04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਖ਼ਾਨਪੁਰ ਵਿਖੇ ਕਈ ਪਰਿਵਾਰਾਂ ਵਲੋਂ ‘ਅਕਾਲੀ ਦਲ ਵਾਰਸ ਪੰਜਾਬ ਦੇ’ ਪਾਰਟੀ ਨਾਲ ਚੱਲਣ ਦਾ ਐਲਾਨ ਸਮੂਹ ਵਰਗਾਂ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਤੋਂ ਪ੍ਰਭਾਵਿਤ ਹੋਣ ਲੱਗੇ - ਇਆਲੀ , ਸ਼ਿਵਾਲਿਕ

ਡੇਹਲੋਂ, 4 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪਿੰਡ ਖ਼ਾਨਪੁਰ ਵਿਖੇ ਅਕਾਲੀ ਦਲ ਵਾਰਸ ਪੰਜਾਬ ਵਲੋਂ ਇੱਕ ਅਹਿਮ ਇਕੱਤਰਤਾ ਕੀਤੀ ਗਈ। ਇਸ ਮੌਕੇ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਦੇ ਇੰਚਾਰਜ ਤੇ ਸਾਬਕਾ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

Ad Position 21
repet_subhas-goyals [Copy P29]
ਮੁਲਾਜ਼ਮ, ਪੈਨਸ਼ਨਰਜ਼, ਸਾਂਝਾ ਫ਼ਰੰਟ ਤੇ ਮਨਿਸਟਰੀਅਲ ਸਟਾਫ਼ ਦੇ ਸਾਂਝੇ ਸੰਘਰਸ਼ਾਂ ਦੀ ਹਮਾਇਤ ਆਪ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਐਸੋ. ਆਗੂ ਜਸਵਿੰਦਰ ਸਿੰਘ ਪੰਧੇਰਖੇੜੀ ਅਤੇ ਹੋਰ। ਅਜੀਤ ਤਸਵੀਰ 05-09-2026
ਡੇਹਲੋਂ, 4 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪਿੰਡ ਖ਼ਾਨਪੁਰ ਵਿਖੇ ਅਕਾਲੀ ਦਲ ਵਾਰਸ ਪੰਜਾਬ ਵਲੋਂ ਇੱਕ ਅਹਿਮ ਇਕੱਤਰਤਾ ਕੀਤੀ ਗਈ। ਇਸ ਮੌਕੇ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਦੇ ਇੰਚਾਰਜ ਤੇ ਸਾਬਕਾ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਕੱਤਰਤਾ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਸਮੇਤ ਪਿੰਡ ਵਾਸੀਆਂ ਨੇ ਅਕਾਲੀ ਦਲ ਵਾਰਸ ਪੰਜਾਬ ਨਾਲ ਚੱਲਣ ਦਾ ਫ਼ੈਸਲਾ ਕਰਦਿਆਂ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਨਵੇਂ ਸ਼ਾਮਿਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਤੋਂ ਪ੍ਰਭਾਵਿਤ ਹਨ ਅਤੇ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦਿੰਦਿਆਂ ਪਾਰਟੀ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਕ ਵਲੋਂ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਦਾ ਸਿਰੋਪਾਓ ਭੇਂਟ ਕਰ ਕੇ ਸਨਮਾਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਨੌਜਵਾਨਾਂ ਅਤੇ ਪਿੰਡ ਵਾਸੀਆਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਪੰਜਾਬ ਦੇ ਹਿਤਾਂ ਅਤੇ ਪੰਜਾਬ ਦੀ ਆਪਣੀ ਸਿਆਸੀ ਆਵਾਜ਼ ਮਜ਼ਬੂਤ ਕਰਨ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਪਿੰਡ ਪੱਧਰ ‘ਤੇ ਲੋਕਾਂ ਨਾਲ ਸੰਪਰਕ ਵਧਾਉਂਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਇਆ ਜਾਵੇਗਾ । ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਹੋਰ ਤੇਜ਼ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਮਜ਼ਬੂਤ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਸਮੇਂ ਸਾਬਕਾ ਸਰਪੰਚ ਜਗਦੀਪ ਸਿੰਘ ਕਾਲਾ ਘਵੱਦੀ, ਕਮਲਜੀਤ ਸਿੰਘ, ਜਸਵੀਰ ਸਿੰਘ, ਸੰਦੀਪ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੰਮਤੀ ਮੈਂਬਰ ਕੁਲਵੰਤ ਸਿੰਘ, ਹਰਜਸ ਸਿੰਘ, ਲਵਪ੍ਰੀਤ ਸਿੰਘ, ਤਨਵੀਰ ਸਿੰਘ, ਸੁਖਵਿੰਦਰ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ, ਚਰਨ ਕੌਰ, ਸੁਰਜੀਤ ਸਿੰਘ, ਬਿੱਕਰ ਸਿੰਘ, ਜਸਕਰਨ ਸਿੰਘ, ਸੁਖਚੈਨ ਸਿੰਘ, ਗੁਰਚਰਨ ਸਿੰਘ, ਹਮੀਰ ਸਿੰਘ, ਬਲਰਾਜ ਸਿੰਘ ਸਮੇਤ ਹੋਰ ਆਗੂ ਵਿਸ਼ੇਸ਼ ਕਰ ਕੇ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਟੈਕਸਾਸ ’ਚ ਜੰਗਲੀ ਅੱਗ ਦਾ ਕਹਿਰ, 90 ਹਜ਼ਾਰ ਏਕੜ ਤੋਂ ਵੱਧ ਰਕਬਾ ਸੜਿਆ ਅਗਲੀ ਖ਼ਬਰ ਹੈਲੋ ਡੀਅਰ ਪਲੇ ਵੇ ਸਕੂਲ ਕਿਲ੍ਹਾ ਰਾਏਪੁਰ ਵਿਖੇ ਜਨਮ ਅਸ਼ਟਮੀ ਮਨਾਈ
Ad Position 24