੀਤਾ। ਇਸ ਮੌਕੇ ਬੱਚਿਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਦੇ ਮਨਮੋਹਕ ਰੂਪ ਧਾਰ ਕੇ ਸਾਰਿਆਂ ਦਾ ਮਨ ਮੋਹਿਆ। ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਜੀ ਦੇ ਬਚਪਨ ਦੇ ਮਨੋਰੰਜਨ ‘ਤੇ ਆਧਾਰਿਤ ਸੁੰਦਰ ਡਾਂਸ, ਗੀਤ ਅਤੇ ਪੇਸ਼ਕਾਰੀਆਂ ਦੇ ਕੇ ਪ੍ਰੋਗਰਾਮ ਨੂੰ ਯਾਦਗਾਰੀ ਬਣਾਇਆ। ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਜਨਮ ਅਸ਼ਟਮੀ ਦੀ ਧਾਰਮਿਕ ਅਤੇ ਸਭਿਆਚਾਰਕ ਮਹੱਤਤਾ ਬਾਰੇ ਵੀ ਦੱਸਿਆ ਗਿਆ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਪ੍ਰੋਗਰਾਮ ਦਾ ਉਦੇਸ਼ ਬੱਚਿਆਂ ਨੂੰ ਭਾਰਤੀ ਸਭਿਆਚਾਰ ਅਤੇ ਤਿਉਹਾਰਾਂ ਦੀਆਂ ਪਰੰਪਰਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿਚ ਭਾਗੀਦਾਰੀ, ਸਵੈ-ਵਿਸ਼ਵਾਸ ਅਤੇ ਰਚਨਾਤਮਿਕਤਾ ਦੀ ਭਾਵਨਾ ਨੂੰ ਵਿਕਸਤ ਕਰਨਾ ਸੀ। ਸਾਰਿਆਂ ਨੇ ਭਗਵਾਨ ਕ੍ਰਿਸ਼ਨ ਦੇ ਜਨਮ ਦਿਨ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਦਾ ਆਨੰਦ ਮਾਣਿਆ।