ਝਾੜ ਸਾਹਿਬ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
ਮਾਛੀਵਾੜਾ ਸਾਹਿਬ, 5 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਕਾਲਜ ਦੇ ਐਨ.
ਮਾਛੀਵਾੜਾ ਸਾਹਿਬ, 5 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਕਾਲਜ ਦੇ ਐਨ. ਐੱਸ. ਐੱਸ ਯੂਨਿਟ ਅਤੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਸਾਂਝੇ ਯਤਨਾਂ ਸਦਕਾ ‘ਖੇਲੇਗਾ ਭਾਰਤ-ਜੀਤੇਗਾ ਭਾਰਤ’ ਥੀਮ ਅਧੀਨ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਪੋਰਟਸ ਵਿਭਾਗ ਦੇ ਮੁਖੀ ਅਸਿ. ਪ੍ਰੋ. ਰਣਵੀਰ ਸਿੰਘ ਨੇ ‘ਰਾਸ਼ਟਰੀ ਖੇਡ ਦਿਵਸ’ ਸੰਬੰਧੀ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਦੱਸਿਆ ਕਿ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਵਿਦਿਆਰਥਣਾਂ ਲਈ ਵਾਲੀਬਾਲ, ਰੱਸਾਕਸ਼ੀ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥਣਾਂ ਨੇ ਆਪਣੀ ਖੇਡ ਪ੍ਰਤਿਭਾ, ਜੋਸ਼ ਸਹਿਯੋਗ ਅਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ। ਇਹ ਸਿਰਫ਼ ਤੰਦਰੁਸਤੀ ਹੀ ਨਹੀਂ ਦਿੰਦੀਆਂ, ਸਗੋਂ ਸਾਡੇ ਅੰਦਰ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ, ਸਹਿਯੋਗ ਅਤੇ ਜਿੱਤ-ਹਾਰ ਨੂੰ ਸਵੀਕਾਰ ਕਰਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਇਸ ਮੌਕੇ ਡਾ. ਮਨਦੀਪ ਕੌਰ ਨੋਡਲ ਅਫ਼ਸਰ ਵੀ ਹਾਜ਼ਰ ਸਨ।